Ang 173
1 ਵਡਭਾਗੀ ਮਿਲੁ ਰਾਮਾ ॥੧॥
2 ਗੁਰੁ ਜੋਗੀ ਪੁਰਖੁ ਮਿਲਿਆ ਰੰਗੁ ਮਾਣੀ ਜੀਉ ॥
3 ਗੁਰੁ ਹਰਿ ਰੰਗਿ ਰਤੜਾ ਸਦਾ ਨਿਰਬਾਣੀ ਜੀਉ ॥
4 ਵਡਭਾਗੀ ਮਿਲੁ ਸੁਘੜ ਸੁਜਾਣੀ ਜੀਉ ॥
5 ਮੇਰਾ ਮਨੁ ਤਨੁ ਹਰਿ ਰੰਗਿ ਭਿੰਨਾ ॥੨॥
6 ਆਵਹੁ ਸੰਤਹੁ ਮਿਲਿ ਨਾਮੁ ਜਪਾਹਾ ॥
7 ਵਿਚਿ ਸੰਗਤਿ ਨਾਮੁ ਸਦਾ ਲੈ ਲਾਹਾ ਜੀਉ ॥
8 ਕਰਿ ਸੇਵਾ ਸੰਤਾ ਅੰਮ੍ਰਿਤੁ ਮੁਖਿ ਪਾਹਾ ਜੀਉ ॥
9 ਮਿਲੁ ਪੂਰਬਿ ਲਿਖਿਅੜੇ ਧੁਰਿ ਕਰਮਾ ॥੩॥
10 ਸਾਵਣਿ ਵਰਸੁ ਅੰਮ੍ਰਿਤਿ ਜਗੁ ਛਾਇਆ ਜੀਉ ॥
11 ਮਨੁ ਮੋਰੁ ਕੁਹੁਕਿਅੜਾ ਸਬਦੁ ਮੁਖਿ ਪਾਇਆ ॥
12 ਹਰਿ ਅੰਮ੍ਰਿਤੁ ਵੁਠੜਾ ਮਿਲਿਆ ਹਰਿ ਰਾਇਆ ਜੀਉ ॥
13 ਜਨ ਨਾਨਕ ਪ੍ਰੇਮਿ ਰਤੰਨਾ ॥੪॥੧॥੨੭॥੬੫॥
14 ਗਉੜੀ ਮਾਝ ਮਹਲਾ ੪ ॥
15 ਆਉ ਸਖੀ ਗੁਣ ਕਾਮਣ ਕਰੀਹਾ ਜੀਉ ॥
16 ਮਿਲਿ ਸੰਤ ਜਨਾ ਰੰਗੁ ਮਾਣਿਹ ਰਲੀਆ ਜੀਉ ॥
17 ਗੁਰ ਦੀਪਕੁ ਗਿਆਨੁ ਸਦਾ ਮਨਿ ਬਲੀਆ ਜੀਉ ॥
18 ਹਰਿ ਤੁਠੈ ਢੁਲਿ ਢੁਲਿ ਮਿਲੀਆ ਜੀਉ ॥੧॥
19 ਮੇਰੈ ਮਨਿ ਤਨਿ ਪ੍ਰੇਮੁ ਲਗਾ ਹਰਿ ਢੋਲੇ ਜੀਉ ॥
20 ਮੈ ਮੇਲੇ ਮਿਤ੍ਰੁ ਸਤਿਗੁਰੁ ਵੇਚੋਲੇ ਜੀਉ ॥
21 ਮਨੁ ਦੇਵਾਂ ਸੰਤਾ ਮੇਰਾ ਪ੍ਰਭੁ ਮੇਲੇ ਜੀਉ ॥
22 ਹਰਿ ਵਿਟੜਿਅਹੁ ਸਦਾ ਘੋਲੇ ਜੀਉ ॥੨॥
23 ਵਸੁ ਮੇਰੇ ਪਿਆਰਿਆ ਵਸੁ ਮੇਰੇ ਗੋਵਿਦਾ ਹਰਿ ਕਰਿ ਕਿਰਪਾ ਮਨਿ ਵਸੁ ਜੀਉ ॥
24 ਮਨਿ ਚਿੰਦਿਅੜਾ ਫਲੁ ਪਾਇਆ ਮੇਰੇ ਗੋਵਿੰਦਾ ਗੁਰੁ ਪੂਰਾ ਵੇਖਿ ਵਿਗਸੁ ਜੀਉ ॥
25 ਹਰਿ ਨਾਮੁ ਮਿਲਿਆ ਸੋਹਾਗਣੀ ਮੇਰੇ ਗੋਵਿੰਦਾ ਮਨਿ ਅਨਦਿਨੁ ਅਨਦੁ ਰਹਸੁ ਜੀਉ ॥
26 ਹਰਿ ਪਾਇਅੜਾ ਵਡਭਾਗੀਈ ਮੇਰੇ ਗੋਵਿੰਦਾ ਨਿਤ ਲੈ ਲਾਹਾ ਮਨਿ ਹਸੁ ਜੀਉ ॥੩॥
27 ਹਰਿ ਆਪਿ ਉਪਾਏ ਹਰਿ ਆਪੇ ਵੇਖੈ ਹਰਿ ਆਪੇ ਕਾਰੈ ਲਾਇਆ ਜੀਉ ॥
28 ਇਕਿ ਖਾਵਹਿ ਬਖਸ ਤੋਟਿ ਨ ਆਵੈ ਇਕਨਾ ਫਕਾ ਪਾਇਆ ਜੀਉ ॥
29 ਇਕਿ ਰਾਜੇ ਤਖਤਿ ਬਹਹਿ ਨਿਤ ਸੁਖੀਏ ਇਕਨਾ ਭਿਖ ਮੰਗਾਇਆ ਜੀਉ ॥
30 ਸਭੁ ਇਕੋ ਸਬਦੁ ਵਰਤਦਾ ਮੇਰੇ ਗੋਵਿਦਾ ਜਨ ਨਾਨਕ ਨਾਮੁ ਧਿਆਇਆ ਜੀਉ ॥੪॥੨॥੨੮॥੬੬॥
31 ਗਉੜੀ ਮਾਝ ਮਹਲਾ ੪ ॥
32 ਮਨ ਮਾਹੀ ਮਨ ਮਾਹੀ ਮੇਰੇ ਗੋਵਿੰਦਾ ਹਰਿ ਰੰਗਿ ਰਤਾ ਮਨ ਮਾਹੀ ਜੀਉ ॥
33 ਹਰਿ ਰੰਗੁ ਨਾਲਿ ਨ ਲਖੀਐ ਮੇਰੇ ਗੋਵਿਦਾ ਗੁਰੁ ਪੂਰਾ ਅਲਖੁ ਲਖਾਹੀ ਜੀਉ ॥
34 ਹਰਿ ਹਰਿ ਨਾਮੁ ਪਰਗਾਸਿਆ ਮੇਰੇ ਗੋਵਿੰਦਾ ਸਭ ਦਾਲਦ ਦੁਖ ਲਹਿ ਜਾਹੀ ਜੀਉ ॥
35 ਹਰਿ ਪਦੁ ਊਤਮੁ ਪਾਇਆ ਮੇਰੇ ਗੋਵਿੰਦਾ ਵਡਭਾਗੀ ਨਾਮਿ ਸਮਾਹੀ ਜੀਉ ॥੧॥
36 ਨੈਣੀ ਮੇਰੇ ਪਿਆਰਿਆ ਨੈਣੀ ਮੇਰੇ ਗੋਵਿਦਾ ਕਿਨੈ ਹਰਿ ਪ੍ਰਭੁ ਡਿਠੜਾ ਨੈਣੀ ਜੀਉ ॥
37 ਮੇਰਾ ਮਨੁ ਤਨੁ ਬਹੁਤੁ ਬੈਰਾਗਿਆ ਮੇਰੇ ਗੋਵਿੰਦਾ ਹਰਿ ਬਾਝਹੁ ਧਨ ਕੁਮਲੈਣੀ ਜੀਉ ॥