Sri Guru Granth Sahib Ji

Ang 164

Zmień przekład

1 ਸੰਨਿਆਸੀ ਬਿਭੂਤ ਲਾਇ ਦੇਹ ਸਵਾਰੀ ॥

2 ਪਰ ਤ੍ਰਿਅ ਤਿਆਗੁ ਕਰੀ ਬ੍ਰਹਮਚਾਰੀ ॥

3 ਮੈ ਮੂਰਖ ਹਰਿ ਆਸ ਤੁਮਾਰੀ ॥੨॥

4 ਖਤ੍ਰੀ ਕਰਮ ਕਰੇ ਸੂਰਤਣੁ ਪਾਵੈ ॥

5 ਸੂਦੁ ਵੈਸੁ ਪਰ ਕਿਰਤਿ ਕਮਾਵੈ ॥

6 ਮੈ ਮੂਰਖ ਹਰਿ ਨਾਮੁ ਛਡਾਵੈ ॥੩॥

7 ਸਭ ਤੇਰੀ ਸ੍ਰਿਸਟਿ ਤੂੰ ਆਪਿ ਰਹਿਆ ਸਮਾਈ ॥

8 ਗੁਰਮੁਖਿ ਨਾਨਕ ਦੇ ਵਡਿਆਈ ॥

9 ਮੈ ਅੰਧੁਲੇ ਹਰਿ ਟੇਕ ਟਿਕਾਈ ॥੪॥੧॥੩੯॥

10 ਗਉੜੀ ਗੁਆਰੇਰੀ ਮਹਲਾ ੪ ॥

11 ਨਿਰਗੁਣ ਕਥਾ ਕਥਾ ਹੈ ਹਰਿ ਕੀ ॥

12 ਭਜੁ ਮਿਲਿ ਸਾਧੂ ਸੰਗਤਿ ਜਨ ਕੀ ॥

13 ਤਰੁ ਭਉਜਲੁ ਅਕਥ ਕਥਾ ਸੁਨਿ ਹਰਿ ਕੀ ॥੧॥

14 ਗੋਬਿੰਦ ਸਤਸੰਗਤਿ ਮੇਲਾਇ ॥

15 ਹਰਿ ਰਸੁ ਰਸਨਾ ਰਾਮ ਗੁਨ ਗਾਇ ॥੧॥ ਰਹਾਉ ॥

16 ਜੋ ਜਨ ਧਿਆਵਹਿ ਹਰਿ ਹਰਿ ਨਾਮਾ ॥

17 ਤਿਨ ਦਾਸਨਿ ਦਾਸ ਕਰਹੁ ਹਮ ਰਾਮਾ ॥

18 ਜਨ ਕੀ ਸੇਵਾ ਊਤਮ ਕਾਮਾ ॥੨॥

19 ਜੋ ਹਰਿ ਕੀ ਹਰਿ ਕਥਾ ਸੁਣਾਵੈ ॥

20 ਸੋ ਜਨੁ ਹਮਰੈ ਮਨਿ ਚਿਤਿ ਭਾਵੈ ॥

21 ਜਨ ਪਗ ਰੇਣੁ ਵਡਭਾਗੀ ਪਾਵੈ ॥੩॥

22 ਸੰਤ ਜਨਾ ਸਿਉ ਪ੍ਰੀਤਿ ਬਨਿ ਆਈ ॥

23 ਜਿਨ ਕਉ ਲਿਖਤੁ ਲਿਖਿਆ ਧੁਰਿ ਪਾਈ ॥

24 ਤੇ ਜਨ ਨਾਨਕ ਨਾਮਿ ਸਮਾਈ ॥੪॥੨॥੪੦॥

25 ਗਉੜੀ ਗੁਆਰੇਰੀ ਮਹਲਾ ੪ ॥

26 ਮਾਤਾ ਪ੍ਰੀਤਿ ਕਰੇ ਪੁਤੁ ਖਾਇ ॥

27 ਮੀਨੇ ਪ੍ਰੀਤਿ ਭਈ ਜਲਿ ਨਾਇ ॥

28 ਸਤਿਗੁਰ ਪ੍ਰੀਤਿ ਗੁਰਸਿਖ ਮੁਖਿ ਪਾਇ ॥੧॥

29 ਤੇ ਹਰਿ ਜਨ ਹਰਿ ਮੇਲਹੁ ਹਮ ਪਿਆਰੇ ॥

30 ਜਿਨ ਮਿਲਿਆ ਦੁਖ ਜਾਹਿ ਹਮਾਰੇ ॥੧॥ ਰਹਾਉ ॥

31 ਜਿਉ ਮਿਲਿ ਬਛਰੇ ਗਊ ਪ੍ਰੀਤਿ ਲਗਾਵੈ ॥

32 ਕਾਮਨਿ ਪ੍ਰੀਤਿ ਜਾ ਪਿਰੁ ਘਰਿ ਆਵੈ ॥

33 ਹਰਿ ਜਨ ਪ੍ਰੀਤਿ ਜਾ ਹਰਿ ਜਸੁ ਗਾਵੈ ॥੨॥

34 ਸਾਰਿੰਗ ਪ੍ਰੀਤਿ ਬਸੈ ਜਲ ਧਾਰਾ ॥

35 ਨਰਪਤਿ ਪ੍ਰੀਤਿ ਮਾਇਆ ਦੇਖਿ ਪਸਾਰਾ ॥

36 ਹਰਿ ਜਨ ਪ੍ਰੀਤਿ ਜਪੈ ਨਿਰੰਕਾਰਾ ॥੩॥

37 ਨਰ ਪ੍ਰਾਣੀ ਪ੍ਰੀਤਿ ਮਾਇਆ ਧਨੁ ਖਾਟੇ ॥

38 ਗੁਰਸਿਖ ਪ੍ਰੀਤਿ ਗੁਰੁ ਮਿਲੈ ਗਲਾਟੇ ॥

39 ਜਨ ਨਾਨਕ ਪ੍ਰੀਤਿ ਸਾਧ ਪਗ ਚਾਟੇ ॥੪॥੩॥੪੧॥

40 ਗਉੜੀ ਗੁਆਰੇਰੀ ਮਹਲਾ ੪ ॥

41 ਭੀਖਕ ਪ੍ਰੀਤਿ ਭੀਖ ਪ੍ਰਭ ਪਾਇ ॥

42 ਭੂਖੇ ਪ੍ਰੀਤਿ ਹੋਵੈ ਅੰਨੁ ਖਾਇ ॥

43 ਗੁਰਸਿਖ ਪ੍ਰੀਤਿ ਗੁਰ ਮਿਲਿ ਆਘਾਇ ॥੧॥

44 ਹਰਿ ਦਰਸਨੁ ਦੇਹੁ ਹਰਿ ਆਸ ਤੁਮਾਰੀ ॥

45 ਕਰਿ ਕਿਰਪਾ ਲੋਚ ਪੂਰਿ ਹਮਾਰੀ ॥੧॥ ਰਹਾਉ ॥

46 ਚਕਵੀ ਪ੍ਰੀਤਿ ਸੂਰਜੁ ਮੁਖਿ ਲਾਗੈ ॥

47 ਮਿਲੈ ਪਿਆਰੇ ਸਭ ਦੁਖ ਤਿਆਗੈ ॥

48 ਗੁਰਸਿਖ ਪ੍ਰੀਤਿ ਗੁਰੂ ਮੁਖਿ ਲਾਗੈ ॥੨॥

49 ਬਛਰੇ ਪ੍ਰੀਤਿ ਖੀਰੁ ਮੁਖਿ ਖਾਇ ॥

50 ਹਿਰਦੈ ਬਿਗਸੈ ਦੇਖੈ ਮਾਇ ॥

51 ਗੁਰਸਿਖ ਪ੍ਰੀਤਿ ਗੁਰੂ ਮੁਖਿ ਲਾਇ ॥੩॥

52 ਹੋਰੁ ਸਭ ਪ੍ਰੀਤਿ ਮਾਇਆ ਮੋਹੁ ਕਾਚਾ ॥

53 ਬਿਨਸਿ ਜਾਇ ਕੂਰਾ ਕਚੁ ਪਾਚਾ ॥

54 ਜਨ ਨਾਨਕ ਪ੍ਰੀਤਿ ਤ੍ਰਿਪਤਿ ਗੁਰੁ ਸਾਚਾ ॥੪॥੪॥੪੨॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Wersja: Shabad OS database v5.0.0-next.0. Źródło

Sri Guru Granth Sahib Ji, 1,430 Angs in Gurmukhi.

Shabad OS określa ten tekst gurmukhi jako domenę publiczną. To stanowisko jego wolontariuszy, a nie orzeczenie prawne ani religijne. SGPC, Akal Takht ani inne instytucje sikhijskie nie sprawdziły ani nie zatwierdziły tej aplikacji i nie pochodzi ona od żadnej instytucji sikhijskiej. Do modlitwy lub paath korzystaj z saroop albo ze źródła, któremu ufa Twój sangat.

Warunki tego źródła:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Udostępniono do czytania i studiowania na podstawie wskazanych tu źródeł. EveryApp nie poświadcza żadnego tekstu: w każdej ważnej sprawie sprawdź wydanie drukowane albo zapytaj nauczyciela danej tradycji.

Zgłoś błąd w tekścieZgłoś problem z prawami