Sri Guru Granth Sahib Ji

Ang 1082

Zmień przekład

1 ਆਪੇ ਸੂਰਾ ਅਮਰੁ ਚਲਾਇਆ ॥

2 ਆਪੇ ਸਿਵ ਵਰਤਾਈਅਨੁ ਅੰਤਰਿ ਆਪੇ ਸੀਤਲੁ ਠਾਰੁ ਗੜਾ ॥੧੩॥

3 ਜਿਸਹਿ ਨਿਵਾਜੇ ਗੁਰਮੁਖਿ ਸਾਜੇ ॥

4 ਨਾਮੁ ਵਸੈ ਤਿਸੁ ਅਨਹਦ ਵਾਜੇ ॥

5 ਤਿਸ ਹੀ ਸੁਖੁ ਤਿਸ ਹੀ ਠਕੁਰਾਈ ਤਿਸਹਿ ਨ ਆਵੈ ਜਮੁ ਨੇੜਾ ॥੧੪॥

6 ਕੀਮਤਿ ਕਾਗਦ ਕਹੀ ਨ ਜਾਈ ॥

7 ਕਹੁ ਨਾਨਕ ਬੇਅੰਤ ਗੁਸਾਈ ॥

8 ਆਦਿ ਮਧਿ ਅੰਤਿ ਪ੍ਰਭੁ ਸੋਈ ਹਾਥਿ ਤਿਸੈ ਕੈ ਨੇਬੇੜਾ ॥੧੫॥

9 ਤਿਸਹਿ ਸਰੀਕੁ ਨਾਹੀ ਰੇ ਕੋਈ ॥

10 ਕਿਸ ਹੀ ਬੁਤੈ ਜਬਾਬੁ ਨ ਹੋਈ ॥

11 ਨਾਨਕ ਕਾ ਪ੍ਰਭੁ ਆਪੇ ਆਪੇ ਕਰਿ ਕਰਿ ਵੇਖੈ ਚੋਜ ਖੜਾ ॥੧੬॥੧॥੧੦॥

12 ਮਾਰੂ ਮਹਲਾ ੫ ॥

13 ਅਚੁਤ ਪਾਰਬ੍ਰਹਮ ਪਰਮੇਸੁਰ ਅੰਤਰਜਾਮੀ ॥

14 ਮਧੁਸੂਦਨ ਦਾਮੋਦਰ ਸੁਆਮੀ ॥

15 ਰਿਖੀਕੇਸ ਗੋਵਰਧਨ ਧਾਰੀ ਮੁਰਲੀ ਮਨੋਹਰ ਹਰਿ ਰੰਗਾ ॥੧॥

16 ਮੋਹਨ ਮਾਧਵ ਕ੍ਰਿਸ੍ਨ ਮੁਰਾਰੇ ॥

17 ਜਗਦੀਸੁਰ ਹਰਿ ਜੀਉ ਅਸੁਰ ਸੰਘਾਰੇ ॥

18 ਜਗਜੀਵਨ ਅਬਿਨਾਸੀ ਠਾਕੁਰ ਘਟ ਘਟ ਵਾਸੀ ਹੈ ਸੰਗਾ ॥੨॥

19 ਧਰਣੀਧਰ ਈਸ ਨਰਸਿੰਘ ਨਾਰਾਇਣ ॥

20 ਦਾੜਾ ਅਗ੍ਰੇ ਪ੍ਰਿਥਮਿ ਧਰਾਇਣ ॥

21 ਬਾਵਨ ਰੂਪੁ ਕੀਆ ਤੁਧੁ ਕਰਤੇ ਸਭ ਹੀ ਸੇਤੀ ਹੈ ਚੰਗਾ ॥੩॥

22 ਸ੍ਰੀ ਰਾਮਚੰਦ ਜਿਸੁ ਰੂਪੁ ਨ ਰੇਖਿਆ ॥

23 ਬਨਵਾਲੀ ਚਕ੍ਰਪਾਣਿ ਦਰਸਿ ਅਨੂਪਿਆ ॥

24 ਸਹਸ ਨੇਤ੍ਰ ਮੂਰਤਿ ਹੈ ਸਹਸਾ ਇਕੁ ਦਾਤਾ ਸਭ ਹੈ ਮੰਗਾ ॥੪॥

25 ਭਗਤਿ ਵਛਲੁ ਅਨਾਥਹ ਨਾਥੇ ॥

26 ਗੋਪੀ ਨਾਥੁ ਸਗਲ ਹੈ ਸਾਥੇ ॥

27 ਬਾਸੁਦੇਵ ਨਿਰੰਜਨ ਦਾਤੇ ਬਰਨਿ ਨ ਸਾਕਉ ਗੁਣ ਅੰਗਾ ॥੫॥

28 ਮੁਕੰਦ ਮਨੋਹਰ ਲਖਮੀ ਨਾਰਾਇਣ ॥

29 ਦ੍ਰੋਪਤੀ ਲਜਾ ਨਿਵਾਰਿ ਉਧਾਰਣ ॥

30 ਕਮਲਾਕੰਤ ਕਰਹਿ ਕੰਤੂਹਲ ਅਨਦ ਬਿਨੋਦੀ ਨਿਹਸੰਗਾ ॥੬॥

31 ਅਮੋਘ ਦਰਸਨ ਆਜੂਨੀ ਸੰਭਉ ॥

32 ਅਕਾਲ ਮੂਰਤਿ ਜਿਸੁ ਕਦੇ ਨਾਹੀ ਖਉ ॥

33 ਅਬਿਨਾਸੀ ਅਬਿਗਤ ਅਗੋਚਰ ਸਭੁ ਕਿਛੁ ਤੁਝ ਹੀ ਹੈ ਲਗਾ ॥੭॥

34 ਸ੍ਰੀਰੰਗ ਬੈਕੁੰਠ ਕੇ ਵਾਸੀ ॥

35 ਮਛੁ ਕਛੁ ਕੂਰਮੁ ਆਗਿਆ ਅਉਤਰਾਸੀ ॥

36 ਕੇਸਵ ਚਲਤ ਕਰਹਿ ਨਿਰਾਲੇ ਕੀਤਾ ਲੋੜਹਿ ਸੋ ਹੋਇਗਾ ॥੮॥

37 ਨਿਰਾਹਾਰੀ ਨਿਰਵੈਰੁ ਸਮਾਇਆ ॥

38 ਧਾਰਿ ਖੇਲੁ ਚਤੁਰਭੁਜੁ ਕਹਾਇਆ ॥

39 ਸਾਵਲ ਸੁੰਦਰ ਰੂਪ ਬਣਾਵਹਿ ਬੇਣੁ ਸੁਨਤ ਸਭ ਮੋਹੈਗਾ ॥੯॥

40 ਬਨਮਾਲਾ ਬਿਭੂਖਨ ਕਮਲ ਨੈਨ ॥

41 ਸੁੰਦਰ ਕੁੰਡਲ ਮੁਕਟ ਬੈਨ ॥

42 ਸੰਖ ਚਕ੍ਰ ਗਦਾ ਹੈ ਧਾਰੀ ਮਹਾ ਸਾਰਥੀ ਸਤਸੰਗਾ ॥੧੦॥

43 ਪੀਤ ਪੀਤੰਬਰ ਤ੍ਰਿਭਵਣ ਧਣੀ ॥

44 ਜਗੰਨਾਥੁ ਗੋਪਾਲੁ ਮੁਖਿ ਭਣੀ ॥

45 ਸਾਰਿੰਗਧਰ ਭਗਵਾਨ ਬੀਠੁਲਾ ਮੈ ਗਣਤ ਨ ਆਵੈ ਸਰਬੰਗਾ ॥੧੧॥

46 ਨਿਹਕੰਟਕੁ ਨਿਹਕੇਵਲੁ ਕਹੀਐ ॥

47 ਧਨੰਜੈ ਜਲਿ ਥਲਿ ਹੈ ਮਹੀਐ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Wersja: Shabad OS database v5.0.0-next.0. Źródło

Sri Guru Granth Sahib Ji, 1,430 Angs in Gurmukhi.

Shabad OS określa ten tekst gurmukhi jako domenę publiczną. To stanowisko jego wolontariuszy, a nie orzeczenie prawne ani religijne. SGPC, Akal Takht ani inne instytucje sikhijskie nie sprawdziły ani nie zatwierdziły tej aplikacji i nie pochodzi ona od żadnej instytucji sikhijskiej. Do modlitwy lub paath korzystaj z saroop albo ze źródła, któremu ufa Twój sangat.

Warunki tego źródła:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Udostępniono do czytania i studiowania na podstawie wskazanych tu źródeł. EveryApp nie poświadcza żadnego tekstu: w każdej ważnej sprawie sprawdź wydanie drukowane albo zapytaj nauczyciela danej tradycji.

Zgłoś błąd w tekścieZgłoś problem z prawami