Ang 739
1 ਕਰਿ ਕਿਰਪਾ ਮੋਹਿ ਸਾਧਸੰਗੁ ਦੀਜੈ ॥੪॥
2 ਤਉ ਕਿਛੁ ਪਾਈਐ ਜਉ ਹੋਈਐ ਰੇਨਾ ॥
3 ਜਿਸਹਿ ਬੁਝਾਏ ਤਿਸੁ ਨਾਮੁ ਲੈਨਾ ॥੧॥ ਰਹਾਉ ॥੨॥੮॥
4 ਸੂਹੀ ਮਹਲਾ ੫ ॥
5 ਘਰ ਮਹਿ ਠਾਕੁਰੁ ਨਦਰਿ ਨ ਆਵੈ ॥
6 ਗਲ ਮਹਿ ਪਾਹਣੁ ਲੈ ਲਟਕਾਵੈ ॥੧॥
7 ਭਰਮੇ ਭੂਲਾ ਸਾਕਤੁ ਫਿਰਤਾ ॥
8 ਨੀਰੁ ਬਿਰੋਲੈ ਖਪਿ ਖਪਿ ਮਰਤਾ ॥੧॥ ਰਹਾਉ ॥
9 ਜਿਸੁ ਪਾਹਣ ਕਉ ਠਾਕੁਰੁ ਕਹਤਾ ॥
10 ਓਹੁ ਪਾਹਣੁ ਲੈ ਉਸ ਕਉ ਡੁਬਤਾ ॥੨॥
11 ਗੁਨਹਗਾਰ ਲੂਣ ਹਰਾਮੀ ॥
12 ਪਾਹਣ ਨਾਵ ਨ ਪਾਰਗਿਰਾਮੀ ॥੩॥
13 ਗੁਰ ਮਿਲਿ ਨਾਨਕ ਠਾਕੁਰੁ ਜਾਤਾ ॥
14 ਜਲਿ ਥਲਿ ਮਹੀਅਲਿ ਪੂਰਨ ਬਿਧਾਤਾ ॥੪॥੩॥੯॥
15 ਸੂਹੀ ਮਹਲਾ ੫ ॥
16 ਲਾਲਨੁ ਰਾਵਿਆ ਕਵਨ ਗਤੀ ਰੀ ॥
17 ਸਖੀ ਬਤਾਵਹੁ ਮੁਝਹਿ ਮਤੀ ਰੀ ॥੧॥
18 ਸੂਹਬ ਸੂਹਬ ਸੂਹਵੀ ॥
19 ਅਪਨੇ ਪ੍ਰੀਤਮ ਕੈ ਰੰਗਿ ਰਤੀ ॥੧॥ ਰਹਾਉ ॥
20 ਪਾਵ ਮਲੋਵਉ ਸੰਗਿ ਨੈਨ ਭਤੀਰੀ ॥
21 ਜਹਾ ਪਠਾਵਹੁ ਜਾਂਉ ਤਤੀ ਰੀ ॥੨॥
22 ਜਪ ਤਪ ਸੰਜਮ ਦੇਉ ਜਤੀ ਰੀ ॥
23 ਇਕ ਨਿਮਖ ਮਿਲਾਵਹੁ ਮੋਹਿ ਪ੍ਰਾਨਪਤੀ ਰੀ ॥੩॥
24 ਮਾਣੁ ਤਾਣੁ ਅਹੰਬੁਧਿ ਹਤੀ ਰੀ ॥
25 ਸਾ ਨਾਨਕ ਸੋਹਾਗਵਤੀ ਰੀ ॥੪॥੪॥੧੦॥
26 ਸੂਹੀ ਮਹਲਾ ੫ ॥
27 ਤੂੰ ਜੀਵਨੁ ਤੂੰ ਪ੍ਰਾਨ ਅਧਾਰਾ ॥
28 ਤੁਝ ਹੀ ਪੇਖਿ ਪੇਖਿ ਮਨੁ ਸਾਧਾਰਾ ॥੧॥
29 ਤੂੰ ਸਾਜਨੁ ਤੂੰ ਪ੍ਰੀਤਮੁ ਮੇਰਾ ॥
30 ਚਿਤਹਿ ਨ ਬਿਸਰਹਿ ਕਾਹੂ ਬੇਰਾ ॥੧॥ ਰਹਾਉ ॥
31 ਬੈ ਖਰੀਦੁ ਹਉ ਦਾਸਰੋ ਤੇਰਾ ॥
32 ਤੂੰ ਭਾਰੋ ਠਾਕੁਰੁ ਗੁਣੀ ਗਹੇਰਾ ॥੨॥
33 ਕੋਟਿ ਦਾਸ ਜਾ ਕੈ ਦਰਬਾਰੇ ॥
34 ਨਿਮਖ ਨਿਮਖ ਵਸੈ ਤਿਨੑ ਨਾਲੇ ॥੩॥
35 ਹਉ ਕਿਛੁ ਨਾਹੀ ਸਭੁ ਕਿਛੁ ਤੇਰਾ ॥
36 ਓਤਿ ਪੋਤਿ ਨਾਨਕ ਸੰਗਿ ਬਸੇਰਾ ॥੪॥੫॥੧੧॥
37 ਸੂਹੀ ਮਹਲਾ ੫ ॥
38 ਸੂਖ ਮਹਲ ਜਾ ਕੇ ਊਚ ਦੁਆਰੇ ॥
39 ਤਾ ਮਹਿ ਵਾਸਹਿ ਭਗਤ ਪਿਆਰੇ ॥੧॥
40 ਸਹਜ ਕਥਾ ਪ੍ਰਭ ਕੀ ਅਤਿ ਮੀਠੀ ॥
41 ਵਿਰਲੈ ਕਾਹੂ ਨੇਤ੍ਰਹੁ ਡੀਠੀ ॥੧॥ ਰਹਾਉ ॥
42 ਤਹ ਗੀਤ ਨਾਦ ਅਖਾਰੇ ਸੰਗਾ ॥
43 ਊਹਾ ਸੰਤ ਕਰਹਿ ਹਰਿ ਰੰਗਾ ॥੨॥
44 ਤਹ ਮਰਣੁ ਨ ਜੀਵਣੁ ਸੋਗੁ ਨ ਹਰਖਾ ॥
45 ਸਾਚ ਨਾਮ ਕੀ ਅੰਮ੍ਰਿਤ ਵਰਖਾ ॥੩॥
46 ਗੁਹਜ ਕਥਾ ਇਹ ਗੁਰ ਤੇ ਜਾਣੀ ॥
47 ਨਾਨਕੁ ਬੋਲੈ ਹਰਿ ਹਰਿ ਬਾਣੀ ॥੪॥੬॥੧੨॥
48 ਸੂਹੀ ਮਹਲਾ ੫ ॥
49 ਜਾ ਕੈ ਦਰਸਿ ਪਾਪ ਕੋਟਿ ਉਤਾਰੇ ॥
50 ਭੇਟਤ ਸੰਗਿ ਇਹੁ ਭਵਜਲੁ ਤਾਰੇ ॥੧॥
51 ਓਇ ਸਾਜਨ ਓਇ ਮੀਤ ਪਿਆਰੇ ॥
52 ਜੋ ਹਮ ਕਉ ਹਰਿ ਨਾਮੁ ਚਿਤਾਰੇ ॥੧॥ ਰਹਾਉ ॥
53 ਜਾ ਕਾ ਸਬਦੁ ਸੁਨਤ ਸੁਖ ਸਾਰੇ ॥
54 ਜਾ ਕੀ ਟਹਲ ਜਮਦੂਤ ਬਿਦਾਰੇ ॥੨॥
55 ਜਾ ਕੀ ਧੀਰਕ ਇਸੁ ਮਨਹਿ ਸਧਾਰੇ ॥
56 ਜਾ ਕੈ ਸਿਮਰਣਿ ਮੁਖ ਉਜਲਾਰੇ ॥੩॥
57 ਪ੍ਰਭ ਕੇ ਸੇਵਕ ਪ੍ਰਭਿ ਆਪਿ ਸਵਾਰੇ ॥
58 ਸਰਣਿ ਨਾਨਕ ਤਿਨੑ ਸਦ ਬਲਿਹਾਰੇ ॥੪॥੭॥੧੩॥