Ang 574
1 ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ਰਾਮ ॥
2 ਤਿਨ ਨਿਹਫਲੁ ਤਿਨ ਨਿਹਫਲੁ ਜਨਮੁ ਸਭੁ ਬ੍ਰਿਥਾ ਗਵਾਇਆ ਰਾਮ ॥
3 ਨਿਹਫਲੁ ਜਨਮੁ ਤਿਨ ਬ੍ਰਿਥਾ ਗਵਾਇਆ ਤੇ ਸਾਕਤ ਮੁਏ ਮਰਿ ਝੂਰੇ ॥
4 ਘਰਿ ਹੋਦੈ ਰਤਨਿ ਪਦਾਰਥਿ ਭੂਖੇ ਭਾਗਹੀਣ ਹਰਿ ਦੂਰੇ ॥
5 ਹਰਿ ਹਰਿ ਤਿਨ ਕਾ ਦਰਸੁ ਨ ਕਰੀਅਹੁ ਜਿਨੀ ਹਰਿ ਹਰਿ ਨਾਮੁ ਨ ਧਿਆਇਆ ॥
6 ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ॥੩॥
7 ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ਰਾਮ ॥
8 ਗੁਰ ਮਿਲਿ ਗੁਰ ਮੇਲਿ ਮੇਰਾ ਪਿਆਰਾ ਹਮ ਸਤਿਗੁਰ ਕਰਹ ਭਗਤੀ ਰਾਮ ॥
9 ਹਰਿ ਹਰਿ ਸਤਿਗੁਰ ਕਰਹ ਭਗਤੀ ਜਾਂ ਹਰਿ ਪ੍ਰਭੁ ਕਿਰਪਾ ਧਾਰੇ ॥
10 ਮੈ ਗੁਰ ਬਿਨੁ ਅਵਰੁ ਨ ਕੋਈ ਬੇਲੀ ਗੁਰੁ ਸਤਿਗੁਰੁ ਪ੍ਰਾਣ ਹਮੑਾਰੇ ॥
11 ਕਹੁ ਨਾਨਕ ਗੁਰਿ ਨਾਮੁ ਦ੍ਰਿੜ੍ਹਾਇਆ ਹਰਿ ਹਰਿ ਨਾਮੁ ਹਰਿ ਸਤੀ ॥
12 ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ॥੪॥੩॥
13 ਵਡਹੰਸੁ ਮਹਲਾ ੪ ॥
14 ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥
15 ਹਮ ਪੂਛਹ ਹਮ ਪੂਛਹ ਸਤਿਗੁਰ ਪਾਸਿ ਹਰਿ ਬਾਤਾ ਰਾਮ ॥
16 ਸਤਿਗੁਰ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ ਪਾਇਆ ॥
17 ਪਾਇ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ ॥
18 ਸੋਈ ਭਗਤੁ ਦੁਖੁ ਸੁਖੁ ਸਮਤੁ ਕਰਿ ਜਾਣੈ ਹਰਿ ਹਰਿ ਨਾਮਿ ਹਰਿ ਰਾਤਾ ॥
19 ਹਰਿ ਕਿਰਪਾ ਹਰਿ ਕਿਰਪਾ ਕਰਿ ਗੁਰੁ ਸਤਿਗੁਰੁ ਮੇਲਿ ਸੁਖਦਾਤਾ ॥੧॥
20 ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮਿ ਸਭਿ ਬਿਨਸੇ ਹੰਉਮੈ ਪਾਪਾ ਰਾਮ ॥
21 ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਲਥਿਅੜੇ ਜਗਿ ਤਾਪਾ ਰਾਮ ॥
22 ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕੇ ਦੁਖ ਪਾਪ ਨਿਵਾਰੇ ॥
23 ਸਤਿਗੁਰਿ ਗਿਆਨ ਖੜਗੁ ਹਥਿ ਦੀਨਾ ਜਮਕੰਕਰ ਮਾਰਿ ਬਿਦਾਰੇ ॥
24 ਹਰਿ ਪ੍ਰਭਿ ਕ੍ਰਿਪਾ ਧਾਰੀ ਸੁਖਦਾਤੇ ਦੁਖ ਲਾਥੇ ਪਾਪ ਸੰਤਾਪਾ ॥
25 ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮੁ ਸਭਿ ਬਿਨਸੇ ਹੰਉਮੈ ਪਾਪਾ ॥੨॥
26 ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ਰਾਮ ॥
27 ਮੁਖਿ ਗੁਰਮੁਖਿ ਮੁਖਿ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਰਾਮ ॥
28 ਗੁਰਮੁਖਿ ਜਪਿ ਸਭਿ ਰੋਗ ਗਵਾਇਆ ਅਰੋਗਤ ਭਏ ਸਰੀਰਾ ॥
29 ਅਨਦਿਨੁ ਸਹਜ ਸਮਾਧਿ ਹਰਿ ਲਾਗੀ ਹਰਿ ਜਪਿਆ ਗਹਿਰ ਗੰਭੀਰਾ ॥
30 ਜਾਤਿ ਅਜਾਤਿ ਨਾਮੁ ਜਿਨ ਧਿਆਇਆ ਤਿਨ ਪਰਮ ਪਦਾਰਥੁ ਪਾਇਆ ॥
31 ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ॥੩॥