Ang 396
1 ਗੁਰੁ ਨਾਨਕ ਜਾ ਕਉ ਭਇਆ ਦਇਆਲਾ ॥
2 ਸੋ ਜਨੁ ਹੋਆ ਸਦਾ ਨਿਹਾਲਾ ॥੪॥੬॥੧੦੦॥
3 ਆਸਾ ਮਹਲਾ ੫ ॥
4 ਸਤਿਗੁਰ ਸਾਚੈ ਦੀਆ ਭੇਜਿ ॥
5 ਚਿਰੁ ਜੀਵਨੁ ਉਪਜਿਆ ਸੰਜੋਗਿ ॥
6 ਉਦਰੈ ਮਾਹਿ ਆਇ ਕੀਆ ਨਿਵਾਸੁ ॥
7 ਮਾਤਾ ਕੈ ਮਨਿ ਬਹੁਤੁ ਬਿਗਾਸੁ ॥੧॥
8 ਜੰਮਿਆ ਪੂਤੁ ਭਗਤੁ ਗੋਵਿੰਦ ਕਾ ॥
9 ਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ ॥ ਰਹਾਉ ॥
10 ਦਸੀ ਮਾਸੀ ਹੁਕਮਿ ਬਾਲਕ ਜਨਮੁ ਲੀਆ ॥
11 ਮਿਟਿਆ ਸੋਗੁ ਮਹਾ ਅਨੰਦੁ ਥੀਆ ॥
12 ਗੁਰਬਾਣੀ ਸਖੀ ਅਨੰਦੁ ਗਾਵੈ ॥
13 ਸਾਚੇ ਸਾਹਿਬ ਕੈ ਮਨਿ ਭਾਵੈ ॥੨॥
14 ਵਧੀ ਵੇਲਿ ਬਹੁ ਪੀੜੀ ਚਾਲੀ ॥
15 ਧਰਮ ਕਲਾ ਹਰਿ ਬੰਧਿ ਬਹਾਲੀ ॥
16 ਮਨ ਚਿੰਦਿਆ ਸਤਿਗੁਰੂ ਦਿਵਾਇਆ ॥
17 ਭਏ ਅਚਿੰਤ ਏਕ ਲਿਵ ਲਾਇਆ ॥੩॥
18 ਜਿਉ ਬਾਲਕੁ ਪਿਤਾ ਊਪਰਿ ਕਰੇ ਬਹੁ ਮਾਣੁ ॥
19 ਬੁਲਾਇਆ ਬੋਲੈ ਗੁਰ ਕੈ ਭਾਣਿ ॥
20 ਗੁਝੀ ਛੰਨੀ ਨਾਹੀ ਬਾਤ ॥
21 ਗੁਰੁ ਨਾਨਕੁ ਤੁਠਾ ਕੀਨੀ ਦਾਤਿ ॥੪॥੭॥੧੦੧॥
22 ਆਸਾ ਮਹਲਾ ੫ ॥
23 ਗੁਰ ਪੂਰੇ ਰਾਖਿਆ ਦੇ ਹਾਥ ॥
24 ਪ੍ਰਗਟੁ ਭਇਆ ਜਨ ਕਾ ਪਰਤਾਪੁ ॥੧॥
25 ਗੁਰੁ ਗੁਰੁ ਜਪੀ ਗੁਰੂ ਗੁਰੁ ਧਿਆਈ ॥
26 ਜੀਅ ਕੀ ਅਰਦਾਸਿ ਗੁਰੂ ਪਹਿ ਪਾਈ ॥ ਰਹਾਉ ॥
27 ਸਰਨਿ ਪਰੇ ਸਾਚੇ ਗੁਰਦੇਵ ॥
28 ਪੂਰਨ ਹੋਈ ਸੇਵਕ ਸੇਵ ॥੨॥
29 ਜੀਉ ਪਿੰਡੁ ਜੋਬਨੁ ਰਾਖੈ ਪ੍ਰਾਨ ॥
30 ਕਹੁ ਨਾਨਕ ਗੁਰ ਕਉ ਕੁਰਬਾਨ ॥੩॥੮॥੧੦੨॥
31 ਆਸਾ ਘਰੁ ੮ ਕਾਫੀ ਮਹਲਾ ੫ ॥
32 ੴ ਸਤਿਗੁਰ ਪ੍ਰਸਾਦਿ ॥
33 ਮੈ ਬੰਦਾ ਬੈ ਖਰੀਦੁ ਸਚੁ ਸਾਹਿਬੁ ਮੇਰਾ ॥
34 ਜੀਉ ਪਿੰਡੁ ਸਭੁ ਤਿਸ ਦਾ ਸਭੁ ਕਿਛੁ ਹੈ ਤੇਰਾ ॥੧॥
35 ਮਾਣੁ ਨਿਮਾਣੇ ਤੂੰ ਧਣੀ ਤੇਰਾ ਭਰਵਾਸਾ ॥
36 ਬਿਨੁ ਸਾਚੇ ਅਨ ਟੇਕ ਹੈ ਸੋ ਜਾਣਹੁ ਕਾਚਾ ॥੧॥ ਰਹਾਉ ॥
37 ਤੇਰਾ ਹੁਕਮੁ ਅਪਾਰ ਹੈ ਕੋਈ ਅੰਤੁ ਨ ਪਾਏ ॥
38 ਜਿਸੁ ਗੁਰੁ ਪੂਰਾ ਭੇਟਸੀ ਸੋ ਚਲੈ ਰਜਾਏ ॥੨॥
39 ਚਤੁਰਾਈ ਸਿਆਣਪਾ ਕਿਤੈ ਕਾਮਿ ਨ ਆਈਐ ॥
40 ਤੁਠਾ ਸਾਹਿਬੁ ਜੋ ਦੇਵੈ ਸੋਈ ਸੁਖੁ ਪਾਈਐ ॥੩॥
41 ਜੇ ਲਖ ਕਰਮ ਕਮਾਈਅਹਿ ਕਿਛੁ ਪਵੈ ਨ ਬੰਧਾ ॥
42 ਜਨ ਨਾਨਕ ਕੀਤਾ ਨਾਮੁ ਧਰ ਹੋਰੁ ਛੋਡਿਆ ਧੰਧਾ ॥੪॥੧॥੧੦੩॥
43 ਆਸਾ ਮਹਲਾ ੫ ॥
44 ਸਰਬ ਸੁਖਾ ਮੈ ਭਾਲਿਆ ਹਰਿ ਜੇਵਡੁ ਨ ਕੋਈ ॥
45 ਗੁਰ ਤੁਠੇ ਤੇ ਪਾਈਐ ਸਚੁ ਸਾਹਿਬੁ ਸੋਈ ॥੧॥
46 ਬਲਿਹਾਰੀ ਗੁਰ ਆਪਣੇ ਸਦ ਸਦ ਕੁਰਬਾਨਾ ॥
47 ਨਾਮੁ ਨ ਵਿਸਰਉ ਇਕੁ ਖਿਨੁ ਚਸਾ ਇਹੁ ਕੀਜੈ ਦਾਨਾ ॥੧॥ ਰਹਾਉ ॥
48 ਭਾਗਠੁ ਸਚਾ ਸੋਇ ਹੈ ਜਿਸੁ ਹਰਿ ਧਨੁ ਅੰਤਰਿ ॥