Ang 546
1 ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥
2 ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥
3 ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥
4 ਆਨੰਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥
5 ਅਗਣਤ ਊਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥
6 ਬਿਨਵੰਤਿ ਨਾਨਕ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥੩॥
7 ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥
8 ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥
9 ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥
10 ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥
11 ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਊਚ ਅਗਮ ਅਪਾਰੇ ॥
12 ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬॥
13 ਬਿਹਾਗੜਾ ਮਹਲਾ ੫ ਛੰਤ ॥
14 ਅਨ ਕਾਏ ਰਾਤੜਿਆ ਵਾਟ ਦੁਹੇਲੀ ਰਾਮ ॥
15 ਪਾਪ ਕਮਾਵਦਿਆ ਤੇਰਾ ਕੋਇ ਨ ਬੇਲੀ ਰਾਮ ॥
16 ਕੋਏ ਨ ਬੇਲੀ ਹੋਇ ਤੇਰਾ ਸਦਾ ਪਛੋਤਾਵਹੇ ॥
17 ਗੁਨ ਗੁਪਾਲ ਨ ਜਪਹਿ ਰਸਨਾ ਫਿਰਿ ਕਦਹੁ ਸੇ ਦਿਹ ਆਵਹੇ ॥
18 ਤਰਵਰ ਵਿਛੁੰਨੇ ਨਹ ਪਾਤ ਜੁੜਤੇ ਜਮ ਮਗਿ ਗਉਨੁ ਇਕੇਲੀ ॥
19 ਬਿਨਵੰਤ ਨਾਨਕ ਬਿਨੁ ਨਾਮ ਹਰਿ ਕੇ ਸਦਾ ਫਿਰਤ ਦੁਹੇਲੀ ॥੧॥
20 ਤੂੰ ਵਲਵੰਚ ਲੂਕਿ ਕਰਹਿ ਸਭ ਜਾਣੈ ਜਾਣੀ ਰਾਮ ॥
21 ਲੇਖਾ ਧਰਮ ਭਇਆ ਤਿਲ ਪੀੜੇ ਘਾਣੀ ਰਾਮ ॥
22 ਕਿਰਤ ਕਮਾਣੇ ਦੁਖ ਸਹੁ ਪਰਾਣੀ ਅਨਿਕ ਜੋਨਿ ਭ੍ਰਮਾਇਆ ॥
23 ਮਹਾ ਮੋਹਨੀ ਸੰਗਿ ਰਾਤਾ ਰਤਨ ਜਨਮੁ ਗਵਾਇਆ ॥
24 ਇਕਸੁ ਹਰਿ ਕੇ ਨਾਮ ਬਾਝਹੁ ਆਨ ਕਾਜ ਸਿਆਣੀ ॥
25 ਬਿਨਵੰਤ ਨਾਨਕ ਲੇਖੁ ਲਿਖਿਆ ਭਰਮਿ ਮੋਹਿ ਲੁਭਾਣੀ ॥੨॥
26 ਬੀਚੁ ਨ ਕੋਇ ਕਰੇ ਅਕ੍ਰਿਤਘਣੁ ਵਿਛੁੜਿ ਪਇਆ ॥
27 ਆਏ ਖਰੇ ਕਠਿਨ ਜਮਕੰਕਰਿ ਪਕੜਿ ਲਇਆ ॥
28 ਪਕੜੇ ਚਲਾਇਆ ਅਪਣਾ ਕਮਾਇਆ ਮਹਾ ਮੋਹਨੀ ਰਾਤਿਆ ॥
29 ਗੁਨ ਗੋਵਿੰਦ ਗੁਰਮੁਖਿ ਨ ਜਪਿਆ ਤਪਤ ਥੰਮੑ ਗਲਿ ਲਾਤਿਆ ॥
30 ਕਾਮ ਕ੍ਰੋਧਿ ਅਹੰਕਾਰਿ ਮੂਠਾ ਖੋਇ ਗਿਆਨੁ ਪਛੁਤਾਪਿਆ ॥
31 ਬਿਨਵੰਤ ਨਾਨਕ ਸੰਜੋਗਿ ਭੂਲਾ ਹਰਿ ਜਾਪੁ ਰਸਨ ਨ ਜਾਪਿਆ ॥੩॥
32 ਤੁਝ ਬਿਨੁ ਕੋ ਨਾਹੀ ਪ੍ਰਭ ਰਾਖਨਹਾਰਾ ਰਾਮ ॥
33 ਪਤਿਤ ਉਧਾਰਣ ਹਰਿ ਬਿਰਦੁ ਤੁਮਾਰਾ ਰਾਮ ॥
34 ਪਤਿਤ ਉਧਾਰਨ ਸਰਨਿ ਸੁਆਮੀ ਕ੍ਰਿਪਾ ਨਿਧਿ ਦਇਆਲਾ ॥
35 ਅੰਧ ਕੂਪ ਤੇ ਉਧਰੁ ਕਰਤੇ ਸਗਲ ਘਟ ਪ੍ਰਤਿਪਾਲਾ ॥
36 ਸਰਨਿ ਤੇਰੀ ਕਟਿ ਮਹਾ ਬੇੜੀ ਇਕੁ ਨਾਮੁ ਦੇਹਿ ਅਧਾਰਾ ॥