Ang 464
1 ਵਿਸਮਾਦੁ ਪਉਣੁ ਵਿਸਮਾਦੁ ਪਾਣੀ ॥
2 ਵਿਸਮਾਦੁ ਅਗਨੀ ਖੇਡਹਿ ਵਿਡਾਣੀ ॥
3 ਵਿਸਮਾਦੁ ਧਰਤੀ ਵਿਸਮਾਦੁ ਖਾਣੀ ॥
4 ਵਿਸਮਾਦੁ ਸਾਦਿ ਲਗਹਿ ਪਰਾਣੀ ॥
5 ਵਿਸਮਾਦੁ ਸੰਜੋਗੁ ਵਿਸਮਾਦੁ ਵਿਜੋਗੁ ॥
6 ਵਿਸਮਾਦੁ ਭੁਖ ਵਿਸਮਾਦੁ ਭੋਗੁ ॥
7 ਵਿਸਮਾਦੁ ਸਿਫਤਿ ਵਿਸਮਾਦੁ ਸਾਲਾਹ ॥
8 ਵਿਸਮਾਦੁ ਉਝੜ ਵਿਸਮਾਦੁ ਰਾਹ ॥
9 ਵਿਸਮਾਦੁ ਨੇੜੈ ਵਿਸਮਾਦੁ ਦੂਰਿ ॥
10 ਵਿਸਮਾਦੁ ਦੇਖੈ ਹਾਜਰਾ ਹਜੂਰਿ ॥
11 ਵੇਖਿ ਵਿਡਾਣੁ ਰਹਿਆ ਵਿਸਮਾਦੁ ॥
12 ਨਾਨਕ ਬੁਝਣੁ ਪੂਰੈ ਭਾਗਿ ॥੧॥
13 ਮਃ ੧ ॥
14 ਕੁਦਰਤਿ ਦਿਸੈ ਕੁਦਰਤਿ ਸੁਣੀਐ ਕੁਦਰਤਿ ਭਉ ਸੁਖ ਸਾਰੁ ॥
15 ਕੁਦਰਤਿ ਪਾਤਾਲੀ ਆਕਾਸੀ ਕੁਦਰਤਿ ਸਰਬ ਆਕਾਰੁ ॥
16 ਕੁਦਰਤਿ ਵੇਦ ਪੁਰਾਣ ਕਤੇਬਾ ਕੁਦਰਤਿ ਸਰਬ ਵੀਚਾਰੁ ॥
17 ਕੁਦਰਤਿ ਖਾਣਾ ਪੀਣਾ ਪੈਨੑਣੁ ਕੁਦਰਤਿ ਸਰਬ ਪਿਆਰੁ ॥
18 ਕੁਦਰਤਿ ਜਾਤੀ ਜਿਨਸੀ ਰੰਗੀ ਕੁਦਰਤਿ ਜੀਅ ਜਹਾਨ ॥
19 ਕੁਦਰਤਿ ਨੇਕੀਆ ਕੁਦਰਤਿ ਬਦੀਆ ਕੁਦਰਤਿ ਮਾਨੁ ਅਭਿਮਾਨੁ ॥
20 ਕੁਦਰਤਿ ਪਉਣੁ ਪਾਣੀ ਬੈਸੰਤਰੁ ਕੁਦਰਤਿ ਧਰਤੀ ਖਾਕੁ ॥
21 ਸਭ ਤੇਰੀ ਕੁਦਰਤਿ ਤੂੰ ਕਾਦਿਰੁ ਕਰਤਾ ਪਾਕੀ ਨਾਈ ਪਾਕੁ ॥
22 ਨਾਨਕ ਹੁਕਮੈ ਅੰਦਰਿ ਵੇਖੈ ਵਰਤੈ ਤਾਕੋ ਤਾਕੁ ॥੨॥
23 ਪਉੜੀ ॥
24 ਆਪੀਨੑੈ ਭੋਗ ਭੋਗਿ ਕੈ ਹੋਇ ਭਸਮੜਿ ਭਉਰੁ ਸਿਧਾਇਆ ॥
25 ਵਡਾ ਹੋਆ ਦੁਨੀਦਾਰੁ ਗਲਿ ਸੰਗਲੁ ਘਤਿ ਚਲਾਇਆ ॥
26 ਅਗੈ ਕਰਣੀ ਕੀਰਤਿ ਵਾਚੀਐ ਬਹਿ ਲੇਖਾ ਕਰਿ ਸਮਝਾਇਆ ॥
27 ਥਾਉ ਨ ਹੋਵੀ ਪਉਦੀਈ ਹੁਣਿ ਸੁਣੀਐ ਕਿਆ ਰੂਆਇਆ ॥
28 ਮਨਿ ਅੰਧੈ ਜਨਮੁ ਗਵਾਇਆ ॥੩॥
29 ਸਲੋਕ ਮਃ ੧ ॥
30 ਭੈ ਵਿਚਿ ਪਵਣੁ ਵਹੈ ਸਦਵਾਉ ॥
31 ਭੈ ਵਿਚਿ ਚਲਹਿ ਲਖ ਦਰੀਆਉ ॥
32 ਭੈ ਵਿਚਿ ਅਗਨਿ ਕਢੈ ਵੇਗਾਰਿ ॥
33 ਭੈ ਵਿਚਿ ਧਰਤੀ ਦਬੀ ਭਾਰਿ ॥
34 ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥
35 ਭੈ ਵਿਚਿ ਰਾਜਾ ਧਰਮ ਦੁਆਰੁ ॥
36 ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥
37 ਕੋਹ ਕਰੋੜੀ ਚਲਤ ਨ ਅੰਤੁ ॥
38 ਭੈ ਵਿਚਿ ਸਿਧ ਬੁਧ ਸੁਰ ਨਾਥ ॥
39 ਭੈ ਵਿਚਿ ਆਡਾਣੇ ਆਕਾਸ ॥
40 ਭੈ ਵਿਚਿ ਜੋਧ ਮਹਾਬਲ ਸੂਰ ॥
41 ਭੈ ਵਿਚਿ ਆਵਹਿ ਜਾਵਹਿ ਪੂਰ ॥
42 ਸਗਲਿਆ ਭਉ ਲਿਖਿਆ ਸਿਰਿ ਲੇਖੁ ॥
43 ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥
44 ਮਃ ੧ ॥
45 ਨਾਨਕ ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ ॥
46 ਕੇਤੀਆ ਕੰਨੑ ਕਹਾਣੀਆ ਕੇਤੇ ਬੇਦ ਬੀਚਾਰ ॥
47 ਕੇਤੇ ਨਚਹਿ ਮੰਗਤੇ ਗਿੜਿ ਮੁੜਿ ਪੂਰਹਿ ਤਾਲ ॥
48 ਬਾਜਾਰੀ ਬਾਜਾਰ ਮਹਿ ਆਇ ਕਢਹਿ ਬਾਜਾਰ ॥
49 ਗਾਵਹਿ ਰਾਜੇ ਰਾਣੀਆ ਬੋਲਹਿ ਆਲ ਪਤਾਲ ॥
50 ਲਖ ਟਕਿਆ ਕੇ ਮੁੰਦੜੇ ਲਖ ਟਕਿਆ ਕੇ ਹਾਰ ॥
51 ਜਿਤੁ ਤਨਿ ਪਾਈਅਹਿ ਨਾਨਕਾ ਸੇ ਤਨ ਹੋਵਹਿ ਛਾਰ ॥