Sri Guru Granth Sahib Ji

Ang 1000

Zmień przekład

1 ਮਾਰੂ ਮਹਲਾ ੫ ॥

2 ਮਾਨ ਮੋਹ ਅਰੁ ਲੋਭ ਵਿਕਾਰਾ ਬੀਓ ਚੀਤਿ ਨ ਘਾਲਿਓ ॥

3 ਨਾਮ ਰਤਨੁ ਗੁਣਾ ਹਰਿ ਬਣਜੇ ਲਾਦਿ ਵਖਰੁ ਲੈ ਚਾਲਿਓ ॥੧॥

4 ਸੇਵਕ ਕੀ ਓੜਕਿ ਨਿਬਹੀ ਪ੍ਰੀਤਿ ॥

5 ਜੀਵਤ ਸਾਹਿਬੁ ਸੇਵਿਓ ਅਪਨਾ ਚਲਤੇ ਰਾਖਿਓ ਚੀਤਿ ॥੧॥ ਰਹਾਉ ॥

6 ਜੈਸੀ ਆਗਿਆ ਕੀਨੀ ਠਾਕੁਰਿ ਤਿਸ ਤੇ ਮੁਖੁ ਨਹੀ ਮੋਰਿਓ ॥

7 ਸਹਜੁ ਅਨੰਦੁ ਰਖਿਓ ਗ੍ਰਿਹ ਭੀਤਰਿ ਉਠਿ ਉਆਹੂ ਕਉ ਦਉਰਿਓ ॥੨॥

8 ਆਗਿਆ ਮਹਿ ਭੂਖ ਸੋਈ ਕਰਿ ਸੂਖਾ ਸੋਗ ਹਰਖ ਨਹੀ ਜਾਨਿਓ ॥

9 ਜੋ ਜੋ ਹੁਕਮੁ ਭਇਓ ਸਾਹਿਬ ਕਾ ਸੋ ਮਾਥੈ ਲੇ ਮਾਨਿਓ ॥੩॥

10 ਭਇਓ ਕ੍ਰਿਪਾਲੁ ਠਾਕੁਰੁ ਸੇਵਕ ਕਉ ਸਵਰੇ ਹਲਤ ਪਲਾਤਾ ॥

11 ਧੰਨੁ ਸੇਵਕੁ ਸਫਲੁ ਓਹੁ ਆਇਆ ਜਿਨਿ ਨਾਨਕ ਖਸਮੁ ਪਛਾਤਾ ॥੪॥੫॥

12 ਮਾਰੂ ਮਹਲਾ ੫ ॥

13 ਖੁਲਿਆ ਕਰਮੁ ਕ੍ਰਿਪਾ ਭਈ ਠਾਕੁਰ ਕੀਰਤਨੁ ਹਰਿ ਹਰਿ ਗਾਈ ॥

14 ਸ੍ਰਮੁ ਥਾਕਾ ਪਾਏ ਬਿਸ੍ਰਾਮਾ ਮਿਟਿ ਗਈ ਸਗਲੀ ਧਾਈ ॥੧॥

15 ਅਬ ਮੋਹਿ ਜੀਵਨ ਪਦਵੀ ਪਾਈ ॥

16 ਚੀਤਿ ਆਇਓ ਮਨਿ ਪੁਰਖੁ ਬਿਧਾਤਾ ਸੰਤਨ ਕੀ ਸਰਣਾਈ ॥੧॥ ਰਹਾਉ ॥

17 ਕਾਮੁ ਕ੍ਰੋਧੁ ਲੋਭੁ ਮੋਹੁ ਨਿਵਾਰੇ ਨਿਵਰੇ ਸਗਲ ਬੈਰਾਈ ॥

18 ਸਦ ਹਜੂਰਿ ਹਾਜਰੁ ਹੈ ਨਾਜਰੁ ਕਤਹਿ ਨ ਭਇਓ ਦੂਰਾਈ ॥੨॥

19 ਸੁਖ ਸੀਤਲ ਸਰਧਾ ਸਭ ਪੂਰੀ ਹੋਏ ਸੰਤ ਸਹਾਈ ॥

20 ਪਾਵਨ ਪਤਿਤ ਕੀਏ ਖਿਨ ਭੀਤਰਿ ਮਹਿਮਾ ਕਥਨੁ ਨ ਜਾਈ ॥੩॥

21 ਨਿਰਭਉ ਭਏ ਸਗਲ ਭੈ ਖੋਏ ਗੋਬਿਦ ਚਰਣ ਓਟਾਈ ॥

22 ਨਾਨਕੁ ਜਸੁ ਗਾਵੈ ਠਾਕੁਰ ਕਾ ਰੈਣਿ ਦਿਨਸੁ ਲਿਵ ਲਾਈ ॥੪॥੬॥

23 ਮਾਰੂ ਮਹਲਾ ੫ ॥

24 ਜੋ ਸਮਰਥੁ ਸਰਬ ਗੁਣ ਨਾਇਕੁ ਤਿਸ ਕਉ ਕਬਹੁ ਨ ਗਾਵਸਿ ਰੇ ॥

25 ਛੋਡਿ ਜਾਇ ਖਿਨ ਭੀਤਰਿ ਤਾ ਕਉ ਉਆ ਕਉ ਫਿਰਿ ਫਿਰਿ ਧਾਵਸਿ ਰੇ ॥੧॥

26 ਅਪੁਨੇ ਪ੍ਰਭ ਕਉ ਕਿਉ ਨ ਸਮਾਰਸਿ ਰੇ ॥

27 ਬੈਰੀ ਸੰਗਿ ਰੰਗ ਰਸਿ ਰਚਿਆ ਤਿਸੁ ਸਿਉ ਜੀਅਰਾ ਜਾਰਸਿ ਰੇ ॥੧॥ ਰਹਾਉ ॥

28 ਜਾ ਕੈ ਨਾਮਿ ਸੁਨਿਐ ਜਮੁ ਛੋਡੈ ਤਾ ਕੀ ਸਰਣਿ ਨ ਪਾਵਸਿ ਰੇ ॥

29 ਕਾਢਿ ਦੇਇ ਸਿਆਲ ਬਪੁਰੇ ਕਉ ਤਾ ਕੀ ਓਟ ਟਿਕਾਵਸਿ ਰੇ ॥੨॥

30 ਜਿਸ ਕਾ ਜਾਸੁ ਸੁਨਤ ਭਵ ਤਰੀਐ ਤਾ ਸਿਉ ਰੰਗੁ ਨ ਲਾਵਸਿ ਰੇ ॥

31 ਥੋਰੀ ਬਾਤ ਅਲਪ ਸੁਪਨੇ ਕੀ ਬਹੁਰਿ ਬਹੁਰਿ ਅਟਕਾਵਸਿ ਰੇ ॥੩॥

32 ਭਇਓ ਪ੍ਰਸਾਦੁ ਕ੍ਰਿਪਾ ਨਿਧਿ ਠਾਕੁਰ ਸੰਤਸੰਗਿ ਪਤਿ ਪਾਈ ॥

33 ਕਹੁ ਨਾਨਕ ਤ੍ਰੈ ਗੁਣ ਭ੍ਰਮੁ ਛੂਟਾ ਜਉ ਪ੍ਰਭ ਭਏ ਸਹਾਈ ॥੪॥੭॥

34 ਮਾਰੂ ਮਹਲਾ ੫ ॥

35 ਅੰਤਰਜਾਮੀ ਸਭ ਬਿਧਿ ਜਾਨੈ ਤਿਸ ਤੇ ਕਹਾ ਦੁਲਾਰਿਓ ॥

36 ਹਸਤ ਪਾਵ ਝਰੇ ਖਿਨ ਭੀਤਰਿ ਅਗਨਿ ਸੰਗਿ ਲੈ ਜਾਰਿਓ ॥੧॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Wersja: Shabad OS database v5.0.0-next.0. Źródło

Sri Guru Granth Sahib Ji, 1,430 Angs in Gurmukhi.

Shabad OS określa ten tekst gurmukhi jako domenę publiczną. To stanowisko jego wolontariuszy, a nie orzeczenie prawne ani religijne. SGPC, Akal Takht ani inne instytucje sikhijskie nie sprawdziły ani nie zatwierdziły tej aplikacji i nie pochodzi ona od żadnej instytucji sikhijskiej. Do modlitwy lub paath korzystaj z saroop albo ze źródła, któremu ufa Twój sangat.

Warunki tego źródła:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Udostępniono do czytania i studiowania na podstawie wskazanych tu źródeł. EveryApp nie poświadcza żadnego tekstu: w każdej ważnej sprawie sprawdź wydanie drukowane albo zapytaj nauczyciela danej tradycji.

Zgłoś błąd w tekścieZgłoś problem z prawami