Ang 1190
1 ਗੁਰਸਬਦੁ ਬੀਚਾਰਹਿ ਆਪੁ ਜਾਇ ॥
2 ਸਾਚ ਜੋਗੁ ਮਨਿ ਵਸੈ ਆਇ ॥੮॥
3 ਜਿਨਿ ਜੀਉ ਪਿੰਡੁ ਦਿਤਾ ਤਿਸੁ ਚੇਤਹਿ ਨਾਹਿ ॥
4 ਮੜੀ ਮਸਾਣੀ ਮੂੜੇ ਜੋਗੁ ਨਾਹਿ ॥੯॥
5 ਗੁਣ ਨਾਨਕੁ ਬੋਲੈ ਭਲੀ ਬਾਣਿ ॥
6 ਤੁਮ ਹੋਹੁ ਸੁਜਾਖੇ ਲੇਹੁ ਪਛਾਣਿ ॥੧੦॥੫॥
7 ਬਸੰਤੁ ਮਹਲਾ ੧ ॥
8 ਦੁਬਿਧਾ ਦੁਰਮਤਿ ਅਧੁਲੀ ਕਾਰ ॥
9 ਮਨਮੁਖਿ ਭਰਮੈ ਮਝਿ ਗੁਬਾਰ ॥੧॥
10 ਮਨੁ ਅੰਧੁਲਾ ਅੰਧੁਲੀ ਮਤਿ ਲਾਗੈ ॥
11 ਗੁਰ ਕਰਣੀ ਬਿਨੁ ਭਰਮੁ ਨ ਭਾਗੈ ॥੧॥ ਰਹਾਉ ॥
12 ਮਨਮੁਖਿ ਅੰਧੁਲੇ ਗੁਰਮਤਿ ਨ ਭਾਈ ॥
13 ਪਸੂ ਭਏ ਅਭਿਮਾਨੁ ਨ ਜਾਈ ॥੨॥
14 ਲਖ ਚਉਰਾਸੀਹ ਜੰਤ ਉਪਾਏ ॥
15 ਮੇਰੇ ਠਾਕੁਰ ਭਾਣੇ ਸਿਰਜਿ ਸਮਾਏ ॥੩॥
16 ਸਗਲੀ ਭੂਲੈ ਨਹੀ ਸਬਦੁ ਅਚਾਰੁ ॥
17 ਸੋ ਸਮਝੈ ਜਿਸੁ ਗੁਰੁ ਕਰਤਾਰੁ ॥੪॥
18 ਗੁਰ ਕੇ ਚਾਕਰ ਠਾਕੁਰ ਭਾਣੇ ॥
19 ਬਖਸਿ ਲੀਏ ਨਾਹੀ ਜਮ ਕਾਣੇ ॥੫॥
20 ਜਿਨ ਕੈ ਹਿਰਦੈ ਏਕੋ ਭਾਇਆ ॥
21 ਆਪੇ ਮੇਲੇ ਭਰਮੁ ਚੁਕਾਇਆ ॥੬॥
22 ਬੇਮੁਹਤਾਜੁ ਬੇਅੰਤੁ ਅਪਾਰਾ ॥
23 ਸਚਿ ਪਤੀਜੈ ਕਰਣੈਹਾਰਾ ॥੭॥
24 ਨਾਨਕ ਭੂਲੇ ਗੁਰੁ ਸਮਝਾਵੈ ॥
25 ਏਕੁ ਦਿਖਾਵੈ ਸਾਚਿ ਟਿਕਾਵੈ ॥੮॥੬॥
26 ਬਸੰਤੁ ਮਹਲਾ ੧ ॥
27 ਆਪੇ ਭਵਰਾ ਫੂਲ ਬੇਲਿ ॥
28 ਆਪੇ ਸੰਗਤਿ ਮੀਤ ਮੇਲਿ ॥੧॥
29 ਐਸੀ ਭਵਰਾ ਬਾਸੁ ਲੇ ॥
30 ਤਰਵਰ ਫੂਲੇ ਬਨ ਹਰੇ ॥੧॥ ਰਹਾਉ ॥
31 ਆਪੇ ਕਵਲਾ ਕੰਤੁ ਆਪਿ ॥
32 ਆਪੇ ਰਾਵੇ ਸਬਦਿ ਥਾਪਿ ॥੨॥
33 ਆਪੇ ਬਛਰੂ ਗਊ ਖੀਰੁ ॥
34 ਆਪੇ ਮੰਦਰੁ ਥੰਮੑੁ ਸਰੀਰੁ ॥੩॥
35 ਆਪੇ ਕਰਣੀ ਕਰਣਹਾਰੁ ॥
36 ਆਪੇ ਗੁਰਮੁਖਿ ਕਰਿ ਬੀਚਾਰੁ ॥੪॥
37 ਤੂ ਕਰਿ ਕਰਿ ਦੇਖਹਿ ਕਰਣਹਾਰੁ ॥
38 ਜੋਤਿ ਜੀਅ ਅਸੰਖ ਦੇਇ ਅਧਾਰੁ ॥੫॥
39 ਤੂ ਸਰੁ ਸਾਗਰੁ ਗੁਣ ਗਹੀਰੁ ॥
40 ਤੂ ਅਕੁਲ ਨਿਰੰਜਨੁ ਪਰਮ ਹੀਰੁ ॥੬॥
41 ਤੂ ਆਪੇ ਕਰਤਾ ਕਰਣ ਜੋਗੁ ॥
42 ਨਿਹਕੇਵਲੁ ਰਾਜਨ ਸੁਖੀ ਲੋਗੁ ॥੭॥
43 ਨਾਨਕ ਧ੍ਰਾਪੇ ਹਰਿ ਨਾਮ ਸੁਆਦਿ ॥
44 ਬਿਨੁ ਹਰਿ ਗੁਰ ਪ੍ਰੀਤਮ ਜਨਮੁ ਬਾਦਿ ॥੮॥੭॥
45 ਬਸੰਤੁ ਹਿੰਡੋਲੁ ਮਹਲਾ ੧ ਘਰੁ ੨ ॥
46 ੴ ਸਤਿਗੁਰ ਪ੍ਰਸਾਦਿ ॥
47 ਨਉ ਸਤ ਚਉਦਹ ਤੀਨਿ ਚਾਰਿ ਕਰਿ ਮਹਲਤਿ ਚਾਰਿ ਬਹਾਲੀ ॥
48 ਚਾਰੇ ਦੀਵੇ ਚਹੁ ਹਥਿ ਦੀਏ ਏਕਾ ਏਕਾ ਵਾਰੀ ॥੧॥
49 ਮਿਹਰਵਾਨ ਮਧੁਸੂਦਨ ਮਾਧੌ ਐਸੀ ਸਕਤਿ ਤੁਮੑਾਰੀ ॥੧॥ ਰਹਾਉ ॥
50 ਘਰਿ ਘਰਿ ਲਸਕਰੁ ਪਾਵਕੁ ਤੇਰਾ ਧਰਮੁ ਕਰੇ ਸਿਕਦਾਰੀ ॥
51 ਧਰਤੀ ਦੇਗ ਮਿਲੈ ਇਕ ਵੇਰਾ ਭਾਗੁ ਤੇਰਾ ਭੰਡਾਰੀ ॥੨॥
52 ਨਾ ਸਾਬੂਰੁ ਹੋਵੈ ਫਿਰਿ ਮੰਗੈ ਨਾਰਦੁ ਕਰੇ ਖੁਆਰੀ ॥