Sri Guru Granth Sahib Ji

Ang 1074

Zmień przekład

1 ਆਪੇ ਸਚੁ ਧਾਰਿਓ ਸਭੁ ਸਾਚਾ ਸਚੇ ਸਚਿ ਵਰਤੀਜਾ ਹੇ ॥੪॥

2 ਸਚੁ ਤਪਾਵਸੁ ਸਚੇ ਕੇਰਾ ॥

3 ਸਾਚਾ ਥਾਨੁ ਸਦਾ ਪ੍ਰਭ ਤੇਰਾ ॥

4 ਸਚੀ ਕੁਦਰਤਿ ਸਚੀ ਬਾਣੀ ਸਚੁ ਸਾਹਿਬ ਸੁਖੁ ਕੀਜਾ ਹੇ ॥੫॥

5 ਏਕੋ ਆਪਿ ਤੂਹੈ ਵਡ ਰਾਜਾ ॥

6 ਹੁਕਮਿ ਸਚੇ ਕੈ ਪੂਰੇ ਕਾਜਾ ॥

7 ਅੰਤਰਿ ਬਾਹਰਿ ਸਭੁ ਕਿਛੁ ਜਾਣੈ ਆਪੇ ਹੀ ਆਪਿ ਪਤੀਜਾ ਹੇ ॥੬॥

8 ਤੂ ਵਡ ਰਸੀਆ ਤੂ ਵਡ ਭੋਗੀ ॥

9 ਤੂ ਨਿਰਬਾਣੁ ਤੂਹੈ ਹੀ ਜੋਗੀ ॥

10 ਸਰਬ ਸੂਖ ਸਹਜ ਘਰਿ ਤੇਰੈ ਅਮਿਉ ਤੇਰੀ ਦ੍ਰਿਸਟੀਜਾ ਹੇ ॥੭॥

11 ਤੇਰੀ ਦਾਤਿ ਤੁਝੈ ਤੇ ਹੋਵੈ ॥

12 ਦੇਹਿ ਦਾਨੁ ਸਭਸੈ ਜੰਤ ਲੋਐ ॥

13 ਤੋਟਿ ਨ ਆਵੈ ਪੂਰ ਭੰਡਾਰੈ ਤ੍ਰਿਪਤਿ ਰਹੇ ਆਘੀਜਾ ਹੇ ॥੮॥

14 ਜਾਚਹਿ ਸਿਧ ਸਾਧਿਕ ਬਨਵਾਸੀ ॥

15 ਜਾਚਹਿ ਜਤੀ ਸਤੀ ਸੁਖਵਾਸੀ ॥

16 ਇਕੁ ਦਾਤਾਰੁ ਸਗਲ ਹੈ ਜਾਚਿਕ ਦੇਹਿ ਦਾਨੁ ਸ੍ਰਿਸਟੀਜਾ ਹੇ ॥੯॥

17 ਕਰਹਿ ਭਗਤਿ ਅਰੁ ਰੰਗ ਅਪਾਰਾ ॥

18 ਖਿਨ ਮਹਿ ਥਾਪਿ ਉਥਾਪਨਹਾਰਾ ॥

19 ਭਾਰੋ ਤੋਲੁ ਬੇਅੰਤ ਸੁਆਮੀ ਹੁਕਮੁ ਮੰਨਿ ਭਗਤੀਜਾ ਹੇ ॥੧੦॥

20 ਜਿਸੁ ਦੇਹਿ ਦਰਸੁ ਸੋਈ ਤੁਧੁ ਜਾਣੈ ॥

21 ਓਹੁ ਗੁਰ ਕੈ ਸਬਦਿ ਸਦਾ ਰੰਗ ਮਾਣੈ ॥

22 ਚਤੁਰੁ ਸਰੂਪੁ ਸਿਆਣਾ ਸੋਈ ਜੋ ਮਨਿ ਤੇਰੈ ਭਾਵੀਜਾ ਹੇ ॥੧੧॥

23 ਜਿਸੁ ਚੀਤਿ ਆਵਹਿ ਸੋ ਵੇਪਰਵਾਹਾ ॥

24 ਜਿਸੁ ਚੀਤਿ ਆਵਹਿ ਸੋ ਸਾਚਾ ਸਾਹਾ ॥

25 ਜਿਸੁ ਚੀਤਿ ਆਵਹਿ ਤਿਸੁ ਭਉ ਕੇਹਾ ਅਵਰੁ ਕਹਾ ਕਿਛੁ ਕੀਜਾ ਹੇ ॥੧੨॥

26 ਤ੍ਰਿਸਨਾ ਬੂਝੀ ਅੰਤਰੁ ਠੰਢਾ ॥

27 ਗੁਰਿ ਪੂਰੈ ਲੈ ਤੂਟਾ ਗੰਢਾ ॥

28 ਸੁਰਤਿ ਸਬਦੁ ਰਿਦ ਅੰਤਰਿ ਜਾਗੀ ਅਮਿਉ ਝੋਲਿ ਝੋਲਿ ਪੀਜਾ ਹੇ ॥੧੩॥

29 ਮਰੈ ਨਾਹੀ ਸਦ ਸਦ ਹੀ ਜੀਵੈ ॥

30 ਅਮਰੁ ਭਇਆ ਅਬਿਨਾਸੀ ਥੀਵੈ ॥

31 ਨਾ ਕੋ ਆਵੈ ਨਾ ਕੋ ਜਾਵੈ ਗੁਰਿ ਦੂਰਿ ਕੀਆ ਭਰਮੀਜਾ ਹੇ ॥੧੪॥

32 ਪੂਰੇ ਗੁਰ ਕੀ ਪੂਰੀ ਬਾਣੀ ॥

33 ਪੂਰੈ ਲਾਗਾ ਪੂਰੇ ਮਾਹਿ ਸਮਾਣੀ ॥

34 ਚੜੈ ਸਵਾਇਆ ਨਿਤ ਨਿਤ ਰੰਗਾ ਘਟੈ ਨਾਹੀ ਤੋਲੀਜਾ ਹੇ ॥੧੫॥

35 ਬਾਰਹਾ ਕੰਚਨੁ ਸੁਧੁ ਕਰਾਇਆ ॥

36 ਨਦਰਿ ਸਰਾਫ ਵੰਨੀ ਸਚੜਾਇਆ ॥

37 ਪਰਖਿ ਖਜਾਨੈ ਪਾਇਆ ਸਰਾਫੀ ਫਿਰਿ ਨਾਹੀ ਤਾਈਜਾ ਹੇ ॥੧੬॥

38 ਅੰਮ੍ਰਿਤ ਨਾਮੁ ਤੁਮਾਰਾ ਸੁਆਮੀ ॥

39 ਨਾਨਕ ਦਾਸ ਸਦਾ ਕੁਰਬਾਨੀ ॥

40 ਸੰਤਸੰਗਿ ਮਹਾ ਸੁਖੁ ਪਾਇਆ ਦੇਖਿ ਦਰਸਨੁ ਇਹੁ ਮਨੁ ਭੀਜਾ ਹੇ ॥੧੭॥੧॥੩॥

41 ਮਾਰੂ ਮਹਲਾ ੫ ਸੋਲਹੇ ॥

42 ੴ ਸਤਿਗੁਰ ਪ੍ਰਸਾਦਿ ॥

43 ਗੁਰੁ ਗੋਪਾਲੁ ਗੁਰੁ ਗੋਵਿੰਦਾ ॥

44 ਗੁਰੁ ਦਇਆਲੁ ਸਦਾ ਬਖਸਿੰਦਾ ॥

45 ਗੁਰੁ ਸਾਸਤ ਸਿਮ੍ਰਿਤਿ ਖਟੁ ਕਰਮਾ ਗੁਰੁ ਪਵਿਤ੍ਰੁ ਅਸਥਾਨਾ ਹੇ ॥੧॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Wersja: Shabad OS database v5.0.0-next.0. Źródło

Sri Guru Granth Sahib Ji, 1,430 Angs in Gurmukhi.

Shabad OS określa ten tekst gurmukhi jako domenę publiczną. To stanowisko jego wolontariuszy, a nie orzeczenie prawne ani religijne. SGPC, Akal Takht ani inne instytucje sikhijskie nie sprawdziły ani nie zatwierdziły tej aplikacji i nie pochodzi ona od żadnej instytucji sikhijskiej. Do modlitwy lub paath korzystaj z saroop albo ze źródła, któremu ufa Twój sangat.

Warunki tego źródła:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Udostępniono do czytania i studiowania na podstawie wskazanych tu źródeł. EveryApp nie poświadcza żadnego tekstu: w każdej ważnej sprawie sprawdź wydanie drukowane albo zapytaj nauczyciela danej tradycji.

Zgłoś błąd w tekścieZgłoś problem z prawami