Ang 85
1 ਨਾਨਕ ਗੁਰਮੁਖਿ ਉਬਰੇ ਸਾਚਾ ਨਾਮੁ ਸਮਾਲਿ ॥੧॥
2 ਮਃ ੧ ॥
3 ਗਲਂੀ ਅਸੀ ਚੰਗੀਆ ਆਚਾਰੀ ਬੁਰੀਆਹ ॥
4 ਮਨਹੁ ਕੁਸੁਧਾ ਕਾਲੀਆ ਬਾਹਰਿ ਚਿਟਵੀਆਹ ॥
5 ਰੀਸਾ ਕਰਿਹ ਤਿਨਾੜੀਆ ਜੋ ਸੇਵਹਿ ਦਰੁ ਖੜੀਆਹ ॥
6 ਨਾਲਿ ਖਸਮੈ ਰਤੀਆ ਮਾਣਹਿ ਸੁਖਿ ਰਲੀਆਹ ॥
7 ਹੋਦੈ ਤਾਣਿ ਨਿਤਾਣੀਆ ਰਹਹਿ ਨਿਮਾਨਣੀਆਹ ॥
8 ਨਾਨਕ ਜਨਮੁ ਸਕਾਰਥਾ ਜੇ ਤਿਨ ਕੈ ਸੰਗਿ ਮਿਲਾਹ ॥੨॥
9 ਪਉੜੀ ॥
10 ਤੂੰ ਆਪੇ ਜਲੁ ਮੀਨਾ ਹੈ ਆਪੇ ਆਪੇ ਹੀ ਆਪਿ ਜਾਲੁ ॥
11 ਤੂੰ ਆਪੇ ਜਾਲੁ ਵਤਾਇਦਾ ਆਪੇ ਵਿਚਿ ਸੇਬਾਲੁ ॥
12 ਤੂੰ ਆਪੇ ਕਮਲੁ ਅਲਿਪਤੁ ਹੈ ਸੈ ਹਥਾ ਵਿਚਿ ਗੁਲਾਲੁ ॥
13 ਤੂੰ ਆਪੇ ਮੁਕਤਿ ਕਰਾਇਦਾ ਇਕ ਨਿਮਖ ਘੜੀ ਕਰਿ ਖਿਆਲੁ ॥
14 ਹਰਿ ਤੁਧਹੁ ਬਾਹਰਿ ਕਿਛੁ ਨਹੀ ਗੁਰਸਬਦੀ ਵੇਖਿ ਨਿਹਾਲੁ ॥੭॥
15 ਸਲੋਕ ਮਃ ੩ ॥
16 ਹੁਕਮੁ ਨ ਜਾਣੈ ਬਹੁਤਾ ਰੋਵੈ ॥
17 ਅੰਦਰਿ ਧੋਖਾ ਨੀਦ ਨ ਸੋਵੈ ॥
18 ਜੇ ਧਨ ਖਸਮੈ ਚਲੈ ਰਜਾਈ ॥
19 ਦਰਿ ਘਰਿ ਸੋਭਾ ਮਹਲਿ ਬੁਲਾਈ ॥
20 ਨਾਨਕ ਕਰਮੀ ਇਹ ਮਤਿ ਪਾਈ ॥
21 ਗੁਰ ਪਰਸਾਦੀ ਸਚਿ ਸਮਾਈ ॥੧॥
22 ਮਃ ੩ ॥
23 ਮਨਮੁਖ ਨਾਮ ਵਿਹੂਣਿਆ ਰੰਗੁ ਕਸੁੰਭਾ ਦੇਖਿ ਨ ਭੁਲੁ ॥
24 ਇਸ ਕਾ ਰੰਗੁ ਦਿਨ ਥੋੜਿਆ ਛੋਛਾ ਇਸ ਦਾ ਮੁਲੁ ॥
25 ਦੂਜੈ ਲਗੇ ਪਚਿ ਮੁਏ ਮੂਰਖ ਅੰਧ ਗਵਾਰ ॥
26 ਬਿਸਟਾ ਅੰਦਰਿ ਕੀਟ ਸੇ ਪਇ ਪਚਹਿ ਵਾਰੋ ਵਾਰ ॥
27 ਨਾਨਕ ਨਾਮ ਰਤੇ ਸੇ ਰੰਗੁਲੇ ਗੁਰ ਕੈ ਸਹਜਿ ਸੁਭਾਇ ॥
28 ਭਗਤੀ ਰੰਗੁ ਨ ਉਤਰੈ ਸਹਜੇ ਰਹੈ ਸਮਾਇ ॥੨॥
29 ਪਉੜੀ ॥
30 ਸਿਸਟਿ ਉਪਾਈ ਸਭ ਤੁਧੁ ਆਪੇ ਰਿਜਕੁ ਸੰਬਾਹਿਆ ॥
31 ਇਕਿ ਵਲੁ ਛਲੁ ਕਰਿ ਕੈ ਖਾਵਦੇ ਮੁਹਹੁ ਕੂੜੁ ਕੁਸਤੁ ਤਿਨੀ ਢਾਹਿਆ ॥
32 ਤੁਧੁ ਆਪੇ ਭਾਵੈ ਸੋ ਕਰਹਿ ਤੁਧੁ ਓਤੈ ਕੰਮਿ ਓਇ ਲਾਇਆ ॥
33 ਇਕਨਾ ਸਚੁ ਬੁਝਾਇਓਨੁ ਤਿਨਾ ਅਤੁਟ ਭੰਡਾਰ ਦੇਵਾਇਆ ॥
34 ਹਰਿ ਚੇਤਿ ਖਾਹਿ ਤਿਨਾ ਸਫਲੁ ਹੈ ਅਚੇਤਾ ਹਥ ਤਡਾਇਆ ॥੮॥
35 ਸਲੋਕ ਮਃ ੩ ॥
36 ਪੜਿ ਪੜਿ ਪੰਡਿਤ ਬੇਦ ਵਖਾਣਹਿ ਮਾਇਆ ਮੋਹ ਸੁਆਇ ॥
37 ਦੂਜੈ ਭਾਇ ਹਰਿ ਨਾਮੁ ਵਿਸਾਰਿਆ ਮਨ ਮੂਰਖ ਮਿਲੈ ਸਜਾਇ ॥
38 ਜਿਨਿ ਜੀਉ ਪਿੰਡੁ ਦਿਤਾ ਤਿਸੁ ਕਬਹੂੰ ਨ ਚੇਤੈ ਜੋ ਦੇਂਦਾ ਰਿਜਕੁ ਸੰਬਾਹਿ ॥
39 ਜਮ ਕਾ ਫਾਹਾ ਗਲਹੁ ਨ ਕਟੀਐ ਫਿਰਿ ਫਿਰਿ ਆਵੈ ਜਾਇ ॥
40 ਮਨਮੁਖਿ ਕਿਛੂ ਨ ਸੂਝੈ ਅੰਧੁਲੇ ਪੂਰਬਿ ਲਿਖਿਆ ਕਮਾਇ ॥
41 ਪੂਰੈ ਭਾਗਿ ਸਤਿਗੁਰੁ ਮਿਲੈ ਸੁਖਦਾਤਾ ਨਾਮੁ ਵਸੈ ਮਨਿ ਆਇ ॥
42 ਸੁਖੁ ਮਾਣਹਿ ਸੁਖੁ ਪੈਨਣਾ ਸੁਖੇ ਸੁਖਿ ਵਿਹਾਇ ॥
43 ਨਾਨਕ ਸੋ ਨਾਉ ਮਨਹੁ ਨ ਵਿਸਾਰੀਐ ਜਿਤੁ ਦਰਿ ਸਚੈ ਸੋਭਾ ਪਾਇ ॥੧॥
44 ਮਃ ੩ ॥
45 ਸਤਿਗੁਰੁ ਸੇਵਿ ਸੁਖੁ ਪਾਇਆ ਸਚੁ ਨਾਮੁ ਗੁਣਤਾਸੁ ॥