Ang 429
1 ਸਹਜੇ ਨਾਮੁ ਧਿਆਈਐ ਗਿਆਨੁ ਪਰਗਟੁ ਹੋਇ ॥੧॥
2 ਏ ਮਨ ਮਤ ਜਾਣਹਿ ਹਰਿ ਦੂਰਿ ਹੈ ਸਦਾ ਵੇਖੁ ਹਦੂਰਿ ॥
3 ਸਦ ਸੁਣਦਾ ਸਦ ਵੇਖਦਾ ਸਬਦਿ ਰਹਿਆ ਭਰਪੂਰਿ ॥੧॥ ਰਹਾਉ ॥
4 ਗੁਰਮੁਖਿ ਆਪੁ ਪਛਾਣਿਆ ਤਿਨੑੀ ਇਕ ਮਨਿ ਧਿਆਇਆ ॥
5 ਸਦਾ ਰਵਹਿ ਪਿਰੁ ਆਪਣਾ ਸਚੈ ਨਾਮਿ ਸੁਖੁ ਪਾਇਆ ॥੨॥
6 ਏ ਮਨ ਤੇਰਾ ਕੋ ਨਹੀ ਕਰਿ ਵੇਖੁ ਸਬਦਿ ਵੀਚਾਰੁ ॥
7 ਹਰਿ ਸਰਣਾਈ ਭਜਿ ਪਉ ਪਾਇਹਿ ਮੋਖ ਦੁਆਰੁ ॥੩॥
8 ਸਬਦਿ ਸੁਣੀਐ ਸਬਦਿ ਬੁਝੀਐ ਸਚਿ ਰਹੈ ਲਿਵ ਲਾਇ ॥
9 ਸਬਦੇ ਹਉਮੈ ਮਾਰੀਐ ਸਚੈ ਮਹਲਿ ਸੁਖੁ ਪਾਇ ॥੪॥
10 ਇਸੁ ਜੁਗ ਮਹਿ ਸੋਭਾ ਨਾਮ ਕੀ ਬਿਨੁ ਨਾਵੈ ਸੋਭ ਨ ਹੋਇ ॥
11 ਇਹ ਮਾਇਆ ਕੀ ਸੋਭਾ ਚਾਰਿ ਦਿਹਾੜੇ ਜਾਦੀ ਬਿਲਮੁ ਨ ਹੋਇ ॥੫॥
12 ਜਿਨੀ ਨਾਮੁ ਵਿਸਾਰਿਆ ਸੇ ਮੁਏ ਮਰਿ ਜਾਹਿ ॥
13 ਹਰਿ ਰਸ ਸਾਦੁ ਨ ਆਇਓ ਬਿਸਟਾ ਮਾਹਿ ਸਮਾਹਿ ॥੬॥
14 ਇਕਿ ਆਪੇ ਬਖਸਿ ਮਿਲਾਇਅਨੁ ਅਨਦਿਨੁ ਨਾਮੇ ਲਾਇ ॥
15 ਸਚੁ ਕਮਾਵਹਿ ਸਚਿ ਰਹਹਿ ਸਚੇ ਸਚਿ ਸਮਾਹਿ ॥੭॥
16 ਬਿਨੁ ਸਬਦੈ ਸੁਣੀਐ ਨ ਦੇਖੀਐ ਜਗੁ ਬੋਲਾ ਅੰਨੑਾ ਭਰਮਾਇ ॥
17 ਬਿਨੁ ਨਾਵੈ ਦੁਖੁ ਪਾਇਸੀ ਨਾਮੁ ਮਿਲੈ ਤਿਸੈ ਰਜਾਇ ॥੮॥
18 ਜਿਨ ਬਾਣੀ ਸਿਉ ਚਿਤੁ ਲਾਇਆ ਸੇ ਜਨ ਨਿਰਮਲ ਪਰਵਾਣੁ ॥
19 ਨਾਨਕ ਨਾਮੁ ਤਿਨੑਾ ਕਦੇ ਨ ਵੀਸਰੈ ਸੇ ਦਰਿ ਸਚੇ ਜਾਣੁ ॥੯॥੧੩॥੩੫॥
20 ਆਸਾ ਮਹਲਾ ੩ ॥
21 ਸਬਦੌ ਹੀ ਭਗਤ ਜਾਪਦੇ ਜਿਨੑ ਕੀ ਬਾਣੀ ਸਚੀ ਹੋਇ ॥
22 ਵਿਚਹੁ ਆਪੁ ਗਇਆ ਨਾਉ ਮੰਨਿਆ ਸਚਿ ਮਿਲਾਵਾ ਹੋਇ ॥੧॥
23 ਹਰਿ ਹਰਿ ਨਾਮੁ ਜਨ ਕੀ ਪਤਿ ਹੋਇ ॥
24 ਸਫਲੁ ਤਿਨੑਾ ਕਾ ਜਨਮੁ ਹੈ ਤਿਨੑ ਮਾਨੈ ਸਭੁ ਕੋਇ ॥੧॥ ਰਹਾਉ ॥
25 ਹਉਮੈ ਮੇਰਾ ਜਾਤਿ ਹੈ ਅਤਿ ਕ੍ਰੋਧੁ ਅਭਿਮਾਨੁ ॥
26 ਸਬਦਿ ਮਰੈ ਤਾ ਜਾਤਿ ਜਾਇ ਜੋਤੀ ਜੋਤਿ ਮਿਲੈ ਭਗਵਾਨੁ ॥੨॥
27 ਪੂਰਾ ਸਤਿਗੁਰੁ ਭੇਟਿਆ ਸਫਲ ਜਨਮੁ ਹਮਾਰਾ ॥
28 ਨਾਮੁ ਨਵੈ ਨਿਧਿ ਪਾਇਆ ਭਰੇ ਅਖੁਟ ਭੰਡਾਰਾ ॥੩॥
29 ਆਵਹਿ ਇਸੁ ਰਾਸੀ ਕੇ ਵਾਪਾਰੀਏ ਜਿਨੑਾ ਨਾਮੁ ਪਿਆਰਾ ॥
30 ਗੁਰਮੁਖਿ ਹੋਵੈ ਸੋ ਧਨੁ ਪਾਏ ਤਿਨੑਾ ਅੰਤਰਿ ਸਬਦੁ ਵੀਚਾਰਾ ॥੪॥
31 ਭਗਤੀ ਸਾਰ ਨ ਜਾਣਨੑੀ ਮਨਮੁਖ ਅਹੰਕਾਰੀ ॥
32 ਧੁਰਹੁ ਆਪਿ ਖੁਆਇਅਨੁ ਜੂਐ ਬਾਜੀ ਹਾਰੀ ॥੫॥
33 ਬਿਨੁ ਪਿਆਰੈ ਭਗਤਿ ਨ ਹੋਵਈ ਨਾ ਸੁਖੁ ਹੋਇ ਸਰੀਰਿ ॥
34 ਪ੍ਰੇਮ ਪਦਾਰਥੁ ਪਾਈਐ ਗੁਰ ਭਗਤੀ ਮਨ ਧੀਰਿ ॥੬॥
35 ਜਿਸ ਨੋ ਭਗਤਿ ਕਰਾਏ ਸੋ ਕਰੇ ਗੁਰਸਬਦ ਵੀਚਾਰਿ ॥
36 ਹਿਰਦੈ ਏਕੋ ਨਾਮੁ ਵਸੈ ਹਉਮੈ ਦੁਬਿਧਾ ਮਾਰਿ ॥੭॥
37 ਭਗਤਾ ਕੀ ਜਤਿ ਪਤਿ ਏਕੋੁ ਨਾਮੁ ਹੈ ਆਪੇ ਲਏ ਸਵਾਰਿ ॥
38 ਸਦਾ ਸਰਣਾਈ ਤਿਸ ਕੀ ਜਿਉ ਭਾਵੈ ਤਿਉ ਕਾਰਜੁ ਸਾਰਿ ॥੮॥