Ang 133
1 ਚਰਨ ਸੇਵ ਸੰਤ ਸਾਧ ਕੇ ਸਗਲ ਮਨੋਰਥ ਪੂਰੇ ॥੩॥
2 ਘਟਿ ਘਟਿ ਏਕੁ ਵਰਤਦਾ ਜਲਿ ਥਲਿ ਮਹੀਅਲਿ ਪੂਰੇ ॥੪॥
3 ਪਾਪ ਬਿਨਾਸਨੁ ਸੇਵਿਆ ਪਵਿਤ੍ਰ ਸੰਤਨ ਕੀ ਧੂਰੇ ॥੫॥
4 ਸਭ ਛਡਾਈ ਖਸਮਿ ਆਪਿ ਹਰਿ ਜਪਿ ਭਈ ਠਰੂਰੇ ॥੬॥
5 ਕਰਤੈ ਕੀਆ ਤਪਾਵਸੋ ਦੁਸਟ ਮੁਏ ਹੋਇ ਮੂਰੇ ॥੭॥
6 ਨਾਨਕ ਰਤਾ ਸਚਿ ਨਾਇ ਹਰਿ ਵੇਖੈ ਸਦਾ ਹਜੂਰੇ ॥੮॥੫॥੩੯॥੧॥੩੨॥੧॥੫॥੩੯॥
7 ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ॥
8 ੴ ਸਤਿਗੁਰ ਪ੍ਰਸਾਦਿ ॥
9 ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥
10 ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥
11 ਧੇਨੁ ਦੁਧੈ ਤੇ ਬਾਹਰੀ ਕਿਤੈ ਨ ਆਵੈ ਕਾਮ ॥
12 ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ ॥
13 ਹਰਿ ਨਾਹ ਨ ਮਿਲੀਐ ਸਾਜਨੈ ਕਤ ਪਾਈਐ ਬਿਸਰਾਮ ॥
14 ਜਿਤੁ ਘਰਿ ਹਰਿ ਕੰਤੁ ਨ ਪ੍ਰਗਟਈ ਭਠਿ ਨਗਰ ਸੇ ਗ੍ਰਾਮ ॥
15 ਸ੍ਰਬ ਸੀਗਾਰ ਤੰਬੋਲ ਰਸ ਸਣੁ ਦੇਹੀ ਸਭ ਖਾਮ ॥
16 ਪ੍ਰਭ ਸੁਆਮੀ ਕੰਤ ਵਿਹੂਣੀਆ ਮੀਤ ਸਜਣ ਸਭਿ ਜਾਮ ॥
17 ਨਾਨਕ ਕੀ ਬੇਨੰਤੀਆ ਕਰਿ ਕਿਰਪਾ ਦੀਜੈ ਨਾਮੁ ॥
18 ਹਰਿ ਮੇਲਹੁ ਸੁਆਮੀ ਸੰਗਿ ਪ੍ਰਭ ਜਿਸ ਕਾ ਨਿਹਚਲ ਧਾਮ ॥੧॥
19 ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥
20 ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥
21 ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥
22 ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥
23 ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥
24 ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥
25 ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥
26 ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ ॥
27 ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥੨॥
28 ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥
29 ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥
30 ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥
31 ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥
32 ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥
33 ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥
34 ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥