Ang 504
1 ਪਵਣੁ ਪਾਣੀ ਅਗਨਿ ਤਿਨਿ ਕੀਆ ਬ੍ਰਹਮਾ ਬਿਸਨੁ ਮਹੇਸ ਅਕਾਰ ॥
2 ਸਰਬੇ ਜਾਚਿਕ ਤੂੰ ਪ੍ਰਭੁ ਦਾਤਾ ਦਾਤਿ ਕਰੇ ਅਪੁਨੈ ਬੀਚਾਰ ॥੪॥
3 ਕੋਟਿ ਤੇਤੀਸ ਜਾਚਹਿ ਪ੍ਰਭ ਨਾਇਕ ਦੇਦੇ ਤੋਟਿ ਨਾਹੀ ਭੰਡਾਰ ॥
4 ਊਂਧੈ ਭਾਂਡੈ ਕਛੁ ਨ ਸਮਾਵੈ ਸੀਧੈ ਅੰਮ੍ਰਿਤੁ ਪਰੈ ਨਿਹਾਰ ॥੫॥
5 ਸਿਧ ਸਮਾਧੀ ਅੰਤਰਿ ਜਾਚਹਿ ਰਿਧਿ ਸਿਧਿ ਜਾਚਿ ਕਰਹਿ ਜੈਕਾਰ ॥
6 ਜੈਸੀ ਪਿਆਸ ਹੋਇ ਮਨ ਅੰਤਰਿ ਤੈਸੋ ਜਲੁ ਦੇਵਹਿ ਪਰਕਾਰ ॥੬॥
7 ਬਡੇ ਭਾਗ ਗੁਰੁ ਸੇਵਹਿ ਅਪੁਨਾ ਭੇਦੁ ਨਾਹੀ ਗੁਰਦੇਵ ਮੁਰਾਰ ॥
8 ਤਾ ਕਉ ਕਾਲੁ ਨਾਹੀ ਜਮੁ ਜੋਹੈ ਬੂਝਹਿ ਅੰਤਰਿ ਸਬਦੁ ਬੀਚਾਰ ॥੭॥
9 ਅਬ ਤਬ ਅਵਰੁ ਨ ਮਾਗਉ ਹਰਿ ਪਹਿ ਨਾਮੁ ਨਿਰੰਜਨ ਦੀਜੈ ਪਿਆਰਿ ॥
10 ਨਾਨਕ ਚਾਤ੍ਰਿਕੁ ਅੰਮ੍ਰਿਤ ਜਲੁ ਮਾਗੈ ਹਰਿ ਜਸੁ ਦੀਜੈ ਕਿਰਪਾ ਧਾਰਿ ॥੮॥੨॥
11 ਗੂਜਰੀ ਮਹਲਾ ੧ ॥
12 ਐ ਜੀ ਜਨਮਿ ਮਰੈ ਆਵੈ ਫੁਨਿ ਜਾਵੈ ਬਿਨੁ ਗੁਰ ਗਤਿ ਨਹੀ ਕਾਈ ॥
13 ਗੁਰਮੁਖਿ ਪ੍ਰਾਣੀ ਨਾਮੇ ਰਾਤੇ ਨਾਮੇ ਗਤਿ ਪਤਿ ਪਾਈ ॥੧॥
14 ਭਾਈ ਰੇ ਰਾਮ ਨਾਮਿ ਚਿਤੁ ਲਾਈ ॥
15 ਗੁਰ ਪਰਸਾਦੀ ਹਰਿ ਪ੍ਰਭ ਜਾਚੇ ਐਸੀ ਨਾਮ ਬਡਾਈ ॥੧॥ ਰਹਾਉ ॥
16 ਐ ਜੀ ਬਹੁਤੇ ਭੇਖ ਕਰਹਿ ਭਿਖਿਆ ਕਉ ਕੇਤੇ ਉਦਰੁ ਭਰਨ ਕੈ ਤਾਈ ॥
17 ਬਿਨੁ ਹਰਿ ਭਗਤਿ ਨਾਹੀ ਸੁਖੁ ਪ੍ਰਾਨੀ ਬਿਨੁ ਗੁਰ ਗਰਬੁ ਨ ਜਾਈ ॥੨॥
18 ਐ ਜੀ ਕਾਲੁ ਸਦਾ ਸਿਰ ਊਪਰਿ ਠਾਢੇ ਜਨਮਿ ਜਨਮਿ ਵੈਰਾਈ ॥
19 ਸਾਚੈ ਸਬਦਿ ਰਤੇ ਸੇ ਬਾਚੇ ਸਤਿਗੁਰ ਬੂਝ ਬੁਝਾਈ ॥੩॥
20 ਗੁਰ ਸਰਣਾਈ ਜੋਹਿ ਨ ਸਾਕੈ ਦੂਤੁ ਨ ਸਕੈ ਸੰਤਾਈ ॥
21 ਅਵਿਗਤ ਨਾਥ ਨਿਰੰਜਨਿ ਰਾਤੇ ਨਿਰਭਉ ਸਿਉ ਲਿਵ ਲਾਈ ॥੪॥
22 ਐ ਜੀਉ ਨਾਮੁ ਦਿੜਹੁ ਨਾਮੇ ਲਿਵ ਲਾਵਹੁ ਸਤਿਗੁਰ ਟੇਕ ਟਿਕਾਈ ॥
23 ਜੋ ਤਿਸੁ ਭਾਵੈ ਸੋਈ ਕਰਸੀ ਕਿਰਤੁ ਨ ਮੇਟਿਆ ਜਾਈ ॥੫॥
24 ਐ ਜੀ ਭਾਗਿ ਪਰੇ ਗੁਰ ਸਰਣਿ ਤੁਮੑਾਰੀ ਮੈ ਅਵਰ ਨ ਦੂਜੀ ਭਾਈ ॥
25 ਅਬ ਤਬ ਏਕੋ ਏਕੁ ਪੁਕਾਰਉ ਆਦਿ ਜੁਗਾਦਿ ਸਖਾਈ ॥੬॥
26 ਐ ਜੀ ਰਾਖਹੁ ਪੈਜ ਨਾਮ ਅਪੁਨੇ ਕੀ ਤੁਝ ਹੀ ਸਿਉ ਬਨਿ ਆਈ ॥
27 ਕਰਿ ਕਿਰਪਾ ਗੁਰ ਦਰਸੁ ਦਿਖਾਵਹੁ ਹਉਮੈ ਸਬਦਿ ਜਲਾਈ ॥੭॥
28 ਐ ਜੀ ਕਿਆ ਮਾਗਉ ਕਿਛੁ ਰਹੈ ਨ ਦੀਸੈ ਇਸੁ ਜਗ ਮਹਿ ਆਇਆ ਜਾਈ ॥
29 ਨਾਨਕ ਨਾਮੁ ਪਦਾਰਥੁ ਦੀਜੈ ਹਿਰਦੈ ਕੰਠਿ ਬਣਾਈ ॥੮॥੩॥
30 ਗੂਜਰੀ ਮਹਲਾ ੧ ॥
31 ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥
32 ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥
33 ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥