Ang 511
1 ਕਾਇਆ ਮਿਟੀ ਅੰਧੁ ਹੈ ਪਉਣੈ ਪੁਛਹੁ ਜਾਇ ॥
2 ਹਉ ਤਾ ਮਾਇਆ ਮੋਹਿਆ ਫਿਰਿ ਫਿਰਿ ਆਵਾ ਜਾਇ ॥
3 ਨਾਨਕ ਹੁਕਮੁ ਨ ਜਾਤੋ ਖਸਮ ਕਾ ਜਿ ਰਹਾ ਸਚਿ ਸਮਾਇ ॥੧॥
4 ਮਃ ੩ ॥
5 ਏਕੋ ਨਿਹਚਲ ਨਾਮ ਧਨੁ ਹੋਰੁ ਧਨੁ ਆਵੈ ਜਾਇ ॥
6 ਇਸੁ ਧਨ ਕਉ ਤਸਕਰੁ ਜੋਹਿ ਨ ਸਕਈ ਨਾ ਓਚਕਾ ਲੈ ਜਾਇ ॥
7 ਇਹੁ ਹਰਿ ਧਨੁ ਜੀਐ ਸੇਤੀ ਰਵਿ ਰਹਿਆ ਜੀਐ ਨਾਲੇ ਜਾਇ ॥
8 ਪੂਰੇ ਗੁਰ ਤੇ ਪਾਈਐ ਮਨਮੁਖਿ ਪਲੈ ਨ ਪਾਇ ॥
9 ਧਨੁ ਵਾਪਾਰੀ ਨਾਨਕਾ ਜਿਨੑਾ ਨਾਮ ਧਨੁ ਖਟਿਆ ਆਇ ॥੨॥
10 ਪਉੜੀ ॥
11 ਮੇਰਾ ਸਾਹਿਬੁ ਅਤਿ ਵਡਾ ਸਚੁ ਗਹਿਰ ਗੰਭੀਰਾ ॥
12 ਸਭੁ ਜਗੁ ਤਿਸ ਕੈ ਵਸਿ ਹੈ ਸਭੁ ਤਿਸ ਕਾ ਚੀਰਾ ॥
13 ਗੁਰ ਪਰਸਾਦੀ ਪਾਈਐ ਨਿਹਚਲੁ ਧਨੁ ਧੀਰਾ ॥
14 ਕਿਰਪਾ ਤੇ ਹਰਿ ਮਨਿ ਵਸੈ ਭੇਟੈ ਗੁਰੁ ਸੂਰਾ ॥
15 ਗੁਣਵੰਤੀ ਸਾਲਾਹਿਆ ਸਦਾ ਥਿਰੁ ਨਿਹਚਲੁ ਹਰਿ ਪੂਰਾ ॥੭॥
16 ਸਲੋਕੁ ਮਃ ੩ ॥
17 ਧ੍ਰਿਗੁ ਤਿਨੑਾ ਦਾ ਜੀਵਿਆ ਜੋ ਹਰਿ ਸੁਖੁ ਪਰਹਰਿ ਤਿਆਗਦੇ ਦੁਖੁ ਹਉਮੈ ਪਾਪ ਕਮਾਇ ॥
18 ਮਨਮੁਖ ਅਗਿਆਨੀ ਮਾਇਆ ਮੋਹਿ ਵਿਆਪੇ ਤਿਨੑ ਬੂਝ ਨ ਕਾਈ ਪਾਇ ॥
19 ਹਲਤਿ ਪਲਤਿ ਓਇ ਸੁਖੁ ਨ ਪਾਵਹਿ ਅੰਤਿ ਗਏ ਪਛੁਤਾਇ ॥
20 ਗੁਰ ਪਰਸਾਦੀ ਕੋ ਨਾਮੁ ਧਿਆਏ ਤਿਸੁ ਹਉਮੈ ਵਿਚਹੁ ਜਾਇ ॥
21 ਨਾਨਕ ਜਿਸੁ ਪੂਰਬਿ ਹੋਵੈ ਲਿਖਿਆ ਸੋ ਗੁਰ ਚਰਣੀ ਆਇ ਪਾਇ ॥੧॥
22 ਮਃ ੩ ॥
23 ਮਨਮੁਖੁ ਊਧਾ ਕਉਲੁ ਹੈ ਨਾ ਤਿਸੁ ਭਗਤਿ ਨ ਨਾਉ ॥
24 ਸਕਤੀ ਅੰਦਰਿ ਵਰਤਦਾ ਕੂੜੁ ਤਿਸ ਕਾ ਹੈ ਉਪਾਉ ॥
25 ਤਿਸ ਕਾ ਅੰਦਰੁ ਚਿਤੁ ਨ ਭਿਜਈ ਮੁਖਿ ਫੀਕਾ ਆਲਾਉ ॥
26 ਓਇ ਧਰਮਿ ਰਲਾਏ ਨਾ ਰਲਨੑਿ ਓਨਾ ਅੰਦਰਿ ਕੂੜੁ ਸੁਆਉ ॥
27 ਨਾਨਕ ਕਰਤੈ ਬਣਤ ਬਣਾਈ ਮਨਮੁਖ ਕੂੜੁ ਬੋਲਿ ਬੋਲਿ ਡੁਬੇ ਗੁਰਮੁਖਿ ਤਰੇ ਜਪਿ ਹਰਿ ਨਾਉ ॥੨॥
28 ਪਉੜੀ ॥
29 ਬਿਨੁ ਬੂਝੇ ਵਡਾ ਫੇਰੁ ਪਇਆ ਫਿਰਿ ਆਵੈ ਜਾਈ ॥
30 ਸਤਿਗੁਰ ਕੀ ਸੇਵਾ ਨ ਕੀਤੀਆ ਅੰਤਿ ਗਇਆ ਪਛੁਤਾਈ ॥
31 ਆਪਣੀ ਕਿਰਪਾ ਕਰੇ ਗੁਰੁ ਪਾਈਐ ਵਿਚਹੁ ਆਪੁ ਗਵਾਈ ॥
32 ਤ੍ਰਿਸਨਾ ਭੁਖ ਵਿਚਹੁ ਉਤਰੈ ਸੁਖੁ ਵਸੈ ਮਨਿ ਆਈ ॥
33 ਸਦਾ ਸਦਾ ਸਾਲਾਹੀਐ ਹਿਰਦੈ ਲਿਵ ਲਾਈ ॥੮॥
34 ਸਲੋਕੁ ਮਃ ੩ ॥
35 ਜਿ ਸਤਿਗੁਰੁ ਸੇਵੇ ਆਪਣਾ ਤਿਸ ਨੋ ਪੂਜੇ ਸਭੁ ਕੋਇ ॥
36 ਸਭਨਾ ਉਪਾਵਾ ਸਿਰਿ ਉਪਾਉ ਹੈ ਹਰਿ ਨਾਮੁ ਪਰਾਪਤਿ ਹੋਇ ॥
37 ਅੰਤਰਿ ਸੀਤਲ ਸਾਤਿ ਵਸੈ ਜਪਿ ਹਿਰਦੈ ਸਦਾ ਸੁਖੁ ਹੋਇ ॥
38 ਅੰਮ੍ਰਿਤੁ ਖਾਣਾ ਅੰਮ੍ਰਿਤੁ ਪੈਨਣਾ ਨਾਨਕ ਨਾਮੁ ਵਡਾਈ ਹੋਇ ॥੧॥
39 ਮਃ ੩ ॥
40 ਏ ਮਨ ਗੁਰ ਕੀ ਸਿਖ ਸੁਣਿ ਹਰਿ ਪਾਵਹਿ ਗੁਣੀ ਨਿਧਾਨੁ ॥