Ang 86
1 ਗੁਰਮਤੀ ਆਪੁ ਪਛਾਣਿਆ ਰਾਮ ਨਾਮ ਪਰਗਾਸੁ ॥
2 ਸਚੋ ਸਚੁ ਕਮਾਵਣਾ ਵਡਿਆਈ ਵਡੇ ਪਾਸਿ ॥
3 ਜੀਉ ਪਿੰਡੁ ਸਭੁ ਤਿਸ ਕਾ ਸਿਫਤਿ ਕਰੇ ਅਰਦਾਸਿ ॥
4 ਸਚੈ ਸਬਦਿ ਸਾਲਾਹਣਾ ਸੁਖੇ ਸੁਖਿ ਨਿਵਾਸੁ ॥
5 ਜਪੁ ਤਪੁ ਸੰਜਮੁ ਮਨੈ ਮਾਹਿ ਬਿਨੁ ਨਾਵੈ ਧ੍ਰਿਗੁ ਜੀਵਾਸੁ ॥
6 ਗੁਰਮਤੀ ਨਾਉ ਪਾਈਐ ਮਨਮੁਖ ਮੋਹਿ ਵਿਣਾਸੁ ॥
7 ਜਿਉ ਭਾਵੈ ਤਿਉ ਰਾਖੁ ਤੂੰ ਨਾਨਕੁ ਤੇਰਾ ਦਾਸੁ ॥੨॥
8 ਪਉੜੀ ॥
9 ਸਭੁ ਕੋ ਤੇਰਾ ਤੂੰ ਸਭਸੁ ਦਾ ਤੂੰ ਸਭਨਾ ਰਾਸਿ ॥
10 ਸਭਿ ਤੁਧੈ ਪਾਸਹੁ ਮੰਗਦੇ ਨਿਤ ਕਰਿ ਅਰਦਾਸਿ ॥
11 ਜਿਸੁ ਤੂੰ ਦੇਹਿ ਤਿਸੁ ਸਭੁ ਕਿਛੁ ਮਿਲੈ ਇਕਨਾ ਦੂਰਿ ਹੈ ਪਾਸਿ ॥
12 ਤੁਧੁ ਬਾਝਹੁ ਥਾਉ ਕੋ ਨਾਹੀ ਜਿਸੁ ਪਾਸਹੁ ਮੰਗੀਐ ਮਨਿ ਵੇਖਹੁ ਕੋ ਨਿਰਜਾਸਿ ॥
13 ਸਭਿ ਤੁਧੈ ਨੋ ਸਾਲਾਹਦੇ ਦਰਿ ਗੁਰਮੁਖਾ ਨੋ ਪਰਗਾਸਿ ॥੯॥
14 ਸਲੋਕ ਮਃ ੩ ॥
15 ਪੰਡਿਤੁ ਪੜਿ ਪੜਿ ਉਚਾ ਕੂਕਦਾ ਮਾਇਆ ਮੋਹਿ ਪਿਆਰੁ ॥
16 ਅੰਤਰਿ ਬ੍ਰਹਮੁ ਨ ਚੀਨਈ ਮਨਿ ਮੂਰਖੁ ਗਾਵਾਰੁ ॥
17 ਦੂਜੈ ਭਾਇ ਜਗਤੁ ਪਰਬੋਧਦਾ ਨਾ ਬੂਝੈ ਬੀਚਾਰੁ ॥
18 ਬਿਰਥਾ ਜਨਮੁ ਗਵਾਇਆ ਮਰਿ ਜੰਮੈ ਵਾਰੋ ਵਾਰ ॥੧॥
19 ਮਃ ੩ ॥
20 ਜਿਨੀ ਸਤਿਗੁਰੁ ਸੇਵਿਆ ਤਿਨੀ ਨਾਉ ਪਾਇਆ ਬੂਝਹੁ ਕਰਿ ਬੀਚਾਰੁ ॥
21 ਸਦਾ ਸਾਂਤਿ ਸੁਖੁ ਮਨਿ ਵਸੈ ਚੂਕੈ ਕੂਕ ਪੁਕਾਰ ॥
22 ਆਪੈ ਨੋ ਆਪੁ ਖਾਇ ਮਨੁ ਨਿਰਮਲੁ ਹੋਵੈ ਗੁਰਸਬਦੀ ਵੀਚਾਰੁ ॥
23 ਨਾਨਕ ਸਬਦਿ ਰਤੇ ਸੇ ਮੁਕਤੁ ਹੈ ਹਰਿ ਜੀਉ ਹੇਤਿ ਪਿਆਰੁ ॥੨॥
24 ਪਉੜੀ ॥
25 ਹਰਿ ਕੀ ਸੇਵਾ ਸਫਲ ਹੈ ਗੁਰਮੁਖਿ ਪਾਵੈ ਥਾਇ ॥
26 ਜਿਸੁ ਹਰਿ ਭਾਵੈ ਤਿਸੁ ਗੁਰੁ ਮਿਲੈ ਸੋ ਹਰਿ ਨਾਮੁ ਧਿਆਇ ॥
27 ਗੁਰਸਬਦੀ ਹਰਿ ਪਾਈਐ ਹਰਿ ਪਾਰਿ ਲਘਾਇ ॥
28 ਮਨਹਠਿ ਕਿਨੈ ਨ ਪਾਇਓ ਪੁਛਹੁ ਵੇਦਾ ਜਾਇ ॥
29 ਨਾਨਕ ਹਰਿ ਕੀ ਸੇਵਾ ਸੋ ਕਰੇ ਜਿਸੁ ਲਏ ਹਰਿ ਲਾਇ ॥੧੦॥
30 ਸਲੋਕ ਮਃ ੩ ॥
31 ਨਾਨਕ ਸੋ ਸੂਰਾ ਵਰੀਆਮੁ ਜਿਨਿ ਵਿਚਹੁ ਦੁਸਟੁ ਅਹੰਕਰਣੁ ਮਾਰਿਆ ॥
32 ਗੁਰਮੁਖਿ ਨਾਮੁ ਸਾਲਾਹਿ ਜਨਮੁ ਸਵਾਰਿਆ ॥
33 ਆਪਿ ਹੋਆ ਸਦਾ ਮੁਕਤੁ ਸਭੁ ਕੁਲੁ ਨਿਸਤਾਰਿਆ ॥
34 ਸੋਹਨਿ ਸਚਿ ਦੁਆਰਿ ਨਾਮੁ ਪਿਆਰਿਆ ॥
35 ਮਨਮੁਖ ਮਰਹਿ ਅਹੰਕਾਰਿ ਮਰਣੁ ਵਿਗਾੜਿਆ ॥
36 ਸਭੋ ਵਰਤੈ ਹੁਕਮੁ ਕਿਆ ਕਰਹਿ ਵਿਚਾਰਿਆ ॥
37 ਆਪਹੁ ਦੂਜੈ ਲਗਿ ਖਸਮੁ ਵਿਸਾਰਿਆ ॥
38 ਨਾਨਕ ਬਿਨੁ ਨਾਵੈ ਸਭੁ ਦੁਖੁ ਸੁਖੁ ਵਿਸਾਰਿਆ ॥੧॥
39 ਮਃ ੩ ॥
40 ਗੁਰਿ ਪੂਰੈ ਹਰਿ ਨਾਮੁ ਦਿੜਾਇਆ ਤਿਨਿ ਵਿਚਹੁ ਭਰਮੁ ਚੁਕਾਇਆ ॥
41 ਰਾਮ ਨਾਮੁ ਹਰਿ ਕੀਰਤਿ ਗਾਈ ਕਰਿ ਚਾਨਣੁ ਮਗੁ ਦਿਖਾਇਆ ॥
42 ਹਉਮੈ ਮਾਰਿ ਏਕ ਲਿਵ ਲਾਗੀ ਅੰਤਰਿ ਨਾਮੁ ਵਸਾਇਆ ॥