Ang 298
1 ਊਤਮੁ ਊਚੌ ਪਾਰਬ੍ਰਹਮੁ ਗੁਣ ਅੰਤੁ ਨ ਜਾਣਹਿ ਸੇਖ ॥
2 ਨਾਰਦ ਮੁਨਿ ਜਨ ਸੁਕ ਬਿਆਸ ਜਸੁ ਗਾਵਤ ਗੋਬਿੰਦ ॥
3 ਰਸ ਗੀਧੇ ਹਰਿ ਸਿਉ ਬੀਧੇ ਭਗਤ ਰਚੇ ਭਗਵੰਤ ॥
4 ਮੋਹ ਮਾਨ ਭ੍ਰਮੁ ਬਿਨਸਿਓ ਪਾਈ ਸਰਨਿ ਦਇਆਲ ॥
5 ਚਰਨ ਕਮਲ ਮਨਿ ਤਨਿ ਬਸੇ ਦਰਸਨੁ ਦੇਖਿ ਨਿਹਾਲ ॥
6 ਲਾਭੁ ਮਿਲੈ ਤੋਟਾ ਹਿਰੈ ਸਾਧਸੰਗਿ ਲਿਵ ਲਾਇ ॥
7 ਖਾਟਿ ਖਜਾਨਾ ਗੁਣ ਨਿਧਿ ਹਰੇ ਨਾਨਕ ਨਾਮੁ ਧਿਆਇ ॥੬॥
8 ਸਲੋਕੁ ॥
9 ਸੰਤ ਮੰਡਲ ਹਰਿ ਜਸੁ ਕਥਹਿ ਬੋਲਹਿ ਸਤਿ ਸੁਭਾਇ ॥
10 ਨਾਨਕ ਮਨੁ ਸੰਤੋਖੀਐ ਏਕਸੁ ਸਿਉ ਲਿਵ ਲਾਇ ॥੭॥
11 ਪਉੜੀ ॥
12 ਸਪਤਮਿ ਸੰਚਹੁ ਨਾਮ ਧਨੁ ਟੂਟਿ ਨ ਜਾਹਿ ਭੰਡਾਰ ॥
13 ਸੰਤਸੰਗਤਿ ਮਹਿ ਪਾਈਐ ਅੰਤੁ ਨ ਪਾਰਾਵਾਰ ॥
14 ਆਪੁ ਤਜਹੁ ਗੋਬਿੰਦ ਭਜਹੁ ਸਰਨਿ ਪਰਹੁ ਹਰਿ ਰਾਇ ॥
15 ਦੂਖ ਹਰੈ ਭਵਜਲੁ ਤਰੈ ਮਨ ਚਿੰਦਿਆ ਫਲੁ ਪਾਇ ॥
16 ਆਠ ਪਹਰ ਮਨਿ ਹਰਿ ਜਪੈ ਸਫਲੁ ਜਨਮੁ ਪਰਵਾਣੁ ॥
17 ਅੰਤਰਿ ਬਾਹਰਿ ਸਦਾ ਸੰਗਿ ਕਰਨੈਹਾਰੁ ਪਛਾਣੁ ॥
18 ਸੋ ਸਾਜਨੁ ਸੋ ਸਖਾ ਮੀਤੁ ਜੋ ਹਰਿ ਕੀ ਮਤਿ ਦੇਇ ॥
19 ਨਾਨਕ ਤਿਸੁ ਬਲਿਹਾਰਣੈ ਹਰਿ ਹਰਿ ਨਾਮੁ ਜਪੇਇ ॥੭॥
20 ਸਲੋਕੁ ॥
21 ਆਠ ਪਹਰ ਗੁਨ ਗਾਈਅਹਿ ਤਜੀਅਹਿ ਅਵਰਿ ਜੰਜਾਲ ॥
22 ਜਮਕੰਕਰੁ ਜੋਹਿ ਨ ਸਕਈ ਨਾਨਕ ਪ੍ਰਭੂ ਦਇਆਲ ॥੮॥
23 ਪਉੜੀ ॥
24 ਅਸਟਮੀ ਅਸਟ ਸਿਧਿ ਨਵ ਨਿਧਿ ॥
25 ਸਗਲ ਪਦਾਰਥ ਪੂਰਨ ਬੁਧਿ ॥
26 ਕਵਲ ਪ੍ਰਗਾਸ ਸਦਾ ਆਨੰਦ ॥
27 ਨਿਰਮਲ ਰੀਤਿ ਨਿਰੋਧਰ ਮੰਤ ॥
28 ਸਗਲ ਧਰਮ ਪਵਿਤ੍ਰ ਇਸਨਾਨੁ ॥
29 ਸਭ ਮਹਿ ਊਚ ਬਿਸੇਖ ਗਿਆਨੁ ॥
30 ਹਰਿ ਹਰਿ ਭਜਨੁ ਪੂਰੇ ਗੁਰ ਸੰਗਿ ॥
31 ਜਪਿ ਤਰੀਐ ਨਾਨਕ ਨਾਮ ਹਰਿ ਰੰਗਿ ॥੮॥
32 ਸਲੋਕੁ ॥
33 ਨਾਰਾਇਣੁ ਨਹ ਸਿਮਰਿਓ ਮੋਹਿਓ ਸੁਆਦ ਬਿਕਾਰ ॥
34 ਨਾਨਕ ਨਾਮਿ ਬਿਸਾਰਿਐ ਨਰਕ ਸੁਰਗ ਅਵਤਾਰ ॥੯॥
35 ਪਉੜੀ ॥
36 ਨਉਮੀ ਨਵੇ ਛਿਦ੍ਰ ਅਪਵੀਤ ॥
37 ਹਰਿ ਨਾਮੁ ਨ ਜਪਹਿ ਕਰਤ ਬਿਪਰੀਤਿ ॥
38 ਪਰ ਤ੍ਰਿਅ ਰਮਹਿ ਬਕਹਿ ਸਾਧ ਨਿੰਦ ॥
39 ਕਰਨ ਨ ਸੁਨਹੀ ਹਰਿ ਜਸੁ ਬਿੰਦ ॥
40 ਹਿਰਹਿ ਪਰ ਦਰਬੁ ਉਦਰ ਕੈ ਤਾਈ ॥
41 ਅਗਨਿ ਨ ਨਿਵਰੈ ਤ੍ਰਿਸਨਾ ਨ ਬੁਝਾਈ ॥
42 ਹਰਿ ਸੇਵਾ ਬਿਨੁ ਏਹ ਫਲ ਲਾਗੇ ॥
43 ਨਾਨਕ ਪ੍ਰਭ ਬਿਸਰਤ ਮਰਿ ਜਮਹਿ ਅਭਾਗੇ ॥੯॥
44 ਸਲੋਕੁ ॥
45 ਦਸ ਦਿਸ ਖੋਜਤ ਮੈ ਫਿਰਿਓ ਜਤ ਦੇਖਉ ਤਤ ਸੋਇ ॥
46 ਮਨੁ ਬਸਿ ਆਵੈ ਨਾਨਕਾ ਜੇ ਪੂਰਨ ਕਿਰਪਾ ਹੋਇ ॥੧੦॥
47 ਪਉੜੀ ॥
48 ਦਸਮੀ ਦਸ ਦੁਆਰ ਬਸਿ ਕੀਨੇ ॥
49 ਮਨਿ ਸੰਤੋਖੁ ਨਾਮ ਜਪਿ ਲੀਨੇ ॥
50 ਕਰਨੀ ਸੁਨੀਐ ਜਸੁ ਗੋਪਾਲ ॥
51 ਨੈਨੀ ਪੇਖਤ ਸਾਧ ਦਇਆਲ ॥
52 ਰਸਨਾ ਗੁਨ ਗਾਵੈ ਬੇਅੰਤ ॥
53 ਮਨ ਮਹਿ ਚਿਤਵੈ ਪੂਰਨ ਭਗਵੰਤ ॥