Sri Guru Granth Sahib Ji

Ang 1284

Zmień przekład

1 ਮਃ ੩ ॥

2 ਬਾਬੀਹਾ ਬੇਨਤੀ ਕਰੇ ਕਰਿ ਕਿਰਪਾ ਦੇਹੁ ਜੀਅ ਦਾਨ ॥

3 ਜਲ ਬਿਨੁ ਪਿਆਸ ਨ ਊਤਰੈ ਛੁਟਕਿ ਜਾਂਹਿ ਮੇਰੇ ਪ੍ਰਾਨ ॥

4 ਤੂ ਸੁਖਦਾਤਾ ਬੇਅੰਤੁ ਹੈ ਗੁਣਦਾਤਾ ਨੇਧਾਨੁ ॥

5 ਨਾਨਕ ਗੁਰਮੁਖਿ ਬਖਸਿ ਲਏ ਅੰਤਿ ਬੇਲੀ ਹੋਇ ਭਗਵਾਨੁ ॥੨॥

6 ਪਉੜੀ ॥

7 ਆਪੇ ਜਗਤੁ ਉਪਾਇ ਕੈ ਗੁਣ ਅਉਗਣ ਕਰੇ ਬੀਚਾਰੁ ॥

8 ਤ੍ਰੈ ਗੁਣ ਸਰਬ ਜੰਜਾਲੁ ਹੈ ਨਾਮਿ ਨ ਧਰੇ ਪਿਆਰੁ ॥

9 ਗੁਣ ਛੋਡਿ ਅਉਗਣ ਕਮਾਵਦੇ ਦਰਗਹ ਹੋਹਿ ਖੁਆਰੁ ॥

10 ਜੂਐ ਜਨਮੁ ਤਿਨੀ ਹਾਰਿਆ ਕਿਤੁ ਆਏ ਸੰਸਾਰਿ ॥

11 ਸਚੈ ਸਬਦਿ ਮਨੁ ਮਾਰਿਆ ਅਹਿਨਿਸਿ ਨਾਮਿ ਪਿਆਰਿ ॥

12 ਜਿਨੀ ਪੁਰਖੀ ਉਰਿ ਧਾਰਿਆ ਸਚਾ ਅਲਖ ਅਪਾਰੁ ॥

13 ਤੂ ਗੁਣਦਾਤਾ ਨਿਧਾਨੁ ਹਹਿ ਅਸੀ ਅਵਗਣਿਆਰ ॥

14 ਜਿਸੁ ਬਖਸੇ ਸੋ ਪਾਇਸੀ ਗੁਰਸਬਦੀ ਵੀਚਾਰੁ ॥੧੩॥

15 ਸਲੋਕ ਮਃ ੫ ॥

16 ਰਾਤਿ ਨ ਵਿਹਾਵੀ ਸਾਕਤਾਂ ਜਿਨੑਾ ਵਿਸਰੈ ਨਾਉ ॥

17 ਰਾਤੀ ਦਿਨਸ ਸੁਹੇਲੀਆ ਨਾਨਕ ਹਰਿ ਗੁਣ ਗਾਂਉ ॥੧॥

18 ਮਃ ੫ ॥

19 ਰਤਨ ਜਵੇਹਰ ਮਾਣਕਾ ਹਭੇ ਮਣੀ ਮਥੰਨਿ ॥

20 ਨਾਨਕ ਜੋ ਪ੍ਰਭਿ ਭਾਣਿਆ ਸਚੈ ਦਰਿ ਸੋਹੰਨਿ ॥੨॥

21 ਪਉੜੀ ॥

22 ਸਚਾ ਸਤਿਗੁਰੁ ਸੇਵਿ ਸਚੁ ਸਮੑਾਲਿਆ ॥

23 ਅੰਤਿ ਖਲੋਆ ਆਇ ਜਿ ਸਤਿਗੁਰ ਅਗੈ ਘਾਲਿਆ ॥

24 ਪੋਹਿ ਨ ਸਕੈ ਜਮਕਾਲੁ ਸਚਾ ਰਖਵਾਲਿਆ ॥

25 ਗੁਰ ਸਾਖੀ ਜੋਤਿ ਜਗਾਇ ਦੀਵਾ ਬਾਲਿਆ ॥

26 ਮਨਮੁਖ ਵਿਣੁ ਨਾਵੈ ਕੂੜਿਆਰ ਫਿਰਹਿ ਬੇਤਾਲਿਆ ॥

27 ਪਸੂ ਮਾਣਸ ਚੰਮਿ ਪਲੇਟੇ ਅੰਦਰਹੁ ਕਾਲਿਆ ॥

28 ਸਭੋ ਵਰਤੈ ਸਚੁ ਸਚੈ ਸਬਦਿ ਨਿਹਾਲਿਆ ॥

29 ਨਾਨਕ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੇਖਾਲਿਆ ॥੧੪॥

30 ਸਲੋਕ ਮਃ ੩ ॥

31 ਬਾਬੀਹੈ ਹੁਕਮੁ ਪਛਾਣਿਆ ਗੁਰ ਕੈ ਸਹਜਿ ਸੁਭਾਇ ॥

32 ਮੇਘੁ ਵਰਸੈ ਦਇਆ ਕਰਿ ਗੂੜੀ ਛਹਬਰ ਲਾਇ ॥

33 ਬਾਬੀਹੇ ਕੂਕ ਪੁਕਾਰ ਰਹਿ ਗਈ ਸੁਖੁ ਵਸਿਆ ਮਨਿ ਆਇ ॥

34 ਨਾਨਕ ਸੋ ਸਾਲਾਹੀਐ ਜਿ ਦੇਂਦਾ ਸਭਨਾਂ ਜੀਆ ਰਿਜਕੁ ਸਮਾਇ ॥੧॥

35 ਮਃ ੩ ॥

36 ਚਾਤ੍ਰਿਕ ਤੂ ਨ ਜਾਣਹੀ ਕਿਆ ਤੁਧੁ ਵਿਚਿ ਤਿਖਾ ਹੈ ਕਿਤੁ ਪੀਤੈ ਤਿਖ ਜਾਇ ॥

37 ਦੂਜੈ ਭਾਇ ਭਰੰਮਿਆ ਅੰਮ੍ਰਿਤ ਜਲੁ ਪਲੈ ਨ ਪਾਇ ॥

38 ਨਦਰਿ ਕਰੇ ਜੇ ਆਪਣੀ ਤਾਂ ਸਤਿਗੁਰੁ ਮਿਲੈ ਸੁਭਾਇ ॥

39 ਨਾਨਕ ਸਤਿਗੁਰ ਤੇ ਅੰਮ੍ਰਿਤ ਜਲੁ ਪਾਇਆ ਸਹਜੇ ਰਹਿਆ ਸਮਾਇ ॥੨॥

40 ਪਉੜੀ ॥

41 ਇਕਿ ਵਣ ਖੰਡਿ ਬੈਸਹਿ ਜਾਇ ਸਦੁ ਨ ਦੇਵਹੀ ॥

42 ਇਕਿ ਪਾਲਾ ਕਕਰੁ ਭੰਨਿ ਸੀਤਲੁ ਜਲੁ ਹੇਂਵਹੀ ॥

43 ਇਕਿ ਭਸਮ ਚੜੑਾਵਹਿ ਅੰਗਿ ਮੈਲੁ ਨ ਧੋਵਹੀ ॥

44 ਇਕਿ ਜਟਾ ਬਿਕਟ ਬਿਕਰਾਲ ਕੁਲੁ ਘਰੁ ਖੋਵਹੀ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Wersja: Shabad OS database v5.0.0-next.0. Źródło

Sri Guru Granth Sahib Ji, 1,430 Angs in Gurmukhi.

Shabad OS określa ten tekst gurmukhi jako domenę publiczną. To stanowisko jego wolontariuszy, a nie orzeczenie prawne ani religijne. SGPC, Akal Takht ani inne instytucje sikhijskie nie sprawdziły ani nie zatwierdziły tej aplikacji i nie pochodzi ona od żadnej instytucji sikhijskiej. Do modlitwy lub paath korzystaj z saroop albo ze źródła, któremu ufa Twój sangat.

Warunki tego źródła:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Udostępniono do czytania i studiowania na podstawie wskazanych tu źródeł. EveryApp nie poświadcza żadnego tekstu: w każdej ważnej sprawie sprawdź wydanie drukowane albo zapytaj nauczyciela danej tradycji.

Zgłoś błąd w tekścieZgłoś problem z prawami