Ang 46
1 ਸਿਰੀਰਾਗੁ ਮਹਲਾ ੫ ॥
2 ਮਿਲਿ ਸਤਿਗੁਰ ਸਭੁ ਦੁਖੁ ਗਇਆ ਹਰਿ ਸੁਖੁ ਵਸਿਆ ਮਨਿ ਆਇ ॥
3 ਅੰਤਰਿ ਜੋਤਿ ਪ੍ਰਗਾਸੀਆ ਏਕਸੁ ਸਿਉ ਲਿਵ ਲਾਇ ॥
4 ਮਿਲਿ ਸਾਧੂ ਮੁਖੁ ਊਜਲਾ ਪੂਰਬਿ ਲਿਖਿਆ ਪਾਇ ॥
5 ਗੁਣ ਗੋਵਿੰਦ ਨਿਤ ਗਾਵਣੇ ਨਿਰਮਲ ਸਾਚੈ ਨਾਇ ॥੧॥
6 ਮੇਰੇ ਮਨ ਗੁਰਸਬਦੀ ਸੁਖੁ ਹੋਇ ॥
7 ਗੁਰ ਪੂਰੇ ਕੀ ਚਾਕਰੀ ਬਿਰਥਾ ਜਾਇ ਨ ਕੋਇ ॥੧॥ ਰਹਾਉ ॥
8 ਮਨ ਕੀਆ ਇਛਾਂ ਪੂਰੀਆ ਪਾਇਆ ਨਾਮੁ ਨਿਧਾਨੁ ॥
9 ਅੰਤਰਜਾਮੀ ਸਦਾ ਸੰਗਿ ਕਰਣੈਹਾਰੁ ਪਛਾਨੁ ॥
10 ਗੁਰ ਪਰਸਾਦੀ ਮੁਖੁ ਊਜਲਾ ਜਪਿ ਨਾਮੁ ਦਾਨੁ ਇਸਨਾਨੁ ॥
11 ਕਾਮੁ ਕ੍ਰੋਧੁ ਲੋਭੁ ਬਿਨਸਿਆ ਤਜਿਆ ਸਭੁ ਅਭਿਮਾਨੁ ॥੨॥
12 ਪਾਇਆ ਲਾਹਾ ਲਾਭੁ ਨਾਮੁ ਪੂਰਨ ਹੋਏ ਕਾਮ ॥
13 ਕਰਿ ਕਿਰਪਾ ਪ੍ਰਭਿ ਮੇਲਿਆ ਦੀਆ ਅਪਣਾ ਨਾਮੁ ॥
14 ਆਵਣ ਜਾਣਾ ਰਹਿ ਗਇਆ ਆਪਿ ਹੋਆ ਮਿਹਰਵਾਨੁ ॥
15 ਸਚੁ ਮਹਲੁ ਘਰੁ ਪਾਇਆ ਗੁਰ ਕਾ ਸਬਦੁ ਪਛਾਨੁ ॥੩॥
16 ਭਗਤ ਜਨਾ ਕਉ ਰਾਖਦਾ ਆਪਣੀ ਕਿਰਪਾ ਧਾਰਿ ॥
17 ਹਲਤਿ ਪਲਤਿ ਮੁਖ ਊਜਲੇ ਸਾਚੇ ਕੇ ਗੁਣ ਸਾਰਿ ॥
18 ਆਠ ਪਹਰ ਗੁਣ ਸਾਰਦੇ ਰਤੇ ਰੰਗਿ ਅਪਾਰ ॥
19 ਪਾਰਬ੍ਰਹਮੁ ਸੁਖ ਸਾਗਰੋ ਨਾਨਕ ਸਦ ਬਲਿਹਾਰ ॥੪॥੧੧॥੮੧॥
20 ਸਿਰੀਰਾਗੁ ਮਹਲਾ ੫ ॥
21 ਪੂਰਾ ਸਤਿਗੁਰੁ ਜੇ ਮਿਲੈ ਪਾਈਐ ਸਬਦੁ ਨਿਧਾਨੁ ॥
22 ਕਰਿ ਕਿਰਪਾ ਪ੍ਰਭ ਆਪਣੀ ਜਪੀਐ ਅੰਮ੍ਰਿਤ ਨਾਮੁ ॥
23 ਜਨਮ ਮਰਣ ਦੁਖੁ ਕਾਟੀਐ ਲਾਗੈ ਸਹਜਿ ਧਿਆਨੁ ॥੧॥
24 ਮੇਰੇ ਮਨ ਪ੍ਰਭ ਸਰਣਾਈ ਪਾਇ ॥
25 ਹਰਿ ਬਿਨੁ ਦੂਜਾ ਕੋ ਨਹੀ ਏਕੋ ਨਾਮੁ ਧਿਆਇ ॥੧॥ ਰਹਾਉ ॥
26 ਕੀਮਤਿ ਕਹਣੁ ਨ ਜਾਈਐ ਸਾਗਰੁ ਗੁਣੀ ਅਥਾਹੁ ॥
27 ਵਡਭਾਗੀ ਮਿਲੁ ਸੰਗਤੀ ਸਚਾ ਸਬਦੁ ਵਿਸਾਹੁ ॥
28 ਕਰਿ ਸੇਵਾ ਸੁਖ ਸਾਗਰੈ ਸਿਰਿ ਸਾਹਾ ਪਾਤਿਸਾਹੁ ॥੨॥
29 ਚਰਣ ਕਮਲ ਕਾ ਆਸਰਾ ਦੂਜਾ ਨਾਹੀ ਠਾਉ ॥
30 ਮੈ ਧਰ ਤੇਰੀ ਪਾਰਬ੍ਰਹਮ ਤੇਰੈ ਤਾਣਿ ਰਹਾਉ ॥
31 ਨਿਮਾਣਿਆ ਪ੍ਰਭੁ ਮਾਣੁ ਤੂੰ ਤੇਰੈ ਸੰਗਿ ਸਮਾਉ ॥੩॥
32 ਹਰਿ ਜਪੀਐ ਆਰਾਧੀਐ ਆਠ ਪਹਰ ਗੋਵਿੰਦੁ ॥
33 ਜੀਅ ਪ੍ਰਾਣ ਤਨੁ ਧਨੁ ਰਖੇ ਕਰਿ ਕਿਰਪਾ ਰਾਖੀ ਜਿੰਦੁ ॥
34 ਨਾਨਕ ਸਗਲੇ ਦੋਖ ਉਤਾਰਿਅਨੁ ਪ੍ਰਭੁ ਪਾਰਬ੍ਰਹਮ ਬਖਸਿੰਦੁ ॥੪॥੧੨॥੮੨॥
35 ਸਿਰੀਰਾਗੁ ਮਹਲਾ ੫ ॥
36 ਪ੍ਰੀਤਿ ਲਗੀ ਤਿਸੁ ਸਚ ਸਿਉ ਮਰੈ ਨ ਆਵੈ ਜਾਇ ॥
37 ਨਾ ਵੇਛੋੜਿਆ ਵਿਛੁੜੈ ਸਭ ਮਹਿ ਰਹਿਆ ਸਮਾਇ ॥
38 ਦੀਨ ਦਰਦ ਦੁਖ ਭੰਜਨਾ ਸੇਵਕ ਕੈ ਸਤ ਭਾਇ ॥
39 ਅਚਰਜ ਰੂਪੁ ਨਿਰੰਜਨੋ ਗੁਰਿ ਮੇਲਾਇਆ ਮਾਇ ॥੧॥
40 ਭਾਈ ਰੇ ਮੀਤੁ ਕਰਹੁ ਪ੍ਰਭੁ ਸੋਇ ॥