Ang 12
1 ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥
2 ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥
3 ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥
4 ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੨॥
5 ਆਸਾ ਮਹਲਾ ੧ ॥
6 ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥
7 ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥
8 ਮਨ ਏਕੁ ਨ ਚੇਤਸਿ ਮੂੜ ਮਨਾ ॥
9 ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥
10 ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥
11 ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥੨॥੩॥
12 ਆਸਾ ਮਹਲਾ ੫ ॥
13 ਭਈ ਪਰਾਪਤਿ ਮਾਨੁਖ ਦੇਹੁਰੀਆ ॥
14 ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥
15 ਅਵਰਿ ਕਾਜ ਤੇਰੈ ਕਿਤੈ ਨ ਕਾਮ ॥
16 ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥
17 ਸਰੰਜਾਮਿ ਲਾਗੁ ਭਵਜਲ ਤਰਨ ਕੈ ॥
18 ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥
19 ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥
20 ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥
21 ਕਹੁ ਨਾਨਕ ਹਮ ਨੀਚ ਕਰੰਮਾ ॥
22 ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥
23 ਸੋਹਿਲਾ ਰਾਗੁ ਗਉੜੀ ਦੀਪਕੀ ਮਹਲਾ ੧ ॥
24 ੴ ਸਤਿਗੁਰ ਪ੍ਰਸਾਦਿ ॥
25 ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥
26 ਤਿਤੁ ਘਰਿ ਗਾਵਹੁ ਸੋਹਿਲਾ ਸਿਵਰਿਹੁ ਸਿਰਜਣਹਾਰੋ ॥੧॥
27 ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥
28 ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ ॥
29 ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥
30 ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥
31 ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥
32 ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥
33 ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥
34 ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥
35 ਰਾਗੁ ਆਸਾ ਮਹਲਾ ੧ ॥
36 ਛਿਅ ਘਰ ਛਿਅ ਗੁਰ ਛਿਅ ਉਪਦੇਸ ॥
37 ਗੁਰੁ ਗੁਰੁ ਏਕੋ ਵੇਸ ਅਨੇਕ ॥੧॥
38 ਬਾਬਾ ਜੈ ਘਰਿ ਕਰਤੇ ਕੀਰਤਿ ਹੋਇ ॥
39 ਸੋ ਘਰੁ ਰਾਖੁ ਵਡਾਈ ਤੋਇ ॥੧॥ ਰਹਾਉ ॥
40 ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਹੋਆ ॥
41 ਸੂਰਜੁ ਏਕੋ ਰੁਤਿ ਅਨੇਕ ॥ ਨਾਨਕ ਕਰਤੇ ਕੇ ਕੇਤੇ ਵੇਸ ॥੨॥੨॥