Sri Guru Granth Sahib Ji

Ang 188

Zmień przekład

1 ਮਾਨੁ ਮਹਤੁ ਨਾਨਕ ਪ੍ਰਭੁ ਤੇਰੇ ॥੪॥੪੦॥੧੦੯॥

2 ਗਉੜੀ ਮਹਲਾ ੫ ॥

3 ਜਾ ਕਉ ਤੁਮ ਭਏ ਸਮਰਥ ਅੰਗਾ ॥

4 ਤਾ ਕਉ ਕਛੁ ਨਾਹੀ ਕਾਲੰਗਾ ॥੧॥

5 ਮਾਧਉ ਜਾ ਕਉ ਹੈ ਆਸ ਤੁਮਾਰੀ ॥

6 ਤਾ ਕਉ ਕਛੁ ਨਾਹੀ ਸੰਸਾਰੀ ॥੧॥ ਰਹਾਉ ॥

7 ਜਾ ਕੈ ਹਿਰਦੈ ਠਾਕੁਰੁ ਹੋਇ ॥

8 ਤਾ ਕਉ ਸਹਸਾ ਨਾਹੀ ਕੋਇ ॥੨॥

9 ਜਾ ਕਉ ਤੁਮ ਦੀਨੀ ਪ੍ਰਭ ਧੀਰ ॥

10 ਤਾ ਕੈ ਨਿਕਟਿ ਨ ਆਵੈ ਪੀਰ ॥੩॥

11 ਕਹੁ ਨਾਨਕ ਮੈ ਸੋ ਗੁਰੁ ਪਾਇਆ ॥

12 ਪਾਰਬ੍ਰਹਮ ਪੂਰਨ ਦੇਖਾਇਆ ॥੪॥੪੧॥੧੧੦॥

13 ਗਉੜੀ ਮਹਲਾ ੫ ॥

14 ਦੁਲਭ ਦੇਹ ਪਾਈ ਵਡਭਾਗੀ ॥

15 ਨਾਮੁ ਨ ਜਪਹਿ ਤੇ ਆਤਮ ਘਾਤੀ ॥੧॥

16 ਮਰਿ ਨ ਜਾਹੀ ਜਿਨਾ ਬਿਸਰਤ ਰਾਮ ॥

17 ਨਾਮ ਬਿਹੂਨ ਜੀਵਨ ਕਉਨ ਕਾਮ ॥੧॥ ਰਹਾਉ ॥

18 ਖਾਤ ਪੀਤ ਖੇਲਤ ਹਸਤ ਬਿਸਥਾਰ ॥

19 ਕਵਨ ਅਰਥ ਮਿਰਤਕ ਸੀਗਾਰ ॥੨॥

20 ਜੋ ਨ ਸੁਨਹਿ ਜਸੁ ਪਰਮਾਨੰਦਾ ॥

21 ਪਸੁ ਪੰਖੀ ਤ੍ਰਿਗਦ ਜੋਨਿ ਤੇ ਮੰਦਾ ॥੩॥

22 ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥

23 ਕੇਵਲ ਨਾਮੁ ਰਿਦ ਮਾਹਿ ਸਮਾਇਆ ॥੪॥੪੨॥੧੧੧॥

24 ਗਉੜੀ ਮਹਲਾ ੫ ॥

25 ਕਾ ਕੀ ਮਾਈ ਕਾ ਕੋ ਬਾਪ ॥

26 ਨਾਮ ਧਾਰੀਕ ਝੂਠੇ ਸਭਿ ਸਾਕ ॥੧॥

27 ਕਾਹੇ ਕਉ ਮੂਰਖ ਭਖਲਾਇਆ ॥

28 ਮਿਲਿ ਸੰਜੋਗਿ ਹੁਕਮਿ ਤੂੰ ਆਇਆ ॥੧॥ ਰਹਾਉ ॥

29 ਏਕਾ ਮਾਟੀ ਏਕਾ ਜੋਤਿ ॥

30 ਏਕੋ ਪਵਨੁ ਕਹਾ ਕਉਨੁ ਰੋਤਿ ॥੨॥

31 ਮੇਰਾ ਮੇਰਾ ਕਰਿ ਬਿਲਲਾਹੀ ॥

32 ਮਰਣਹਾਰੁ ਇਹੁ ਜੀਅਰਾ ਨਾਹੀ ॥੩॥

33 ਕਹੁ ਨਾਨਕ ਗੁਰਿ ਖੋਲੇ ਕਪਾਟ ॥

34 ਮੁਕਤੁ ਭਏ ਬਿਨਸੇ ਭ੍ਰਮ ਥਾਟ ॥੪॥੪੩॥੧੧੨॥

35 ਗਉੜੀ ਮਹਲਾ ੫ ॥

36 ਵਡੇ ਵਡੇ ਜੋ ਦੀਸਹਿ ਲੋਗ ॥

37 ਤਿਨ ਕਉ ਬਿਆਪੈ ਚਿੰਤਾ ਰੋਗ ॥੧॥

38 ਕਉਨ ਵਡਾ ਮਾਇਆ ਵਡਿਆਈ ॥

39 ਸੋ ਵਡਾ ਜਿਨਿ ਰਾਮ ਲਿਵ ਲਾਈ ॥੧॥ ਰਹਾਉ ॥

40 ਭੂਮੀਆ ਭੂਮਿ ਊਪਰਿ ਨਿਤ ਲੁਝੈ ॥

41 ਛੋਡਿ ਚਲੈ ਤ੍ਰਿਸਨਾ ਨਹੀ ਬੁਝੈ ॥੨॥

42 ਕਹੁ ਨਾਨਕ ਇਹੁ ਤਤੁ ਬੀਚਾਰਾ ॥

43 ਬਿਨੁ ਹਰਿ ਭਜਨ ਨਾਹੀ ਛੁਟਕਾਰਾ ॥੩॥੪੪॥੧੧੩॥

44 ਗਉੜੀ ਮਹਲਾ ੫ ॥

45 ਪੂਰਾ ਮਾਰਗੁ ਪੂਰਾ ਇਸਨਾਨੁ ॥

46 ਸਭੁ ਕਿਛੁ ਪੂਰਾ ਹਿਰਦੈ ਨਾਮੁ ॥੧॥

47 ਪੂਰੀ ਰਹੀ ਜਾ ਪੂਰੈ ਰਾਖੀ ॥

48 ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੧॥ ਰਹਾਉ ॥

49 ਪੂਰਾ ਸੁਖੁ ਪੂਰਾ ਸੰਤੋਖੁ ॥

50 ਪੂਰਾ ਤਪੁ ਪੂਰਨ ਰਾਜੁ ਜੋਗੁ ॥੨॥

51 ਹਰਿ ਕੈ ਮਾਰਗਿ ਪਤਿਤ ਪੁਨੀਤ ॥

52 ਪੂਰੀ ਸੋਭਾ ਪੂਰਾ ਲੋਕੀਕ ॥੩॥

53 ਕਰਣਹਾਰੁ ਸਦ ਵਸੈ ਹਦੂਰਾ ॥

54 ਕਹੁ ਨਾਨਕ ਮੇਰਾ ਸਤਿਗੁਰੁ ਪੂਰਾ ॥੪॥੪੫॥੧੧੪॥

55 ਗਉੜੀ ਮਹਲਾ ੫ ॥

56 ਸੰਤ ਕੀ ਧੂਰਿ ਮਿਟੇ ਅਘ ਕੋਟ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Wersja: Shabad OS database v5.0.0-next.0. Źródło

Sri Guru Granth Sahib Ji, 1,430 Angs in Gurmukhi.

Shabad OS określa ten tekst gurmukhi jako domenę publiczną. To stanowisko jego wolontariuszy, a nie orzeczenie prawne ani religijne. SGPC, Akal Takht ani inne instytucje sikhijskie nie sprawdziły ani nie zatwierdziły tej aplikacji i nie pochodzi ona od żadnej instytucji sikhijskiej. Do modlitwy lub paath korzystaj z saroop albo ze źródła, któremu ufa Twój sangat.

Warunki tego źródła:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Udostępniono do czytania i studiowania na podstawie wskazanych tu źródeł. EveryApp nie poświadcza żadnego tekstu: w każdej ważnej sprawie sprawdź wydanie drukowane albo zapytaj nauczyciela danej tradycji.

Zgłoś błąd w tekścieZgłoś problem z prawami