1 ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ ॥
2 ੴ ਸਤਿਗੁਰ ਪ੍ਰਸਾਦਿ ॥
3 ਤੂ ਸੁਣਿ ਕਿਰਤ ਕਰੰਮਾ ਪੁਰਬਿ ਕਮਾਇਆ ॥
4 ਸਿਰਿ ਸਿਰਿ ਸੁਖ ਸਹੰਮਾ ਦੇਹਿ ਸੁ ਤੂ ਭਲਾ ॥
5 ਹਰਿ ਰਚਨਾ ਤੇਰੀ ਕਿਆ ਗਤਿ ਮੇਰੀ ਹਰਿ ਬਿਨੁ ਘੜੀ ਨ ਜੀਵਾ ॥
6 ਪ੍ਰਿਅ ਬਾਝੁ ਦੁਹੇਲੀ ਕੋਇ ਨ ਬੇਲੀ ਗੁਰਮੁਖਿ ਅੰਮ੍ਰਿਤੁ ਪੀਵਾਂ ॥
7 ਰਚਨਾ ਰਾਚਿ ਰਹੇ ਨਿਰੰਕਾਰੀ ਪ੍ਰਭ ਮਨਿ ਕਰਮ ਸੁਕਰਮਾ ॥
8 ਨਾਨਕ ਪੰਥੁ ਨਿਹਾਲੇ ਸਾ ਧਨ ਤੂ ਸੁਣਿ ਆਤਮ ਰਾਮਾ ॥੧॥
9 ਬਾਬੀਹਾ ਪ੍ਰਿਉ ਬੋਲੇ ਕੋਕਿਲ ਬਾਣੀਆ ॥
10 ਸਾ ਧਨ ਸਭਿ ਰਸ ਚੋਲੈ ਅੰਕਿ ਸਮਾਣੀਆ ॥
11 ਹਰਿ ਅੰਕਿ ਸਮਾਣੀ ਜਾ ਪ੍ਰਭ ਭਾਣੀ ਸਾ ਸੋਹਾਗਣਿ ਨਾਰੇ ॥
12 ਨਵ ਘਰ ਥਾਪਿ ਮਹਲ ਘਰੁ ਊਚਉ ਨਿਜ ਘਰਿ ਵਾਸੁ ਮੁਰਾਰੇ ॥
13 ਸਭ ਤੇਰੀ ਤੂ ਮੇਰਾ ਪ੍ਰੀਤਮੁ ਨਿਸਿ ਬਾਸੁਰ ਰੰਗਿ ਰਾਵੈ ॥
14 ਨਾਨਕ ਪ੍ਰਿਉ ਪ੍ਰਿਉ ਚਵੈ ਬਬੀਹਾ ਕੋਕਿਲ ਸਬਦਿ ਸੁਹਾਵੈ ॥੨॥
15 ਤੂ ਸੁਣਿ ਹਰਿ ਰਸ ਭਿੰਨੇ ਪ੍ਰੀਤਮ ਆਪਣੇ ॥
16 ਮਨਿ ਤਨਿ ਰਵਤ ਰਵੰਨੇ ਘੜੀ ਨ ਬੀਸਰੈ ॥
17 ਕਿਉ ਘੜੀ ਬਿਸਾਰੀ ਹਉ ਬਲਿਹਾਰੀ ਹਉ ਜੀਵਾ ਗੁਣ ਗਾਏ ॥
18 ਨਾ ਕੋਈ ਮੇਰਾ ਹਉ ਕਿਸੁ ਕੇਰਾ ਹਰਿ ਬਿਨੁ ਰਹਣੁ ਨ ਜਾਏ ॥
19 ਓਟ ਗਹੀ ਹਰਿ ਚਰਣ ਨਿਵਾਸੇ ਭਏ ਪਵਿਤ੍ਰ ਸਰੀਰਾ ॥
20 ਨਾਨਕ ਦ੍ਰਿਸਟਿ ਦੀਰਘ ਸੁਖੁ ਪਾਵੈ ਗੁਰਸਬਦੀ ਮਨੁ ਧੀਰਾ ॥੩॥
21 ਬਰਸੈ ਅੰਮ੍ਰਿਤ ਧਾਰ ਬੂੰਦ ਸੁਹਾਵਣੀ ॥
22 ਸਾਜਨ ਮਿਲੇ ਸਹਜਿ ਸੁਭਾਇ ਹਰਿ ਸਿਉ ਪ੍ਰੀਤਿ ਬਣੀ ॥
23 ਹਰਿ ਮੰਦਰਿ ਆਵੈ ਜਾ ਪ੍ਰਭ ਭਾਵੈ ਧਨ ਊਭੀ ਗੁਣ ਸਾਰੀ ॥
24 ਘਰਿ ਘਰਿ ਕੰਤੁ ਰਵੈ ਸੋਹਾਗਣਿ ਹਉ ਕਿਉ ਕੰਤਿ ਵਿਸਾਰੀ ॥
25 ਉਨਵਿ ਘਨ ਛਾਏ ਬਰਸੁ ਸੁਭਾਏ ਮਨਿ ਤਨਿ ਪ੍ਰੇਮੁ ਸੁਖਾਵੈ ॥
26 ਨਾਨਕ ਵਰਸੈ ਅੰਮ੍ਰਿਤ ਬਾਣੀ ਕਰਿ ਕਿਰਪਾ ਘਰਿ ਆਵੈ ॥੪॥
27 ਚੇਤੁ ਬਸੰਤੁ ਭਲਾ ਭਵਰ ਸੁਹਾਵੜੇ ॥