Ang 264
1 ਅਸਟਪਦੀ ॥
2 ਜਹ ਮਾਤ ਪਿਤਾ ਸੁਤ ਮੀਤ ਨ ਭਾਈ ॥
3 ਮਨ ਊਹਾ ਨਾਮੁ ਤੇਰੈ ਸੰਗਿ ਸਹਾਈ ॥
4 ਜਹ ਮਹਾ ਭਇਆਨ ਦੂਤ ਜਮ ਦਲੈ ॥
5 ਤਹ ਕੇਵਲ ਨਾਮੁ ਸੰਗਿ ਤੇਰੈ ਚਲੈ ॥
6 ਜਹ ਮੁਸਕਲ ਹੋਵੈ ਅਤਿ ਭਾਰੀ ॥
7 ਹਰਿ ਕੋ ਨਾਮੁ ਖਿਨ ਮਾਹਿ ਉਧਾਰੀ ॥
8 ਅਨਿਕ ਪੁਨਹਚਰਨ ਕਰਤ ਨਹੀ ਤਰੈ ॥
9 ਹਰਿ ਕੋ ਨਾਮੁ ਕੋਟਿ ਪਾਪ ਪਰਹਰੈ ॥
10 ਗੁਰਮੁਖਿ ਨਾਮੁ ਜਪਹੁ ਮਨ ਮੇਰੇ ॥
11 ਨਾਨਕ ਪਾਵਹੁ ਸੂਖ ਘਨੇਰੇ ॥੧॥
12 ਸਗਲ ਸ੍ਰਿਸਟਿ ਕੋ ਰਾਜਾ ਦੁਖੀਆ ॥
13 ਹਰਿ ਕਾ ਨਾਮੁ ਜਪਤ ਹੋਇ ਸੁਖੀਆ ॥
14 ਲਾਖ ਕਰੋਰੀ ਬੰਧੁ ਨ ਪਰੈ ॥
15 ਹਰਿ ਕਾ ਨਾਮੁ ਜਪਤ ਨਿਸਤਰੈ ॥
16 ਅਨਿਕ ਮਾਇਆ ਰੰਗ ਤਿਖ ਨ ਬੁਝਾਵੈ ॥
17 ਹਰਿ ਕਾ ਨਾਮੁ ਜਪਤ ਆਘਾਵੈ ॥
18 ਜਿਹ ਮਾਰਗਿ ਇਹੁ ਜਾਤ ਇਕੇਲਾ ॥
19 ਤਹ ਹਰਿ ਨਾਮੁ ਸੰਗਿ ਹੋਤ ਸੁਹੇਲਾ ॥
20 ਐਸਾ ਨਾਮੁ ਮਨ ਸਦਾ ਧਿਆਈਐ ॥
21 ਨਾਨਕ ਗੁਰਮੁਖਿ ਪਰਮ ਗਤਿ ਪਾਈਐ ॥੨॥
22 ਛੂਟਤ ਨਹੀ ਕੋਟਿ ਲਖ ਬਾਹੀ ॥
23 ਨਾਮੁ ਜਪਤ ਤਹ ਪਾਰਿ ਪਰਾਹੀ ॥
24 ਅਨਿਕ ਬਿਘਨ ਜਹ ਆਇ ਸੰਘਾਰੈ ॥
25 ਹਰਿ ਕਾ ਨਾਮੁ ਤਤਕਾਲ ਉਧਾਰੈ ॥
26 ਅਨਿਕ ਜੋਨਿ ਜਨਮੈ ਮਰਿ ਜਾਮ ॥
27 ਨਾਮੁ ਜਪਤ ਪਾਵੈ ਬਿਸ੍ਰਾਮ ॥
28 ਹਉ ਮੈਲਾ ਮਲੁ ਕਬਹੁ ਨ ਧੋਵੈ ॥
29 ਹਰਿ ਕਾ ਨਾਮੁ ਕੋਟਿ ਪਾਪ ਖੋਵੈ ॥
30 ਐਸਾ ਨਾਮੁ ਜਪਹੁ ਮਨ ਰੰਗਿ ॥
31 ਨਾਨਕ ਪਾਈਐ ਸਾਧ ਕੈ ਸੰਗਿ ॥੩॥
32 ਜਿਹ ਮਾਰਗ ਕੇ ਗਨੇ ਜਾਹਿ ਨ ਕੋਸਾ ॥
33 ਹਰਿ ਕਾ ਨਾਮੁ ਊਹਾ ਸੰਗਿ ਤੋਸਾ ॥
34 ਜਿਹ ਪੈਡੈ ਮਹਾ ਅੰਧ ਗੁਬਾਰਾ ॥
35 ਹਰਿ ਕਾ ਨਾਮੁ ਸੰਗਿ ਉਜੀਆਰਾ ॥
36 ਜਹਾ ਪੰਥਿ ਤੇਰਾ ਕੋ ਨ ਸਿਞਾਨੂ ॥
37 ਹਰਿ ਕਾ ਨਾਮੁ ਤਹ ਨਾਲਿ ਪਛਾਨੂ ॥
38 ਜਹ ਮਹਾ ਭਇਆਨ ਤਪਤਿ ਬਹੁ ਘਾਮ ॥
39 ਤਹ ਹਰਿ ਕੇ ਨਾਮ ਕੀ ਤੁਮ ਊਪਰਿ ਛਾਮ ॥
40 ਜਹਾ ਤ੍ਰਿਖਾ ਮਨ ਤੁਝੁ ਆਕਰਖੈ ॥
41 ਤਹ ਨਾਨਕ ਹਰਿ ਹਰਿ ਅੰਮ੍ਰਿਤੁ ਬਰਖੈ ॥੪॥
42 ਭਗਤ ਜਨਾ ਕੀ ਬਰਤਨਿ ਨਾਮੁ ॥
43 ਸੰਤ ਜਨਾ ਕੈ ਮਨਿ ਬਿਸ੍ਰਾਮੁ ॥
44 ਹਰਿ ਕਾ ਨਾਮੁ ਦਾਸ ਕੀ ਓਟ ॥
45 ਹਰਿ ਕੈ ਨਾਮਿ ਉਧਰੇ ਜਨ ਕੋਟਿ ॥
46 ਹਰਿ ਜਸੁ ਕਰਤ ਸੰਤ ਦਿਨੁ ਰਾਤਿ ॥
47 ਹਰਿ ਹਰਿ ਅਉਖਧੁ ਸਾਧ ਕਮਾਤਿ ॥
48 ਹਰਿ ਜਨ ਕੈ ਹਰਿ ਨਾਮੁ ਨਿਧਾਨੁ ॥
49 ਪਾਰਬ੍ਰਹਮਿ ਜਨ ਕੀਨੋ ਦਾਨ ॥
50 ਮਨ ਤਨ ਰੰਗਿ ਰਤੇ ਰੰਗ ਏਕੈ ॥
51 ਨਾਨਕ ਜਨ ਕੈ ਬਿਰਤਿ ਬਿਬੇਕੈ ॥੫॥
52 ਹਰਿ ਕਾ ਨਾਮੁ ਜਨ ਕਉ ਮੁਕਤਿ ਜੁਗਤਿ ॥
53 ਹਰਿ ਕੈ ਨਾਮਿ ਜਨ ਕਉ ਤ੍ਰਿਪਤਿ ਭੁਗਤਿ ॥
54 ਹਰਿ ਕਾ ਨਾਮੁ ਜਨ ਕਾ ਰੂਪ ਰੰਗੁ ॥
55 ਹਰਿ ਨਾਮੁ ਜਪਤ ਕਬ ਪਰੈ ਨ ਭੰਗੁ ॥
56 ਹਰਿ ਕਾ ਨਾਮੁ ਜਨ ਕੀ ਵਡਿਆਈ ॥
57 ਹਰਿ ਕੈ ਨਾਮਿ ਜਨ ਸੋਭਾ ਪਾਈ ॥