Ang 460
1 ਮਾਲੁ ਜੋਬਨੁ ਛੋਡਿ ਵੈਸੀ ਰਹਿਓ ਪੈਨਣੁ ਖਾਇਆ ॥
2 ਨਾਨਕ ਕਮਾਣਾ ਸੰਗਿ ਜੁਲਿਆ ਨਹ ਜਾਇ ਕਿਰਤੁ ਮਿਟਾਇਆ ॥੧॥
3 ਫਾਥੋਹੁ ਮਿਰਗ ਜਿਵੈ ਪੇਖਿ ਰੈਣਿ ਚੰਦ੍ਰਾਇਣੁ ॥
4 ਸੂਖਹੁ ਦੂਖ ਭਏ ਨਿਤ ਪਾਪ ਕਮਾਇਣੁ ॥
5 ਪਾਪਾ ਕਮਾਣੇ ਛਡਹਿ ਨਾਹੀ ਲੈ ਚਲੇ ਘਤਿ ਗਲਾਵਿਆ ॥
6 ਹਰਿਚੰਦਉਰੀ ਦੇਖਿ ਮੂਠਾ ਕੂੜੁ ਸੇਜਾ ਰਾਵਿਆ ॥
7 ਲਬਿ ਲੋਭਿ ਅਹੰਕਾਰਿ ਮਾਤਾ ਗਰਬਿ ਭਇਆ ਸਮਾਇਣੁ ॥
8 ਨਾਨਕ ਮ੍ਰਿਗ ਅਗਿਆਨਿ ਬਿਨਸੇ ਨਹ ਮਿਟੈ ਆਵਣੁ ਜਾਇਣੁ ॥੨॥
9 ਮਿਠੈ ਮਖੁ ਮੁਆ ਕਿਉ ਲਏ ਓਡਾਰੀ ॥
10 ਹਸਤੀ ਗਰਤਿ ਪਇਆ ਕਿਉ ਤਰੀਐ ਤਾਰੀ ॥
11 ਤਰਣੁ ਦੁਹੇਲਾ ਭਇਆ ਖਿਨ ਮਹਿ ਖਸਮੁ ਚਿਤਿ ਨ ਆਇਓ ॥
12 ਦੂਖਾ ਸਜਾਈ ਗਣਤ ਨਾਹੀ ਕੀਆ ਅਪਣਾ ਪਾਇਓ ॥
13 ਗੁਝਾ ਕਮਾਣਾ ਪ੍ਰਗਟੁ ਹੋਆ ਈਤ ਉਤਹਿ ਖੁਆਰੀ ॥
14 ਨਾਨਕ ਸਤਿਗੁਰ ਬਾਝੁ ਮੂਠਾ ਮਨਮੁਖੋ ਅਹੰਕਾਰੀ ॥੩॥
15 ਹਰਿ ਕੇ ਦਾਸ ਜੀਵੇ ਲਗਿ ਪ੍ਰਭ ਕੀ ਚਰਣੀ ॥
16 ਕੰਠਿ ਲਗਾਇ ਲੀਏ ਤਿਸੁ ਠਾਕੁਰ ਸਰਣੀ ॥
17 ਬਲ ਬੁਧਿ ਗਿਆਨੁ ਧਿਆਨੁ ਅਪਣਾ ਆਪਿ ਨਾਮੁ ਜਪਾਇਆ ॥
18 ਸਾਧਸੰਗਤਿ ਆਪਿ ਹੋਆ ਆਪਿ ਜਗਤੁ ਤਰਾਇਆ ॥
19 ਰਾਖਿ ਲੀਏ ਰਖਣਹਾਰੈ ਸਦਾ ਨਿਰਮਲ ਕਰਣੀ ॥
20 ਨਾਨਕ ਨਰਕਿ ਨ ਜਾਹਿ ਕਬਹੂੰ ਹਰਿ ਸੰਤ ਹਰਿ ਕੀ ਸਰਣੀ ॥੪॥੨॥੧੧॥
21 ਆਸਾ ਮਹਲਾ ੫ ॥
22 ਵੰਞੁ ਮੇਰੇ ਆਲਸਾ ਹਰਿ ਪਾਸਿ ਬੇਨੰਤੀ ॥
23 ਰਾਵਉ ਸਹੁ ਆਪਨੜਾ ਪ੍ਰਭ ਸੰਗਿ ਸੋਹੰਤੀ ॥
24 ਸੰਗੇ ਸੋਹੰਤੀ ਕੰਤ ਸੁਆਮੀ ਦਿਨਸੁ ਰੈਣੀ ਰਾਵੀਐ ॥
25 ਸਾਸਿ ਸਾਸਿ ਚਿਤਾਰਿ ਜੀਵਾ ਪ੍ਰਭੁ ਪੇਖਿ ਹਰਿ ਗੁਣ ਗਾਵੀਐ ॥
26 ਬਿਰਹਾ ਲਜਾਇਆ ਦਰਸੁ ਪਾਇਆ ਅਮਿਉ ਦ੍ਰਿਸਟਿ ਸਿੰਚੰਤੀ ॥
27 ਬਿਨਵੰਤਿ ਨਾਨਕੁ ਮੇਰੀ ਇਛ ਪੁੰਨੀ ਮਿਲੇ ਜਿਸੁ ਖੋਜੰਤੀ ॥੧॥
28 ਨਸਿ ਵੰਞਹੁ ਕਿਲਵਿਖਹੁ ਕਰਤਾ ਘਰਿ ਆਇਆ ॥
29 ਦੂਤਹ ਦਹਨੁ ਭਇਆ ਗੋਵਿੰਦੁ ਪ੍ਰਗਟਾਇਆ ॥
30 ਪ੍ਰਗਟੇ ਗੁਪਾਲ ਗੋਬਿੰਦ ਲਾਲਨ ਸਾਧਸੰਗਿ ਵਖਾਣਿਆ ॥
31 ਆਚਰਜੁ ਡੀਠਾ ਅਮਿਉ ਵੂਠਾ ਗੁਰ ਪ੍ਰਸਾਦੀ ਜਾਣਿਆ ॥
32 ਮਨਿ ਸਾਂਤਿ ਆਈ ਵਜੀ ਵਧਾਈ ਨਹ ਅੰਤੁ ਜਾਈ ਪਾਇਆ ॥
33 ਬਿਨਵੰਤਿ ਨਾਨਕ ਸੁਖ ਸਹਜਿ ਮੇਲਾ ਪ੍ਰਭੂ ਆਪਿ ਬਣਾਇਆ ॥੨॥
34 ਨਰਕ ਨ ਡੀਠੜਿਆ ਸਿਮਰਤ ਨਾਰਾਇਣ ॥
35 ਜੈ ਜੈ ਧਰਮੁ ਕਰੇ ਦੂਤ ਭਏ ਪਲਾਇਣ ॥
36 ਧਰਮ ਧੀਰਜ ਸਹਜ ਸੁਖੀਏ ਸਾਧਸੰਗਤਿ ਹਰਿ ਭਜੇ ॥
37 ਕਰਿ ਅਨੁਗ੍ਰਹੁ ਰਾਖਿ ਲੀਨੇ ਮੋਹ ਮਮਤਾ ਸਭ ਤਜੇ ॥
38 ਗਹਿ ਕੰਠਿ ਲਾਏ ਗੁਰਿ ਮਿਲਾਏ ਗੋਵਿੰਦ ਜਪਤ ਅਘਾਇਣ ॥
39 ਬਿਨਵੰਤਿ ਨਾਨਕ ਸਿਮਰਿ ਸੁਆਮੀ ਸਗਲ ਆਸ ਪੁਜਾਇਣ ॥੩॥