Ang 17
1 ਹੁਕਮੁ ਸੋਈ ਤੁਧੁ ਭਾਵਸੀ ਹੋਰੁ ਆਖਣੁ ਬਹੁਤੁ ਅਪਾਰੁ ॥
2 ਨਾਨਕ ਸਚਾ ਪਾਤਿਸਾਹੁ ਪੂਛਿ ਨ ਕਰੇ ਬੀਚਾਰੁ ॥੪॥
3 ਬਾਬਾ ਹੋਰੁ ਸਉਣਾ ਖੁਸੀ ਖੁਆਰੁ ॥
4 ਜਿਤੁ ਸੁਤੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥੪॥੭॥
5 ਸਿਰੀਰਾਗੁ ਮਹਲਾ ੧ ॥
6 ਕੁੰਗੂ ਕੀ ਕਾਂਇਆ ਰਤਨਾ ਕੀ ਲਲਿਤਾ ਅਗਰਿ ਵਾਸੁ ਤਨਿ ਸਾਸੁ ॥
7 ਅਠਸਠਿ ਤੀਰਥ ਕਾ ਮੁਖਿ ਟਿਕਾ ਤਿਤੁ ਘਟਿ ਮਤਿ ਵਿਗਾਸੁ ॥
8 ਓਤੁ ਮਤੀ ਸਾਲਾਹਣਾ ਸਚੁ ਨਾਮੁ ਗੁਣਤਾਸੁ ॥੧॥
9 ਬਾਬਾ ਹੋਰ ਮਤਿ ਹੋਰ ਹੋਰ ॥
10 ਜੇ ਸਉ ਵੇਰ ਕਮਾਈਐ ਕੂੜੈ ਕੂੜਾ ਜੋਰੁ ॥੧॥ ਰਹਾਉ ॥
11 ਪੂਜ ਲਗੈ ਪੀਰੁ ਆਖੀਐ ਸਭੁ ਮਿਲੈ ਸੰਸਾਰੁ ॥
12 ਨਾਉ ਸਦਾਏ ਆਪਣਾ ਹੋਵੈ ਸਿਧੁ ਸੁਮਾਰੁ ॥
13 ਜਾ ਪਤਿ ਲੇਖੈ ਨਾ ਪਵੈ ਸਭਾ ਪੂਜ ਖੁਆਰੁ ॥੨॥
14 ਜਿਨ ਕਉ ਸਤਿਗੁਰਿ ਥਾਪਿਆ ਤਿਨ ਮੇਟਿ ਨ ਸਕੈ ਕੋਇ ॥
15 ਓਨਾ ਅੰਦਰਿ ਨਾਮੁ ਨਿਧਾਨੁ ਹੈ ਨਾਮੋ ਪਰਗਟੁ ਹੋਇ ॥
16 ਨਾਉ ਪੂਜੀਐ ਨਾਉ ਮੰਨੀਐ ਅਖੰਡੁ ਸਦਾ ਸਚੁ ਸੋਇ ॥੩॥
17 ਖੇਹੂ ਖੇਹ ਰਲਾਈਐ ਤਾ ਜੀਉ ਕੇਹਾ ਹੋਇ ॥
18 ਜਲੀਆ ਸਭਿ ਸਿਆਣਪਾ ਉਠੀ ਚਲਿਆ ਰੋਇ ॥
19 ਨਾਨਕ ਨਾਮਿ ਵਿਸਾਰਿਐ ਦਰਿ ਗਇਆ ਕਿਆ ਹੋਇ ॥੪॥੮॥
20 ਸਿਰੀਰਾਗੁ ਮਹਲਾ ੧ ॥
21 ਗੁਣਵੰਤੀ ਗੁਣ ਵੀਥਰੈ ਅਉਗੁਣਵੰਤੀ ਝੂਰਿ ॥
22 ਜੇ ਲੋੜਹਿ ਵਰੁ ਕਾਮਣੀ ਨਹ ਮਿਲੀਐ ਪਿਰ ਕੂਰਿ ॥
23 ਨਾ ਬੇੜੀ ਨਾ ਤੁਲਹੜਾ ਨਾ ਪਾਈਐ ਪਿਰੁ ਦੂਰਿ ॥੧॥
24 ਮੇਰੇ ਠਾਕੁਰ ਪੂਰੈ ਤਖਤਿ ਅਡੋਲੁ ॥
25 ਗੁਰਮੁਖਿ ਪੂਰਾ ਜੇ ਕਰੇ ਪਾਈਐ ਸਾਚੁ ਅਤੋਲੁ ॥੧॥ ਰਹਾਉ ॥
26 ਪ੍ਰਭੁ ਹਰਿਮੰਦਰੁ ਸੋਹਣਾ ਤਿਸੁ ਮਹਿ ਮਾਣਕ ਲਾਲ ॥
27 ਮੋਤੀ ਹੀਰਾ ਨਿਰਮਲਾ ਕੰਚਨ ਕੋਟ ਰੀਸਾਲ ॥
28 ਬਿਨੁ ਪਉੜੀ ਗੜਿ ਕਿਉ ਚੜਉ ਗੁਰ ਹਰਿ ਧਿਆਨ ਨਿਹਾਲ ॥੨॥
29 ਗੁਰੁ ਪਉੜੀ ਬੇੜੀ ਗੁਰੂ ਗੁਰੁ ਤੁਲਹਾ ਹਰਿ ਨਾਉ ॥
30 ਗੁਰੁ ਸਰੁ ਸਾਗਰੁ ਬੋਹਿਥੋ ਗੁਰੁ ਤੀਰਥੁ ਦਰੀਆਉ ॥
31 ਜੇ ਤਿਸੁ ਭਾਵੈ ਊਜਲੀ ਸਤ ਸਰਿ ਨਾਵਣ ਜਾਉ ॥੩॥
32 ਪੂਰੋ ਪੂਰੋ ਆਖੀਐ ਪੂਰੈ ਤਖਤਿ ਨਿਵਾਸ ॥
33 ਪੂਰੈ ਥਾਨਿ ਸੁਹਾਵਣੈ ਪੂਰੈ ਆਸ ਨਿਰਾਸ ॥
34 ਨਾਨਕ ਪੂਰਾ ਜੇ ਮਿਲੈ ਕਿਉ ਘਾਟੈ ਗੁਣ ਤਾਸ ॥੪॥੯॥
35 ਸਿਰੀਰਾਗੁ ਮਹਲਾ ੧ ॥
36 ਆਵਹੁ ਭੈਣੇ ਗਲਿ ਮਿਲਹ ਅੰਕਿ ਸਹੇਲੜੀਆਹ ॥
37 ਮਿਲਿ ਕੈ ਕਰਹ ਕਹਾਣੀਆ ਸੰਮ੍ਰਥ ਕੰਤ ਕੀਆਹ ॥
38 ਸਾਚੇ ਸਾਹਿਬ ਸਭਿ ਗੁਣ ਅਉਗਣ ਸਭਿ ਅਸਾਹ ॥੧॥
39 ਕਰਤਾ ਸਭੁ ਕੋ ਤੇਰੈ ਜੋਰਿ ॥
40 ਏਕੁ ਸਬਦੁ ਬੀਚਾਰੀਐ ਜਾ ਤੂ ਤਾ ਕਿਆ ਹੋਰਿ ॥੧॥ ਰਹਾਉ ॥
41 ਜਾਇ ਪੁਛਹੁ ਸੋਹਾਗਣੀ ਤੁਸੀ ਰਾਵਿਆ ਕਿਨੀ ਗੁਣਂੀ ॥
42 ਸਹਜਿ ਸੰਤੋਖਿ ਸੀਗਾਰੀਆ ਮਿਠਾ ਬੋਲਣੀ ॥
43 ਪਿਰੁ ਰੀਸਾਲੂ ਤਾ ਮਿਲੈ ਜਾ ਗੁਰ ਕਾ ਸਬਦੁ ਸੁਣੀ ॥੨॥