Ang 84
1 ਵਖਤੁ ਵੀਚਾਰੇ ਸੁ ਬੰਦਾ ਹੋਇ ॥
2 ਕੁਦਰਤਿ ਹੈ ਕੀਮਤਿ ਨਹੀ ਪਾਇ ॥
3 ਜਾ ਕੀਮਤਿ ਪਾਇ ਤ ਕਹੀ ਨ ਜਾਇ ॥
4 ਸਰੈ ਸਰੀਅਤਿ ਕਰਹਿ ਬੀਚਾਰੁ ॥
5 ਬਿਨੁ ਬੂਝੇ ਕੈਸੇ ਪਾਵਹਿ ਪਾਰੁ ॥
6 ਸਿਦਕੁ ਕਰਿ ਸਿਜਦਾ ਮਨੁ ਕਰਿ ਮਖਸੂਦੁ ॥
7 ਜਿਹ ਧਿਰਿ ਦੇਖਾ ਤਿਹ ਧਿਰਿ ਮਉਜੂਦੁ ॥੧॥
8 ਮਃ ੩ ॥
9 ਗੁਰ ਸਭਾ ਏਵ ਨ ਪਾਈਐ ਨਾ ਨੇੜੈ ਨਾ ਦੂਰਿ ॥
10 ਨਾਨਕ ਸਤਿਗੁਰੁ ਤਾਂ ਮਿਲੈ ਜਾ ਮਨੁ ਰਹੈ ਹਦੂਰਿ ॥੨॥
11 ਪਉੜੀ ॥
12 ਸਪਤ ਦੀਪ ਸਪਤ ਸਾਗਰਾ ਨਵ ਖੰਡ ਚਾਰਿ ਵੇਦ ਦਸ ਅਸਟ ਪੁਰਾਣਾ ॥
13 ਹਰਿ ਸਭਨਾ ਵਿਚਿ ਤੂੰ ਵਰਤਦਾ ਹਰਿ ਸਭਨਾ ਭਾਣਾ ॥
14 ਸਭਿ ਤੁਝੈ ਧਿਆਵਹਿ ਜੀਅ ਜੰਤ ਹਰਿ ਸਾਰਗ ਪਾਣਾ ॥
15 ਜੋ ਗੁਰਮੁਖਿ ਹਰਿ ਆਰਾਧਦੇ ਤਿਨ ਹਉ ਕੁਰਬਾਣਾ ॥
16 ਤੂੰ ਆਪੇ ਆਪਿ ਵਰਤਦਾ ਕਰਿ ਚੋਜ ਵਿਡਾਣਾ ॥੪॥
17 ਸਲੋਕ ਮਃ ੩ ॥
18 ਕਲਉ ਮਸਾਜਨੀ ਕਿਆ ਸਦਾਈਐ ਹਿਰਦੈ ਹੀ ਲਿਖਿ ਲੇਹੁ ॥
19 ਸਦਾ ਸਾਹਿਬ ਕੈ ਰੰਗਿ ਰਹੈ ਕਬਹੂੰ ਨ ਤੂਟਸਿ ਨੇਹੁ ॥
20 ਕਲਉ ਮਸਾਜਨੀ ਜਾਇਸੀ ਲਿਖਿਆ ਭੀ ਨਾਲੇ ਜਾਇ ॥
21 ਨਾਨਕ ਸਹ ਪ੍ਰੀਤਿ ਨ ਜਾਇਸੀ ਜੋ ਧੁਰਿ ਛੋਡੀ ਸਚੈ ਪਾਇ ॥੧॥
22 ਮਃ ੩ ॥
23 ਨਦਰੀ ਆਵਦਾ ਨਾਲਿ ਨ ਚਲਈ ਵੇਖਹੁ ਕੋ ਵਿਉਪਾਇ ॥
24 ਸਤਿਗੁਰਿ ਸਚੁ ਦ੍ਰਿੜਾਇਆ ਸਚਿ ਰਹਹੁ ਲਿਵ ਲਾਇ ॥
25 ਨਾਨਕ ਸਬਦੀ ਸਚੁ ਹੈ ਕਰਮੀ ਪਲੈ ਪਾਇ ॥੨॥
26 ਪਉੜੀ ॥
27 ਹਰਿ ਅੰਦਰਿ ਬਾਹਰਿ ਇਕੁ ਤੂੰ ਤੂੰ ਜਾਣਹਿ ਭੇਤੁ ॥
28 ਜੋ ਕੀਚੈ ਸੋ ਹਰਿ ਜਾਣਦਾ ਮੇਰੇ ਮਨ ਹਰਿ ਚੇਤੁ ॥
29 ਸੋ ਡਰੈ ਜਿ ਪਾਪ ਕਮਾਵਦਾ ਧਰਮੀ ਵਿਗਸੇਤੁ ॥
30 ਤੂੰ ਸਚਾ ਆਪਿ ਨਿਆਉ ਸਚੁ ਤਾ ਡਰੀਐ ਕੇਤੁ ॥
31 ਜਿਨਾ ਨਾਨਕ ਸਚੁ ਪਛਾਣਿਆ ਸੇ ਸਚਿ ਰਲੇਤੁ ॥੫॥
32 ਸਲੋਕ ਮਃ ੩ ॥
33 ਕਲਮ ਜਲਉ ਸਣੁ ਮਸਵਾਣੀਐ ਕਾਗਦੁ ਭੀ ਜਲਿ ਜਾਉ ॥
34 ਲਿਖਣ ਵਾਲਾ ਜਲਿ ਬਲਉ ਜਿਨਿ ਲਿਖਿਆ ਦੂਜਾ ਭਾਉ ॥
35 ਨਾਨਕ ਪੂਰਬਿ ਲਿਖਿਆ ਕਮਾਵਣਾ ਅਵਰੁ ਨ ਕਰਣਾ ਜਾਇ ॥੧॥
36 ਮਃ ੩ ॥
37 ਹੋਰੁ ਕੂੜੁ ਪੜਣਾ ਕੂੜੁ ਬੋਲਣਾ ਮਾਇਆ ਨਾਲਿ ਪਿਆਰੁ ॥
38 ਨਾਨਕ ਵਿਣੁ ਨਾਵੈ ਕੋ ਥਿਰੁ ਨਹੀ ਪੜਿ ਪੜਿ ਹੋਇ ਖੁਆਰੁ ॥੨॥
39 ਪਉੜੀ ॥
40 ਹਰਿ ਕੀ ਵਡਿਆਈ ਵਡੀ ਹੈ ਹਰਿ ਕੀਰਤਨੁ ਹਰਿ ਕਾ ॥
41 ਹਰਿ ਕੀ ਵਡਿਆਈ ਵਡੀ ਹੈ ਜਾ ਨਿਆਉ ਹੈ ਧਰਮ ਕਾ ॥
42 ਹਰਿ ਕੀ ਵਡਿਆਈ ਵਡੀ ਹੈ ਜਾ ਫਲੁ ਹੈ ਜੀਅ ਕਾ ॥
43 ਹਰਿ ਕੀ ਵਡਿਆਈ ਵਡੀ ਹੈ ਜਾ ਨ ਸੁਣਈ ਕਹਿਆ ਚੁਗਲ ਕਾ ॥
44 ਹਰਿ ਕੀ ਵਡਿਆਈ ਵਡੀ ਹੈ ਅਪੁਛਿਆ ਦਾਨੁ ਦੇਵਕਾ ॥੬॥
45 ਸਲੋਕ ਮਃ ੩ ॥
46 ਹਉ ਹਉ ਕਰਤੀ ਸਭ ਮੁਈ ਸੰਪਉ ਕਿਸੈ ਨ ਨਾਲਿ ॥
47 ਦੂਜੈ ਭਾਇ ਦੁਖੁ ਪਾਇਆ ਸਭ ਜੋਹੀ ਜਮਕਾਲਿ ॥