Ang 92
1 ਐਸਾ ਤੈਂ ਜਗੁ ਭਰਮਿ ਲਾਇਆ ॥
2 ਕੈਸੇ ਬੂਝੈ ਜਬ ਮੋਹਿਆ ਹੈ ਮਾਇਆ ॥੧॥ ਰਹਾਉ ॥
3 ਕਹਤ ਕਬੀਰ ਛੋਡਿ ਬਿਖਿਆ ਰਸ ਇਤੁ ਸੰਗਤਿ ਨਿਹਚਉ ਮਰਣਾ ॥
4 ਰਮਈਆ ਜਪਹੁ ਪ੍ਰਾਣੀ ਅਨਤ ਜੀਵਣ ਬਾਣੀ ਇਨ ਬਿਧਿ ਭਵ ਸਾਗਰੁ ਤਰਣਾ ॥੨॥
5 ਜਾਂ ਤਿਸੁ ਭਾਵੈ ਤਾ ਲਾਗੈ ਭਾਉ ॥
6 ਭਰਮੁ ਭੁਲਾਵਾ ਵਿਚਹੁ ਜਾਇ ॥
7 ਉਪਜੈ ਸਹਜੁ ਗਿਆਨ ਮਤਿ ਜਾਗੈ ॥
8 ਗੁਰ ਪ੍ਰਸਾਦਿ ਅੰਤਰਿ ਲਿਵ ਲਾਗੈ ॥੩॥
9 ਇਤੁ ਸੰਗਤਿ ਨਾਹੀ ਮਰਣਾ ॥
10 ਹੁਕਮੁ ਪਛਾਣਿ ਤਾ ਖਸਮੈ ਮਿਲਣਾ ॥੧॥ ਰਹਾਉ ਦੂਜਾ ॥
11 ਸਿਰੀਰਾਗੁ ਤ੍ਰਿਲੋਚਨ ਕਾ ॥
12 ਮਾਇਆ ਮੋਹੁ ਮਨਿ ਆਗਲੜਾ ਪ੍ਰਾਣੀ ਜਰਾ ਮਰਣੁ ਭਉ ਵਿਸਰਿ ਗਇਆ ॥
13 ਕੁਟੰਬੁ ਦੇਖਿ ਬਿਗਸਹਿ ਕਮਲਾ ਜਿਉ ਪਰ ਘਰਿ ਜੋਹਹਿ ਕਪਟ ਨਰਾ ॥੧॥
14 ਦੂੜਾ ਆਇਓਹਿ ਜਮਹਿ ਤਣਾ ॥
15 ਤਿਨ ਆਗਲੜੈ ਮੈ ਰਹਣੁ ਨ ਜਾਇ ॥
16 ਕੋਈ ਕੋਈ ਸਾਜਣੁ ਆਇ ਕਹੈ ॥
17 ਮਿਲੁ ਮੇਰੇ ਬੀਠੁਲਾ ਲੈ ਬਾਹੜੀ ਵਲਾਇ ॥
18 ਮਿਲੁ ਮੇਰੇ ਰਮਈਆ ਮੈ ਲੇਹਿ ਛਡਾਇ ॥੧॥ ਰਹਾਉ ॥
19 ਅਨਿਕ ਅਨਿਕ ਭੋਗ ਰਾਜ ਬਿਸਰੇ ਪ੍ਰਾਣੀ ਸੰਸਾਰ ਸਾਗਰ ਪੈ ਅਮਰੁ ਭਇਆ ॥
20 ਮਾਇਆ ਮੂਠਾ ਚੇਤਸਿ ਨਾਹੀ ਜਨਮੁ ਗਵਾਇਓ ਆਲਸੀਆ ॥੨॥
21 ਬਿਖਮ ਘੋਰ ਪੰਥਿ ਚਾਲਣਾ ਪ੍ਰਾਣੀ ਰਵਿ ਸਸਿ ਤਹ ਨ ਪ੍ਰਵੇਸੰ ॥
22 ਮਾਇਆ ਮੋਹੁ ਤਬ ਬਿਸਰਿ ਗਇਆ ਜਾਂ ਤਜੀਅਲੇ ਸੰਸਾਰੰ ॥੩॥
23 ਆਜੁ ਮੇਰੈ ਮਨਿ ਪ੍ਰਗਟੁ ਭਇਆ ਹੈ ਪੇਖੀਅਲੇ ਧਰਮਰਾਓ ॥
24 ਤਹ ਕਰ ਦਲ ਕਰਨਿ ਮਹਾਬਲੀ ਤਿਨ ਆਗਲੜੈ ਮੈ ਰਹਣੁ ਨ ਜਾਇ ॥੪॥
25 ਜੇ ਕੋ ਮੂੰ ਉਪਦੇਸੁ ਕਰਤੁ ਹੈ ਤਾ ਵਣਿ ਤ੍ਰਿਣਿ ਰਤੜਾ ਨਾਰਾਇਣਾ ॥
26 ਐ ਜੀ ਤੂੰ ਆਪੇ ਸਭ ਕਿਛੁ ਜਾਣਦਾ ਬਦਤਿ ਤ੍ਰਿਲੋਚਨੁ ਰਾਮਈਆ ॥੫॥੨॥
27 ਸ੍ਰੀਰਾਗੁ ਭਗਤ ਕਬੀਰ ਜੀਉ ਕਾ ॥
28 ਅਚਰਜ ਏਕੁ ਸੁਨਹੁ ਰੇ ਪੰਡੀਆ ਅਬ ਕਿਛੁ ਕਹਨੁ ਨ ਜਾਈ ॥
29 ਸੁਰਿ ਨਰ ਗਣ ਗੰਧ੍ਰਬ ਜਿਨਿ ਮੋਹੇ ਤ੍ਰਿਭਵਣ ਮੇਖੁਲੀ ਲਾਈ ॥੧॥
30 ਰਾਜਾ ਰਾਮ ਅਨਹਦ ਕਿੰਗੁਰੀ ਬਾਜੈ ॥
31 ਜਾ ਕੀ ਦਿਸਟਿ ਨਾਦ ਲਿਵ ਲਾਗੈ ॥੧॥ ਰਹਾਉ ॥
32 ਭਾਠੀ ਗਗਨੁ ਸਿੰਙਿਆ ਅਰੁ ਚੁੰਙਿਆ ਕਨਕ ਕਲਸ ਇਕੁ ਪਾਇਆ ॥
33 ਤਿਸੁ ਮਹਿ ਧਾਰ ਚੁਐ ਅਤਿ ਨਿਰਮਲ ਰਸ ਮਹਿ ਰਸਨ ਚੁਆਇਆ ॥੨॥
34 ਏਕ ਜੁ ਬਾਤ ਅਨੂਪ ਬਨੀ ਹੈ ਪਵਨ ਪਿਆਲਾ ਸਾਜਿਆ ॥
35 ਤੀਨਿ ਭਵਨ ਮਹਿ ਏਕੋ ਜੋਗੀ ਕਹਹੁ ਕਵਨੁ ਹੈ ਰਾਜਾ ॥੩॥
36 ਐਸੇ ਗਿਆਨ ਪ੍ਰਗਟਿਆ ਪੁਰਖੋਤਮ ਕਹੁ ਕਬੀਰ ਰੰਗਿ ਰਾਤਾ ॥
37 ਅਉਰ ਦੁਨੀ ਸਭ ਭਰਮਿ ਭੁਲਾਨੀ ਮਨੁ ਰਾਮ ਰਸਾਇਨ ਮਾਤਾ ॥੪॥੩॥