Ang 976
1 ਗੁਰ ਪਰਸਾਦੀ ਹਰਿ ਨਾਮੁ ਧਿਆਇਓ ਹਮ ਸਤਿਗੁਰ ਚਰਨ ਪਖੇ ॥੧॥ ਰਹਾਉ ॥
2 ਊਤਮ ਜਗੰਨਾਥ ਜਗਦੀਸੁਰ ਹਮ ਪਾਪੀ ਸਰਨਿ ਰਖੇ ॥
3 ਤੁਮ ਵਡ ਪੁਰਖ ਦੀਨ ਦੁਖ ਭੰਜਨ ਹਰਿ ਦੀਓ ਨਾਮੁ ਮੁਖੇ ॥੧॥
4 ਹਰਿ ਗੁਨ ਊਚ ਨੀਚ ਹਮ ਗਾਏ ਗੁਰ ਸਤਿਗੁਰ ਸੰਗਿ ਸਖੇ ॥
5 ਜਿਉ ਚੰਦਨ ਸੰਗਿ ਬਸੈ ਨਿੰਮੁ ਬਿਰਖਾ ਗੁਨ ਚੰਦਨ ਕੇ ਬਸਖੇ ॥੨॥
6 ਹਮਰੇ ਅਵਗਨ ਬਿਖਿਆ ਬਿਖੈ ਕੇ ਬਹੁ ਬਾਰ ਬਾਰ ਨਿਮਖੇ ॥
7 ਅਵਗਨਿਆਰੇ ਪਾਥਰ ਭਾਰੇ ਹਰਿ ਤਾਰੇ ਸੰਗਿ ਜਨਖੇ ॥੩॥
8 ਜਿਨ ਕਉ ਤੁਮ ਹਰਿ ਰਾਖਹੁ ਸੁਆਮੀ ਸਭ ਤਿਨ ਕੇ ਪਾਪ ਕ੍ਰਿਖੇ ॥
9 ਜਨ ਨਾਨਕ ਕੇ ਦਇਆਲ ਪ੍ਰਭ ਸੁਆਮੀ ਤੁਮ ਦੁਸਟ ਤਾਰੇ ਹਰਣਖੇ ॥੪॥੩॥
10 ਨਟ ਮਹਲਾ ੪ ॥
11 ਮੇਰੇ ਮਨ ਜਪਿ ਹਰਿ ਹਰਿ ਰਾਮ ਰੰਗੇ ॥
12 ਹਰਿ ਹਰਿ ਕ੍ਰਿਪਾ ਕਰੀ ਜਗਦੀਸੁਰਿ ਹਰਿ ਧਿਆਇਓ ਜਨ ਪਗਿ ਲਗੇ ॥੧॥ ਰਹਾਉ ॥
13 ਜਨਮ ਜਨਮ ਕੇ ਭੂਲ ਚੂਕ ਹਮ ਅਬ ਆਏ ਪ੍ਰਭ ਸਰਨਗੇ ॥
14 ਤੁਮ ਸਰਣਾਗਤਿ ਪ੍ਰਤਿਪਾਲਕ ਸੁਆਮੀ ਹਮ ਰਾਖਹੁ ਵਡ ਪਾਪਗੇ ॥੧॥
15 ਤੁਮਰੀ ਸੰਗਤਿ ਹਰਿ ਕੋ ਕੋ ਨ ਉਧਰਿਓ ਪ੍ਰਭ ਕੀਏ ਪਤਿਤ ਪਵਗੇ ॥
16 ਗੁਨ ਗਾਵਤ ਛੀਪਾ ਦੁਸਟਾਰਿਓ ਪ੍ਰਭਿ ਰਾਖੀ ਪੈਜ ਜਨਗੇ ॥੨॥
17 ਜੋ ਤੁਮਰੇ ਗੁਨ ਗਾਵਹਿ ਸੁਆਮੀ ਹਉ ਬਲਿ ਬਲਿ ਬਲਿ ਤਿਨਗੇ ॥
18 ਭਵਨ ਭਵਨ ਪਵਿਤ੍ਰ ਸਭਿ ਕੀਏ ਜਹ ਧੂਰਿ ਪਰੀ ਜਨ ਪਗੇ ॥੩॥
19 ਤੁਮਰੇ ਗੁਨ ਪ੍ਰਭ ਕਹਿ ਨ ਸਕਹਿ ਹਮ ਤੁਮ ਵਡ ਵਡ ਪੁਰਖ ਵਡਗੇ ॥
20 ਜਨ ਨਾਨਕ ਕਉ ਦਇਆ ਪ੍ਰਭ ਧਾਰਹੁ ਹਮ ਸੇਵਹ ਤੁਮ ਜਨ ਪਗੇ ॥੪॥੪॥
21 ਨਟ ਮਹਲਾ ੪ ॥
22 ਮੇਰੇ ਮਨ ਜਪਿ ਹਰਿ ਹਰਿ ਨਾਮੁ ਮਨੇ ॥
23 ਜਗੰਨਾਥਿ ਕਿਰਪਾ ਪ੍ਰਭਿ ਧਾਰੀ ਮਤਿ ਗੁਰਮਤਿ ਨਾਮ ਬਨੇ ॥੧॥ ਰਹਾਉ ॥
24 ਹਰਿ ਜਨ ਹਰਿ ਜਸੁ ਹਰਿ ਹਰਿ ਗਾਇਓ ਉਪਦੇਸਿ ਗੁਰੂ ਗੁਰ ਸੁਨੇ ॥
25 ਕਿਲਬਿਖ ਪਾਪ ਨਾਮ ਹਰਿ ਕਾਟੇ ਜਿਵ ਖੇਤ ਕ੍ਰਿਸਾਨਿ ਲੁਨੇ ॥੧॥
26 ਤੁਮਰੀ ਉਪਮਾ ਤੁਮ ਹੀ ਪ੍ਰਭ ਜਾਨਹੁ ਹਮ ਕਹਿ ਨ ਸਕਹਿ ਹਰਿ ਗੁਨੇ ॥
27 ਜੈਸੇ ਤੁਮ ਤੈਸੇ ਪ੍ਰਭ ਤੁਮ ਹੀ ਗੁਨ ਜਾਨਹੁ ਪ੍ਰਭ ਅਪੁਨੇ ॥੨॥
28 ਮਾਇਆ ਫਾਸ ਬੰਧ ਬਹੁ ਬੰਧੇ ਹਰਿ ਜਪਿਓ ਖੁਲ ਖੁਲਨੇ ॥
29 ਜਿਉ ਜਲ ਕੁੰਚਰੁ ਤਦੂਐ ਬਾਂਧਿਓ ਹਰਿ ਚੇਤਿਓ ਮੋਖ ਮੁਖਨੇ ॥੩॥
30 ਸੁਆਮੀ ਪਾਰਬ੍ਰਹਮ ਪਰਮੇਸਰੁ ਤੁਮ ਖੋਜਹੁ ਜੁਗ ਜੁਗਨੇ ॥
31 ਤੁਮਰੀ ਥਾਹ ਪਾਈ ਨਹੀ ਪਾਵੈ ਜਨ ਨਾਨਕ ਕੇ ਪ੍ਰਭ ਵਡਨੇ ॥੪॥੫॥
32 ਨਟ ਮਹਲਾ ੪ ॥
33 ਮੇਰੇ ਮਨ ਕਲਿ ਕੀਰਤਿ ਹਰਿ ਪ੍ਰਵਣੇ ॥
34 ਹਰਿ ਹਰਿ ਦਇਆਲਿ ਦਇਆ ਪ੍ਰਭ ਧਾਰੀ ਲਗਿ ਸਤਿਗੁਰ ਹਰਿ ਜਪਣੇ ॥੧॥ ਰਹਾਉ ॥