Ang 594
1 ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥
2 ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥
3 ਨਾਨਕ ਕਿਰਤਿ ਪਇਐ ਕਮਾਵਣਾ ਕੋਇ ਨ ਮੇਟਣਹਾਰੁ ॥੨॥
4 ਪਉੜੀ ॥
5 ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਕਉ ਸਾਂਤਿ ਆਈ ॥
6 ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਹਰਿ ਭਗਤਿ ਪਾਈ ॥
7 ਧਨੁ ਧਨੁ ਹਰਿ ਭਗਤੁ ਸਤਿਗੁਰੂ ਹਮਾਰਾ ਜਿਸ ਕੀ ਸੇਵਾ ਤੇ ਹਮ ਹਰਿ ਨਾਮਿ ਲਿਵ ਲਾਈ ॥
8 ਧਨੁ ਧਨੁ ਹਰਿ ਗਿਆਨੀ ਸਤਿਗੁਰੂ ਹਮਾਰਾ ਜਿਨਿ ਵੈਰੀ ਮਿਤ੍ਰੁ ਹਮ ਕਉ ਸਭ ਸਮ ਦ੍ਰਿਸਟਿ ਦਿਖਾਈ ॥
9 ਧਨੁ ਧਨੁ ਸਤਿਗੁਰੂ ਮਿਤ੍ਰੁ ਹਮਾਰਾ ਜਿਨਿ ਹਰਿ ਨਾਮ ਸਿਉ ਹਮਾਰੀ ਪ੍ਰੀਤਿ ਬਣਾਈ ॥੧੯॥
10 ਸਲੋਕੁ ਮਃ ੧ ॥
11 ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥
12 ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥
13 ਮਃ ੧ ॥
14 ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥
15 ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥
16 ਪਉੜੀ ॥
17 ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥
18 ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥
19 ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥
20 ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥
21 ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥
22 ਸਲੋਕੁ ਮਃ ੩ ॥
23 ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥
24 ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥
25 ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥
26 ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥
27 ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥
28 ਮਃ ੩ ॥
29 ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥
30 ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥
31 ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥
32 ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥
33 ਪਉੜੀ ॥
34 ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥
35 ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥
36 ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥
37 ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥
38 ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ