Ang 306
1 ਜਿਸ ਨੋ ਦਇਆਲੁ ਹੋਵੈ ਮੇਰਾ ਸੁਆਮੀ ਤਿਸੁ ਗੁਰਸਿਖ ਗੁਰੂ ਉਪਦੇਸੁ ਸੁਣਾਵੈ ॥
2 ਜਨੁ ਨਾਨਕੁ ਧੂੜਿ ਮੰਗੈ ਤਿਸੁ ਗੁਰਸਿਖ ਕੀ ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥੨॥
3 ਪਉੜੀ ॥
4 ਜੋ ਤੁਧੁ ਸਚੁ ਧਿਆਇਦੇ ਸੇ ਵਿਰਲੇ ਥੋੜੇ ॥
5 ਜੋ ਮਨਿ ਚਿਤਿ ਇਕੁ ਅਰਾਧਦੇ ਤਿਨ ਕੀ ਬਰਕਤਿ ਖਾਹਿ ਅਸੰਖ ਕਰੋੜੇ ॥
6 ਤੁਧੁਨੋ ਸਭ ਧਿਆਇਦੀ ਸੇ ਥਾਇ ਪਏ ਜੋ ਸਾਹਿਬ ਲੋੜੇ ॥
7 ਜੋ ਬਿਨੁ ਸਤਿਗੁਰ ਸੇਵੇ ਖਾਦੇ ਪੈਨਦੇ ਸੇ ਮੁਏ ਮਰਿ ਜੰਮੇ ਕੋੜ੍ਹੇ ॥
8 ਓਇ ਹਾਜਰੁ ਮਿਠਾ ਬੋਲਦੇ ਬਾਹਰਿ ਵਿਸੁ ਕਢਹਿ ਮੁਖਿ ਘੋਲੇ ॥
9 ਮਨਿ ਖੋਟੇ ਦਯਿ ਵਿਛੋੜੇ ॥੧੧॥
10 ਸਲੋਕ ਮਃ ੪ ॥
11 ਮਲੁ ਜੂਈ ਭਰਿਆ ਨੀਲਾ ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ ॥
12 ਪਾਸਿ ਨ ਦੇਈ ਕੋਈ ਬਹਣਿ ਜਗਤ ਮਹਿ ਗੂਹ ਪੜਿ ਸਗਵੀ ਮਲੁ ਲਾਇ ਮਨਮੁਖੁ ਆਇਆ ॥
13 ਪਰਾਈ ਜੋ ਨਿੰਦਾ ਚੁਗਲੀ ਨੋ ਵੇਮੁਖੁ ਕਰਿ ਕੈ ਭੇਜਿਆ ਓਥੈ ਭੀ ਮੁਹੁ ਕਾਲਾ ਦੁਹਾ ਵੇਮੁਖਾ ਦਾ ਕਰਾਇਆ ॥
14 ਤੜ ਸੁਣਿਆ ਸਭਤੁ ਜਗਤ ਵਿਚਿ ਭਾਈ ਵੇਮੁਖੁ ਸਣੈ ਨਫਰੈ ਪਉਲੀ ਪਉਦੀ ਫਾਵਾ ਹੋਇ ਕੈ ਉਠਿ ਘਰਿ ਆਇਆ ॥
15 ਅਗੈ ਸੰਗਤੀ ਕੁੜਮੀ ਵੇਮੁਖੁ ਰਲਣਾ ਨ ਮਿਲੈ ਤਾ ਵਹੁਟੀ ਭਤੀਜਂੀ ਫਿਰਿ ਆਣਿ ਘਰਿ ਪਾਇਆ ॥
16 ਹਲਤੁ ਪਲਤੁ ਦੋਵੈ ਗਏ ਨਿਤ ਭੁਖਾ ਕੂਕੇ ਤਿਹਾਇਆ ॥
17 ਧਨੁ ਧਨੁ ਸੁਆਮੀ ਕਰਤਾ ਪੁਰਖੁ ਹੈ ਜਿਨਿ ਨਿਆਉ ਸਚੁ ਬਹਿ ਆਪਿ ਕਰਾਇਆ ॥
18 ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੋ ਸਾਚੈ ਮਾਰਿ ਪਚਾਇਆ ॥
19 ਏਹੁ ਅਖਰੁ ਤਿਨਿ ਆਖਿਆ ਜਿਨਿ ਜਗਤੁ ਸਭੁ ਉਪਾਇਆ ॥੧॥
20 ਮਃ ੪ ॥
21 ਸਾਹਿਬੁ ਜਿਸ ਕਾ ਨੰਗਾ ਭੁਖਾ ਹੋਵੈ ਤਿਸ ਦਾ ਨਫਰੁ ਕਿਥਹੁ ਰਜਿ ਖਾਏ ॥
22 ਜਿ ਸਾਹਿਬ ਕੈ ਘਰਿ ਵਥੁ ਹੋਵੈ ਸੁ ਨਫਰੈ ਹਥਿ ਆਵੈ ਅਣਹੋਦੀ ਕਿਥਹੁ ਪਾਏ ॥
23 ਜਿਸ ਦੀ ਸੇਵਾ ਕੀਤੀ ਫਿਰਿ ਲੇਖਾ ਮੰਗੀਐ ਸਾ ਸੇਵਾ ਅਉਖੀ ਹੋਈ ॥
24 ਨਾਨਕ ਸੇਵਾ ਕਰਹੁ ਹਰਿ ਗੁਰ ਸਫਲ ਦਰਸਨ ਕੀ ਫਿਰਿ ਲੇਖਾ ਮੰਗੈ ਨ ਕੋਈ ॥੨॥
25 ਪਉੜੀ ॥
26 ਨਾਨਕ ਵੀਚਾਰਹਿ ਸੰਤ ਜਨ ਚਾਰਿ ਵੇਦ ਕਹੰਦੇ ॥
27 ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ ॥
28 ਪ੍ਰਗਟ ਪਹਾਰਾ ਜਾਪਦਾ ਸਭਿ ਲੋਕ ਸੁਣੰਦੇ ॥
29 ਸੁਖੁ ਨ ਪਾਇਨਿ ਮੁਗਧ ਨਰ ਸੰਤ ਨਾਲਿ ਖਹੰਦੇ ॥
30 ਓਇ ਲੋਚਨਿ ਓਨਾ ਗੁਣੈ ਨੋ ਓਇ ਅਹੰਕਾਰਿ ਸੜੰਦੇ ॥
31 ਓਇ ਵਿਚਾਰੇ ਕਿਆ ਕਰਹਿ ਜਾ ਭਾਗ ਧੁਰਿ ਮੰਦੇ ॥
32 ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਨ ਸੰਦੇ ॥
33 ਵੈਰੁ ਕਰਹਿ ਨਿਰਵੈਰ ਨਾਲਿ ਧਰਮ ਨਿਆਇ ਪਚੰਦੇ ॥
34 ਜੋ ਜੋ ਸੰਤਿ ਸਰਾਪਿਆ ਸੇ ਫਿਰਹਿ ਭਵੰਦੇ ॥
35 ਪੇਡੁ ਮੁੰਢਾਹੂੰ ਕਟਿਆ ਤਿਸੁ ਡਾਲ ਸੁਕੰਦੇ ॥੧੨॥
36 ਸਲੋਕ ਮਃ ੪ ॥