Sri Guru Granth Sahib Ji

Ang 155

Zmień przekład

1 ਹਉ ਤੁਧੁ ਆਖਾ ਮੇਰੀ ਕਾਇਆ ਤੂੰ ਸੁਣਿ ਸਿਖ ਹਮਾਰੀ ॥

2 ਨਿੰਦਾ ਚਿੰਦਾ ਕਰਹਿ ਪਰਾਈ ਝੂਠੀ ਲਾਇਤਬਾਰੀ ॥

3 ਵੇਲਿ ਪਰਾਈ ਜੋਹਹਿ ਜੀਅੜੇ ਕਰਹਿ ਚੋਰੀ ਬੁਰਿਆਰੀ ॥

4 ਹੰਸੁ ਚਲਿਆ ਤੂੰ ਪਿਛੈ ਰਹੀਏਹਿ ਛੁਟੜਿ ਹੋਈਅਹਿ ਨਾਰੀ ॥੨॥

5 ਤੂੰ ਕਾਇਆ ਰਹੀਅਹਿ ਸੁਪਨੰਤਰਿ ਤੁਧੁ ਕਿਆ ਕਰਮ ਕਮਾਇਆ ॥

6 ਕਰਿ ਚੋਰੀ ਮੈ ਜਾ ਕਿਛੁ ਲੀਆ ਤਾ ਮਨਿ ਭਲਾ ਭਾਇਆ ॥

7 ਹਲਤਿ ਨ ਸੋਭਾ ਪਲਤਿ ਨ ਢੋਈ ਅਹਿਲਾ ਜਨਮੁ ਗਵਾਇਆ ॥੩॥

8 ਹਉ ਖਰੀ ਦੁਹੇਲੀ ਹੋਈ ਬਾਬਾ ਨਾਨਕ ਮੇਰੀ ਬਾਤ ਨ ਪੁਛੈ ਕੋਈ ॥੧॥ ਰਹਾਉ ॥

9 ਤਾਜੀ ਤੁਰਕੀ ਸੁਇਨਾ ਰੁਪਾ ਕਪੜ ਕੇਰੇ ਭਾਰਾ ॥

10 ਕਿਸ ਹੀ ਨਾਲਿ ਨ ਚਲੇ ਨਾਨਕ ਝੜਿ ਝੜਿ ਪਏ ਗਵਾਰਾ ॥

11 ਕੂਜਾ ਮੇਵਾ ਮੈ ਸਭ ਕਿਛੁ ਚਾਖਿਆ ਇਕੁ ਅੰਮ੍ਰਿਤੁ ਨਾਮੁ ਤੁਮਾਰਾ ॥੪॥

12 ਦੇ ਦੇ ਨੀਵ ਦਿਵਾਲ ਉਸਾਰੀ ਭਸਮੰਦਰ ਕੀ ਢੇਰੀ ॥

13 ਸੰਚੇ ਸੰਚਿ ਨ ਦੇਈ ਕਿਸ ਹੀ ਅੰਧੁ ਜਾਣੈ ਸਭ ਮੇਰੀ ॥

14 ਸੋਇਨ ਲੰਕਾ ਸੋਇਨ ਮਾੜੀ ਸੰਪੈ ਕਿਸੈ ਨ ਕੇਰੀ ॥੫॥

15 ਸੁਣਿ ਮੂਰਖ ਮੰਨ ਅਜਾਣਾ ॥

16 ਹੋਗੁ ਤਿਸੈ ਕਾ ਭਾਣਾ ॥੧॥ ਰਹਾਉ ॥

17 ਸਾਹੁ ਹਮਾਰਾ ਠਾਕੁਰੁ ਭਾਰਾ ਹਮ ਤਿਸ ਕੇ ਵਣਜਾਰੇ ॥

18 ਜੀਉ ਪਿੰਡੁ ਸਭ ਰਾਸਿ ਤਿਸੈ ਕੀ ਮਾਰਿ ਆਪੇ ਜੀਵਾਲੇ ॥੬॥੧॥੧੩॥

19 ਗਉੜੀ ਚੇਤੀ ਮਹਲਾ ੧ ॥

20 ਅਵਰਿ ਪੰਚ ਹਮ ਏਕ ਜਨਾ ਕਿਉ ਰਾਖਉ ਘਰ ਬਾਰੁ ਮਨਾ ॥

21 ਮਾਰਹਿ ਲੂਟਹਿ ਨੀਤ ਨੀਤ ਕਿਸੁ ਆਗੈ ਕਰੀ ਪੁਕਾਰ ਜਨਾ ॥੧॥

22 ਸ੍ਰੀ ਰਾਮ ਨਾਮਾ ਉਚਰੁ ਮਨਾ ॥

23 ਆਗੈ ਜਮ ਦਲੁ ਬਿਖਮੁ ਘਨਾ ॥੧॥ ਰਹਾਉ ॥

24 ਉਸਾਰਿ ਮੜੋਲੀ ਰਾਖੈ ਦੁਆਰਾ ਭੀਤਰਿ ਬੈਠੀ ਸਾ ਧਨਾ ॥

25 ਅੰਮ੍ਰਿਤ ਕੇਲ ਕਰੇ ਨਿਤ ਕਾਮਣਿ ਅਵਰਿ ਲੁਟੇਨਿ ਸੁ ਪੰਚ ਜਨਾ ॥੨॥

26 ਢਾਹਿ ਮੜੋਲੀ ਲੂਟਿਆ ਦੇਹੁਰਾ ਸਾ ਧਨ ਪਕੜੀ ਏਕ ਜਨਾ ॥

27 ਜਮ ਡੰਡਾ ਗਲਿ ਸੰਗਲੁ ਪੜਿਆ ਭਾਗਿ ਗਏ ਸੇ ਪੰਚ ਜਨਾ ॥੩॥

28 ਕਾਮਣਿ ਲੋੜੈ ਸੁਇਨਾ ਰੁਪਾ ਮਿਤ੍ਰ ਲੁੜੇਨਿ ਸੁ ਖਾਧਾਤਾ ॥

29 ਨਾਨਕ ਪਾਪ ਕਰੇ ਤਿਨ ਕਾਰਣਿ ਜਾਸੀ ਜਮਪੁਰਿ ਬਾਧਾਤਾ ॥੪॥੨॥੧੪॥

30 ਗਉੜੀ ਚੇਤੀ ਮਹਲਾ ੧ ॥

31 ਮੁੰਦ੍ਰਾ ਤੇ ਘਟ ਭੀਤਰਿ ਮੁੰਦ੍ਰਾ ਕਾਂਇਆ ਕੀਜੈ ਖਿੰਥਾਤਾ ॥

32 ਪੰਚ ਚੇਲੇ ਵਸਿ ਕੀਜਹਿ ਰਾਵਲ ਇਹੁ ਮਨੁ ਕੀਜੈ ਡੰਡਾਤਾ ॥੧॥

33 ਜੋਗ ਜੁਗਤਿ ਇਵ ਪਾਵਸਿਤਾ ॥

34 ਏਕੁ ਸਬਦੁ ਦੂਜਾ ਹੋਰੁ ਨਾਸਤਿ ਕੰਦ ਮੂਲਿ ਮਨੁ ਲਾਵਸਿਤਾ ॥੧॥ ਰਹਾਉ ॥

35 ਮੂੰਡਿ ਮੁੰਡਾਇਐ ਜੇ ਗੁਰੁ ਪਾਈਐ ਹਮ ਗੁਰੁ ਕੀਨੀ ਗੰਗਾਤਾ ॥

36 ਤ੍ਰਿਭਵਣ ਤਾਰਣਹਾਰੁ ਸੁਆਮੀ ਏਕੁ ਨ ਚੇਤਸਿ ਅੰਧਾਤਾ ॥੨॥

37 ਕਰਿ ਪਟੰਬੁ ਗਲੀ ਮਨੁ ਲਾਵਸਿ ਸੰਸਾ ਮੂਲਿ ਨ ਜਾਵਸਿਤਾ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Wersja: Shabad OS database v5.0.0-next.0. Źródło

Sri Guru Granth Sahib Ji, 1,430 Angs in Gurmukhi.

Shabad OS określa ten tekst gurmukhi jako domenę publiczną. To stanowisko jego wolontariuszy, a nie orzeczenie prawne ani religijne. SGPC, Akal Takht ani inne instytucje sikhijskie nie sprawdziły ani nie zatwierdziły tej aplikacji i nie pochodzi ona od żadnej instytucji sikhijskiej. Do modlitwy lub paath korzystaj z saroop albo ze źródła, któremu ufa Twój sangat.

Warunki tego źródła:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Udostępniono do czytania i studiowania na podstawie wskazanych tu źródeł. EveryApp nie poświadcza żadnego tekstu: w każdej ważnej sprawie sprawdź wydanie drukowane albo zapytaj nauczyciela danej tradycji.

Zgłoś błąd w tekścieZgłoś problem z prawami