Ang 883
1 ਜਿਨਿ ਕੀਆ ਸੋਈ ਪ੍ਰਭੁ ਜਾਣੈ ਹਰਿ ਕਾ ਮਹਲੁ ਅਪਾਰਾ ॥
2 ਭਗਤਿ ਕਰੀ ਹਰਿ ਕੇ ਗੁਣ ਗਾਵਾ ਨਾਨਕ ਦਾਸੁ ਤੁਮਾਰਾ ॥੪॥੧॥
3 ਰਾਮਕਲੀ ਮਹਲਾ ੫ ॥
4 ਪਵਹੁ ਚਰਣਾ ਤਲਿ ਊਪਰਿ ਆਵਹੁ ਐਸੀ ਸੇਵ ਕਮਾਵਹੁ ॥
5 ਆਪਸ ਤੇ ਊਪਰਿ ਸਭ ਜਾਣਹੁ ਤਉ ਦਰਗਹ ਸੁਖੁ ਪਾਵਹੁ ॥੧॥
6 ਸੰਤਹੁ ਐਸੀ ਕਥਹੁ ਕਹਾਣੀ ॥
7 ਸੁਰ ਪਵਿਤ੍ਰ ਨਰ ਦੇਵ ਪਵਿਤ੍ਰਾ ਖਿਨੁ ਬੋਲਹੁ ਗੁਰਮੁਖਿ ਬਾਣੀ ॥੧॥ ਰਹਾਉ ॥
8 ਪਰਪੰਚੁ ਛੋਡਿ ਸਹਜ ਘਰਿ ਬੈਸਹੁ ਝੂਠਾ ਕਹਹੁ ਨ ਕੋਈ ॥
9 ਸਤਿਗੁਰ ਮਿਲਹੁ ਨਵੈ ਨਿਧਿ ਪਾਵਹੁ ਇਨ ਬਿਧਿ ਤਤੁ ਬਿਲੋਈ ॥੨॥
10 ਭਰਮੁ ਚੁਕਾਵਹੁ ਗੁਰਮੁਖਿ ਲਿਵ ਲਾਵਹੁ ਆਤਮੁ ਚੀਨਹੁ ਭਾਈ ॥
11 ਨਿਕਟਿ ਕਰਿ ਜਾਣਹੁ ਸਦਾ ਪ੍ਰਭੁ ਹਾਜਰੁ ਕਿਸੁ ਸਿਉ ਕਰਹੁ ਬੁਰਾਈ ॥੩॥
12 ਸਤਿਗੁਰਿ ਮਿਲਿਐ ਮਾਰਗੁ ਮੁਕਤਾ ਸਹਜੇ ਮਿਲੇ ਸੁਆਮੀ ॥
13 ਧਨੁ ਧਨੁ ਸੇ ਜਨ ਜਿਨੀ ਕਲਿ ਮਹਿ ਹਰਿ ਪਾਇਆ ਜਨ ਨਾਨਕ ਸਦ ਕੁਰਬਾਨੀ ॥੪॥੨॥
14 ਰਾਮਕਲੀ ਮਹਲਾ ੫ ॥
15 ਆਵਤ ਹਰਖ ਨ ਜਾਵਤ ਦੂਖਾ ਨਹ ਬਿਆਪੈ ਮਨ ਰੋਗਨੀ ॥
16 ਸਦਾ ਅਨੰਦੁ ਗੁਰੁ ਪੂਰਾ ਪਾਇਆ ਤਉ ਉਤਰੀ ਸਗਲ ਬਿਓਗਨੀ ॥੧॥
17 ਇਹ ਬਿਧਿ ਹੈ ਮਨੁ ਜੋਗਨੀ ॥
18 ਮੋਹੁ ਸੋਗੁ ਰੋਗੁ ਲੋਗੁ ਨ ਬਿਆਪੈ ਤਹ ਹਰਿ ਹਰਿ ਹਰਿ ਰਸ ਭੋਗਨੀ ॥੧॥ ਰਹਾਉ ॥
19 ਸੁਰਗ ਪਵਿਤ੍ਰਾ ਮਿਰਤ ਪਵਿਤ੍ਰਾ ਪਇਆਲ ਪਵਿਤ੍ਰ ਅਲੋਗਨੀ ॥
20 ਆਗਿਆਕਾਰੀ ਸਦਾ ਸੁਖੁ ਭੁੰਚੈ ਜਤ ਕਤ ਪੇਖਉ ਹਰਿ ਗੁਨੀ ॥੨॥
21 ਨਹ ਸਿਵ ਸਕਤੀ ਜਲੁ ਨਹੀ ਪਵਨਾ ਤਹ ਅਕਾਰੁ ਨਹੀ ਮੇਦਨੀ ॥
22 ਸਤਿਗੁਰ ਜੋਗ ਕਾ ਤਹਾ ਨਿਵਾਸਾ ਜਹ ਅਵਿਗਤ ਨਾਥੁ ਅਗਮ ਧਨੀ ॥੩॥
23 ਤਨੁ ਮਨੁ ਹਰਿ ਕਾ ਧਨੁ ਸਭੁ ਹਰਿ ਕਾ ਹਰਿ ਕੇ ਗੁਣ ਹਉ ਕਿਆ ਗਨੀ ॥
24 ਕਹੁ ਨਾਨਕ ਹਮ ਤੁਮ ਗੁਰਿ ਖੋਈ ਹੈ ਅੰਭੈ ਅੰਭੁ ਮਿਲੋਗਨੀ ॥੪॥੩॥
25 ਰਾਮਕਲੀ ਮਹਲਾ ੫ ॥
26 ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥
27 ਰਤਨ ਕੋਠੜੀ ਅੰਮ੍ਰਿਤ ਸੰਪੂਰਨ ਸਤਿਗੁਰ ਕੈ ਖਜਾਨੈ ॥੧॥
28 ਅਚਰਜੁ ਕਿਛੁ ਕਹਣੁ ਨ ਜਾਈ ॥
29 ਬਸਤੁ ਅਗੋਚਰ ਭਾਈ ॥੧॥ ਰਹਾਉ ॥
30 ਮੋਲੁ ਨਾਹੀ ਕਛੁ ਕਰਣੈ ਜੋਗਾ ਕਿਆ ਕੋ ਕਹੈ ਸੁਣਾਵੈ ॥
31 ਕਥਨ ਕਹਣ ਕਉ ਸੋਝੀ ਨਾਹੀ ਜੋ ਪੇਖੈ ਤਿਸੁ ਬਣਿ ਆਵੈ ॥੨॥
32 ਸੋਈ ਜਾਣੈ ਕਰਣੈਹਾਰਾ ਕੀਤਾ ਕਿਆ ਬੇਚਾਰਾ ॥
33 ਆਪਣੀ ਗਤਿ ਮਿਤਿ ਆਪੇ ਜਾਣੈ ਹਰਿ ਆਪੇ ਪੂਰ ਭੰਡਾਰਾ ॥੩॥
34 ਐਸਾ ਰਸੁ ਅੰਮ੍ਰਿਤੁ ਮਨਿ ਚਾਖਿਆ ਤ੍ਰਿਪਤਿ ਰਹੇ ਆਘਾਈ ॥
35 ਕਹੁ ਨਾਨਕ ਮੇਰੀ ਆਸਾ ਪੂਰੀ ਸਤਿਗੁਰ ਕੀ ਸਰਣਾਈ ॥੪॥੪॥