Ang 83
1 ੴ ਸਤਿਗੁਰ ਪ੍ਰਸਾਦਿ ॥
2 ਸਿਰੀਰਾਗ ਕੀ ਵਾਰ ਮਹਲਾ ੪ ਸਲੋਕਾ ਨਾਲਿ ॥
3 ਸਲੋਕ ਮਃ ੩ ॥
4 ਰਾਗਾ ਵਿਚਿ ਸ੍ਰੀਰਾਗੁ ਹੈ ਜੇ ਸਚਿ ਧਰੇ ਪਿਆਰੁ ॥
5 ਸਦਾ ਹਰਿ ਸਚੁ ਮਨਿ ਵਸੈ ਨਿਹਚਲ ਮਤਿ ਅਪਾਰੁ ॥
6 ਰਤਨੁ ਅਮੋਲਕੁ ਪਾਇਆ ਗੁਰ ਕਾ ਸਬਦੁ ਬੀਚਾਰੁ ॥
7 ਜਿਹਵਾ ਸਚੀ ਮਨੁ ਸਚਾ ਸਚਾ ਸਰੀਰ ਅਕਾਰੁ ॥
8 ਨਾਨਕ ਸਚੈ ਸਤਿਗੁਰਿ ਸੇਵਿਐ ਸਦਾ ਸਚੁ ਵਾਪਾਰੁ ॥੧॥
9 ਮਃ ੩ ॥
10 ਹੋਰੁ ਬਿਰਹਾ ਸਭ ਧਾਤੁ ਹੈ ਜਬ ਲਗੁ ਸਾਹਿਬ ਪ੍ਰੀਤਿ ਨ ਹੋਇ ॥
11 ਇਹੁ ਮਨੁ ਮਾਇਆ ਮੋਹਿਆ ਵੇਖਣੁ ਸੁਨਣੁ ਨ ਹੋਇ ॥
12 ਸਹ ਦੇਖੇ ਬਿਨੁ ਪ੍ਰੀਤਿ ਨ ਊਪਜੈ ਅੰਧਾ ਕਿਆ ਕਰੇਇ ॥
13 ਨਾਨਕ ਜਿਨਿ ਅਖੀ ਲੀਤੀਆ ਸੋਈ ਸਚਾ ਦੇਇ ॥੨॥
14 ਪਉੜੀ ॥
15 ਹਰਿ ਇਕੋ ਕਰਤਾ ਇਕੁ ਇਕੋ ਦੀਬਾਣੁ ਹਰਿ ॥
16 ਹਰਿ ਇਕਸੈ ਦਾ ਹੈ ਅਮਰੁ ਇਕੋ ਹਰਿ ਚਿਤਿ ਧਰਿ ॥
17 ਹਰਿ ਤਿਸੁ ਬਿਨੁ ਕੋਈ ਨਾਹਿ ਡਰੁ ਭ੍ਰਮੁ ਭਉ ਦੂਰਿ ਕਰਿ ॥
18 ਹਰਿ ਤਿਸੈ ਨੋ ਸਾਲਾਹਿ ਜਿ ਤੁਧੁ ਰਖੈ ਬਾਹਰਿ ਘਰਿ ॥
19 ਹਰਿ ਜਿਸ ਨੋ ਹੋਇ ਦਇਆਲੁ ਸੋ ਹਰਿ ਜਪਿ ਭਉ ਬਿਖਮੁ ਤਰਿ ॥੧॥
20 ਸਲੋਕ ਮਃ ੧ ॥
21 ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ ॥
22 ਇਕ ਜਾਗੰਦੇ ਨਾ ਲਹੰਨਿ ਇਕਨਾ ਸੁਤਿਆ ਦੇਇ ਉਠਾਲਿ ॥੧॥
23 ਮਃ ੧ ॥
24 ਸਿਦਕੁ ਸਬੂਰੀ ਸਾਦਿਕਾ ਸਬਰੁ ਤੋਸਾ ਮਲਾਇਕਾਂ ॥
25 ਦੀਦਾਰੁ ਪੂਰੇ ਪਾਇਸਾ ਥਾਉ ਨਾਹੀ ਖਾਇਕਾ ॥੨॥
26 ਪਉੜੀ ॥
27 ਸਭ ਆਪੇ ਤੁਧੁ ਉਪਾਇ ਕੈ ਆਪਿ ਕਾਰੈ ਲਾਈ ॥
28 ਤੂੰ ਆਪੇ ਵੇਖਿ ਵਿਗਸਦਾ ਆਪਣੀ ਵਡਿਆਈ ॥
29 ਹਰਿ ਤੁਧਹੁ ਬਾਹਰਿ ਕਿਛੁ ਨਾਹੀ ਤੂੰ ਸਚਾ ਸਾਈ ॥
30 ਤੂੰ ਆਪੇ ਆਪਿ ਵਰਤਦਾ ਸਭਨੀ ਹੀ ਥਾਈ ॥
31 ਹਰਿ ਤਿਸੈ ਧਿਆਵਹੁ ਸੰਤ ਜਨਹੁ ਜੋ ਲਏ ਛਡਾਈ ॥੨॥
32 ਸਲੋਕ ਮਃ ੧ ॥
33 ਫਕੜ ਜਾਤੀ ਫਕੜੁ ਨਾਉ ॥
34 ਸਭਨਾ ਜੀਆ ਇਕਾ ਛਾਉ ॥
35 ਆਪਹੁ ਜੇ ਕੋ ਭਲਾ ਕਹਾਏ ॥
36 ਨਾਨਕ ਤਾ ਪਰੁ ਜਾਪੈ ਜਾ ਪਤਿ ਲੇਖੈ ਪਾਏ ॥੧॥
37 ਮਃ ੨ ॥
38 ਜਿਸੁ ਪਿਆਰੇ ਸਿਉ ਨੇਹੁ ਤਿਸੁ ਆਗੈ ਮਰਿ ਚਲੀਐ ॥
39 ਧ੍ਰਿਗੁ ਜੀਵਣੁ ਸੰਸਾਰਿ ਤਾ ਕੈ ਪਾਛੈ ਜੀਵਣਾ ॥੨॥
40 ਪਉੜੀ ॥
41 ਤੁਧੁ ਆਪੇ ਧਰਤੀ ਸਾਜੀਐ ਚੰਦੁ ਸੂਰਜੁ ਦੁਇ ਦੀਵੇ ॥
42 ਦਸ ਚਾਰਿ ਹਟ ਤੁਧੁ ਸਾਜਿਆ ਵਾਪਾਰੁ ਕਰੀਵੇ ॥
43 ਇਕਨਾ ਨੋ ਹਰਿ ਲਾਭੁ ਦੇਇ ਜੋ ਗੁਰਮੁਖਿ ਥੀਵੇ ॥
44 ਤਿਨ ਜਮਕਾਲੁ ਨ ਵਿਆਪਈ ਜਿਨ ਸਚੁ ਅੰਮ੍ਰਿਤੁ ਪੀਵੇ ॥
45 ਓਇ ਆਪਿ ਛੁਟੇ ਪਰਵਾਰ ਸਿਉ ਤਿਨ ਪਿਛੈ ਸਭੁ ਜਗਤੁ ਛੁਟੀਵੇ ॥੩॥
46 ਸਲੋਕ ਮਃ ੧ ॥
47 ਕੁਦਰਤਿ ਕਰਿ ਕੈ ਵਸਿਆ ਸੋਇ ॥