Ang 106
1 ਸਰਬ ਜੀਆ ਕਉ ਦੇਵਣਹਾਰਾ ॥
2 ਗੁਰ ਪਰਸਾਦੀ ਨਦਰਿ ਨਿਹਾਰਾ ॥
3 ਜਲ ਥਲ ਮਹੀਅਲ ਸਭਿ ਤ੍ਰਿਪਤਾਣੇ ਸਾਧੂ ਚਰਨ ਪਖਾਲੀ ਜੀਉ ॥੩॥
4 ਮਨ ਕੀ ਇਛ ਪੁਜਾਵਣਹਾਰਾ ॥
5 ਸਦਾ ਸਦਾ ਜਾਈ ਬਲਿਹਾਰਾ ॥
6 ਨਾਨਕ ਦਾਨੁ ਕੀਆ ਦੁਖ ਭੰਜਨਿ ਰਤੇ ਰੰਗਿ ਰਸਾਲੀ ਜੀਉ ॥੪॥੩੨॥੩੯॥
7 ਮਾਝ ਮਹਲਾ ੫ ॥
8 ਮਨੁ ਤਨੁ ਤੇਰਾ ਧਨੁ ਭੀ ਤੇਰਾ ॥
9 ਤੂੰ ਠਾਕੁਰੁ ਸੁਆਮੀ ਪ੍ਰਭੁ ਮੇਰਾ ॥
10 ਜੀਉ ਪਿੰਡੁ ਸਭੁ ਰਾਸਿ ਤੁਮਾਰੀ ਤੇਰਾ ਜੋਰੁ ਗੋਪਾਲਾ ਜੀਉ ॥੧॥
11 ਸਦਾ ਸਦਾ ਤੂੰਹੈ ਸੁਖਦਾਈ ॥
12 ਨਿਵਿ ਨਿਵਿ ਲਾਗਾ ਤੇਰੀ ਪਾਈ ॥
13 ਕਾਰ ਕਮਾਵਾ ਜੇ ਤੁਧੁ ਭਾਵਾ ਜਾ ਤੂੰ ਦੇਹਿ ਦਇਆਲਾ ਜੀਉ ॥੨॥
14 ਪ੍ਰਭ ਤੁਮ ਤੇ ਲਹਣਾ ਤੂੰ ਮੇਰਾ ਗਹਣਾ ॥
15 ਜੋ ਤੂੰ ਦੇਹਿ ਸੋਈ ਸੁਖੁ ਸਹਣਾ ॥
16 ਜਿਥੈ ਰਖਹਿ ਬੈਕੁੰਠੁ ਤਿਥਾਈ ਤੂੰ ਸਭਨਾ ਕੇ ਪ੍ਰਤਿਪਾਲਾ ਜੀਉ ॥੩॥
17 ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ॥
18 ਆਠ ਪਹਰ ਤੇਰੇ ਗੁਣ ਗਾਇਆ ॥
19 ਸਗਲ ਮਨੋਰਥ ਪੂਰਨ ਹੋਏ ਕਦੇ ਨ ਹੋਇ ਦੁਖਾਲਾ ਜੀਉ ॥੪॥੩੩॥੪੦॥
20 ਮਾਝ ਮਹਲਾ ੫ ॥
21 ਪਾਰਬ੍ਰਹਮਿ ਪ੍ਰਭਿ ਮੇਘੁ ਪਠਾਇਆ ॥
22 ਜਲਿ ਥਲਿ ਮਹੀਅਲਿ ਦਹ ਦਿਸਿ ਵਰਸਾਇਆ ॥
23 ਸਾਂਤਿ ਭਈ ਬੁਝੀ ਸਭ ਤ੍ਰਿਸਨਾ ਅਨਦੁ ਭਇਆ ਸਭ ਠਾਈ ਜੀਉ ॥੧॥
24 ਸੁਖਦਾਤਾ ਦੁਖ ਭੰਜਨਹਾਰਾ ॥
25 ਆਪੇ ਬਖਸਿ ਕਰੇ ਜੀਅ ਸਾਰਾ ॥
26 ਅਪਨੇ ਕੀਤੇ ਨੋ ਆਪਿ ਪ੍ਰਤਿਪਾਲੇ ਪਇ ਪੈਰੀ ਤਿਸਹਿ ਮਨਾਈ ਜੀਉ ॥੨॥
27 ਜਾ ਕੀ ਸਰਣਿ ਪਇਆ ਗਤਿ ਪਾਈਐ ॥
28 ਸਾਸਿ ਸਾਸਿ ਹਰਿ ਨਾਮੁ ਧਿਆਈਐ ॥
29 ਤਿਸੁ ਬਿਨੁ ਹੋਰੁ ਨ ਦੂਜਾ ਠਾਕੁਰੁ ਸਭ ਤਿਸੈ ਕੀਆ ਜਾਈ ਜੀਉ ॥੩॥
30 ਤੇਰਾ ਮਾਣੁ ਤਾਣੁ ਪ੍ਰਭ ਤੇਰਾ ॥
31 ਤੂੰ ਸਚਾ ਸਾਹਿਬੁ ਗੁਣੀ ਗਹੇਰਾ ॥
32 ਨਾਨਕੁ ਦਾਸੁ ਕਹੈ ਬੇਨੰਤੀ ਆਠ ਪਹਰ ਤੁਧੁ ਧਿਆਈ ਜੀਉ ॥੪॥੩੪॥੪੧॥
33 ਮਾਝ ਮਹਲਾ ੫ ॥
34 ਸਭੇ ਸੁਖ ਭਏ ਪ੍ਰਭ ਤੁਠੇ ॥
35 ਗੁਰ ਪੂਰੇ ਕੇ ਚਰਣ ਮਨਿ ਵੁਠੇ ॥
36 ਸਹਜ ਸਮਾਧਿ ਲਗੀ ਲਿਵ ਅੰਤਰਿ ਸੋ ਰਸੁ ਸੋਈ ਜਾਣੈ ਜੀਉ ॥੧॥
37 ਅਗਮ ਅਗੋਚਰੁ ਸਾਹਿਬੁ ਮੇਰਾ ॥
38 ਘਟ ਘਟ ਅੰਤਰਿ ਵਰਤੈ ਨੇਰਾ ॥
39 ਸਦਾ ਅਲਿਪਤੁ ਜੀਆ ਕਾ ਦਾਤਾ ਕੋ ਵਿਰਲਾ ਆਪੁ ਪਛਾਣੈ ਜੀਉ ॥੨॥
40 ਪ੍ਰਭ ਮਿਲਣੈ ਕੀ ਏਹ ਨੀਸਾਣੀ ॥
41 ਮਨਿ ਇਕੋ ਸਚਾ ਹੁਕਮੁ ਪਛਾਣੀ ॥
42 ਸਹਜਿ ਸੰਤੋਖਿ ਸਦਾ ਤ੍ਰਿਪਤਾਸੇ ਅਨਦੁ ਖਸਮ ਕੈ ਭਾਣੈ ਜੀਉ ॥੩॥
43 ਹਥੀ ਦਿਤੀ ਪ੍ਰਭਿ ਦੇਵਣਹਾਰੈ ॥
44 ਜਨਮ ਮਰਣ ਰੋਗ ਸਭਿ ਨਿਵਾਰੇ ॥
45 ਨਾਨਕ ਦਾਸ ਕੀਏ ਪ੍ਰਭਿ ਅਪੁਨੇ ਹਰਿ ਕੀਰਤਨਿ ਰੰਗ ਮਾਣੇ ਜੀਉ ॥੪॥੩੫॥੪੨॥