Ang 992
1 ਭਣਤਿ ਨਾਨਕੁ ਜਨੋ ਰਵੈ ਜੇ ਹਰਿ ਮਨੋ ਮਨ ਪਵਨ ਸਿਉ ਅੰਮ੍ਰਿਤੁ ਪੀਜੈ ॥
2 ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੩॥੯॥
3 ਮਾਰੂ ਮਹਲਾ ੧ ॥
4 ਮਾਇਆ ਮੁਈ ਨ ਮਨੁ ਮੁਆ ਸਰੁ ਲਹਰੀ ਮੈ ਮਤੁ ॥
5 ਬੋਹਿਥੁ ਜਲ ਸਿਰਿ ਤਰਿ ਟਿਕੈ ਸਾਚਾ ਵਖਰੁ ਜਿਤੁ ॥
6 ਮਾਣਕੁ ਮਨ ਮਹਿ ਮਨੁ ਮਾਰਸੀ ਸਚਿ ਨ ਲਾਗੈ ਕਤੁ ॥
7 ਰਾਜਾ ਤਖਤਿ ਟਿਕੈ ਗੁਣੀ ਭੈ ਪੰਚਾਇਣ ਰਤੁ ॥੧॥
8 ਬਾਬਾ ਸਾਚਾ ਸਾਹਿਬੁ ਦੂਰਿ ਨ ਦੇਖੁ ॥
9 ਸਰਬ ਜੋਤਿ ਜਗਜੀਵਨਾ ਸਿਰਿ ਸਿਰਿ ਸਾਚਾ ਲੇਖੁ ॥੧॥ ਰਹਾਉ ॥
10 ਬ੍ਰਹਮਾ ਬਿਸਨੁ ਰਿਖੀ ਮੁਨੀ ਸੰਕਰੁ ਇੰਦੁ ਤਪੈ ਭੇਖਾਰੀ ॥
11 ਮਾਨੈ ਹੁਕਮੁ ਸੋਹੈ ਦਰਿ ਸਾਚੈ ਆਕੀ ਮਰਹਿ ਅਫਾਰੀ ॥
12 ਜੰਗਮ ਜੋਧ ਜਤੀ ਸੰਨਿਆਸੀ ਗੁਰਿ ਪੂਰੈ ਵੀਚਾਰੀ ॥
13 ਬਿਨੁ ਸੇਵਾ ਫਲੁ ਕਬਹੁ ਨ ਪਾਵਸਿ ਸੇਵਾ ਕਰਣੀ ਸਾਰੀ ॥੨॥
14 ਨਿਧਨਿਆ ਧਨੁ ਨਿਗੁਰਿਆ ਗੁਰੁ ਨਿੰਮਾਣਿਆ ਤੂ ਮਾਣੁ ॥
15 ਅੰਧੁਲੈ ਮਾਣਕੁ ਗੁਰੁ ਪਕੜਿਆ ਨਿਤਾਣਿਆ ਤੂ ਤਾਣੁ ॥
16 ਹੋਮ ਜਪਾ ਨਹੀ ਜਾਣਿਆ ਗੁਰਮਤੀ ਸਾਚੁ ਪਛਾਣੁ ॥
17 ਨਾਮ ਬਿਨਾ ਨਾਹੀ ਦਰਿ ਢੋਈ ਝੂਠਾ ਆਵਣ ਜਾਣੁ ॥੩॥
18 ਸਾਚਾ ਨਾਮੁ ਸਲਾਹੀਐ ਸਾਚੇ ਤੇ ਤ੍ਰਿਪਤਿ ਹੋਇ ॥
19 ਗਿਆਨ ਰਤਨਿ ਮਨੁ ਮਾਜੀਐ ਬਹੁੜਿ ਨ ਮੈਲਾ ਹੋਇ ॥
20 ਜਬ ਲਗੁ ਸਾਹਿਬੁ ਮਨਿ ਵਸੈ ਤਬ ਲਗੁ ਬਿਘਨੁ ਨ ਹੋਇ ॥
21 ਨਾਨਕ ਸਿਰੁ ਦੇ ਛੁਟੀਐ ਮਨਿ ਤਨਿ ਸਾਚਾ ਸੋਇ ॥੪॥੧੦॥
22 ਮਾਰੂ ਮਹਲਾ ੧ ॥
23 ਜੋਗੀ ਜੁਗਤਿ ਨਾਮੁ ਨਿਰਮਾਇਲੁ ਤਾ ਕੈ ਮੈਲੁ ਨ ਰਾਤੀ ॥
24 ਪ੍ਰੀਤਮ ਨਾਥੁ ਸਦਾ ਸਚੁ ਸੰਗੇ ਜਨਮ ਮਰਣ ਗਤਿ ਬੀਤੀ ॥੧॥
25 ਗੁਸਾਈ ਤੇਰਾ ਕਹਾ ਨਾਮੁ ਕੈਸੇ ਜਾਤੀ ॥
26 ਜਾ ਤਉ ਭੀਤਰਿ ਮਹਲਿ ਬੁਲਾਵਹਿ ਪੂਛਉ ਬਾਤ ਨਿਰੰਤੀ ॥੧॥ ਰਹਾਉ ॥
27 ਬ੍ਰਹਮਣੁ ਬ੍ਰਹਮ ਗਿਆਨ ਇਸਨਾਨੀ ਹਰਿ ਗੁਣ ਪੂਜੇ ਪਾਤੀ ॥
28 ਏਕੋ ਨਾਮੁ ਏਕੁ ਨਾਰਾਇਣੁ ਤ੍ਰਿਭਵਣ ਏਕਾ ਜੋਤੀ ॥੨॥
29 ਜਿਹਵਾ ਡੰਡੀ ਇਹੁ ਘਟੁ ਛਾਬਾ ਤੋਲਉ ਨਾਮੁ ਅਜਾਚੀ ॥
30 ਏਕੋ ਹਾਟੁ ਸਾਹੁ ਸਭਨਾ ਸਿਰਿ ਵਣਜਾਰੇ ਇਕ ਭਾਤੀ ॥੩॥
31 ਦੋਵੈ ਸਿਰੇ ਸਤਿਗੁਰੂ ਨਿਬੇੜੇ ਸੋ ਬੂਝੈ ਜਿਸੁ ਏਕ ਲਿਵ ਲਾਗੀ ਜੀਅਹੁ ਰਹੈ ਨਿਭਰਾਤੀ ॥
32 ਸਬਦੁ ਵਸਾਏ ਭਰਮੁ ਚੁਕਾਏ ਸਦਾ ਸੇਵਕੁ ਦਿਨੁ ਰਾਤੀ ॥੪॥
33 ਊਪਰਿ ਗਗਨੁ ਗਗਨ ਪਰਿ ਗੋਰਖੁ ਤਾ ਕਾ ਅਗਮੁ ਗੁਰੂ ਪੁਨਿ ਵਾਸੀ ॥
34 ਗੁਰ ਬਚਨੀ ਬਾਹਰਿ ਘਰਿ ਏਕੋ ਨਾਨਕੁ ਭਇਆ ਉਦਾਸੀ ॥੫॥੧੧॥