Sri Guru Granth Sahib Ji

Ang 196

Zmień przekład

1 ਅਉਖਧ ਮੰਤ੍ਰ ਤੰਤ ਸਭਿ ਛਾਰੁ ॥

2 ਕਰਣੈਹਾਰੁ ਰਿਦੇ ਮਹਿ ਧਾਰੁ ॥੩॥

3 ਤਜਿ ਸਭਿ ਭਰਮ ਭਜਿਓ ਪਾਰਬ੍ਰਹਮੁ ॥

4 ਕਹੁ ਨਾਨਕ ਅਟਲ ਇਹੁ ਧਰਮੁ ॥੪॥੮੦॥੧੪੯॥

5 ਗਉੜੀ ਮਹਲਾ ੫ ॥

6 ਕਰਿ ਕਿਰਪਾ ਭੇਟੇ ਗੁਰ ਸੋਈ ॥

7 ਤਿਤੁ ਬਲਿ ਰੋਗੁ ਨ ਬਿਆਪੈ ਕੋਈ ॥੧॥

8 ਰਾਮ ਰਮਣ ਤਰਣ ਭੈ ਸਾਗਰ ॥

9 ਸਰਣਿ ਸੂਰ ਫਾਰੇ ਜਮ ਕਾਗਰ ॥੧॥ ਰਹਾਉ ॥

10 ਸਤਿਗੁਰਿ ਮੰਤ੍ਰੁ ਦੀਓ ਹਰਿ ਨਾਮ ॥

11 ਇਹ ਆਸਰ ਪੂਰਨ ਭਏ ਕਾਮ ॥੨॥

12 ਜਪ ਤਪ ਸੰਜਮ ਪੂਰੀ ਵਡਿਆਈ ॥

13 ਗੁਰ ਕਿਰਪਾਲ ਹਰਿ ਭਏ ਸਹਾਈ ॥੩॥

14 ਮਾਨ ਮੋਹ ਖੋਏ ਗੁਰਿ ਭਰਮ ॥

15 ਪੇਖੁ ਨਾਨਕ ਪਸਰੇ ਪਾਰਬ੍ਰਹਮ ॥੪॥੮੧॥੧੫੦॥

16 ਗਉੜੀ ਮਹਲਾ ੫ ॥

17 ਬਿਖੈ ਰਾਜ ਤੇ ਅੰਧੁਲਾ ਭਾਰੀ ॥

18 ਦੁਖਿ ਲਾਗੈ ਰਾਮ ਨਾਮੁ ਚਿਤਾਰੀ ॥੧॥

19 ਤੇਰੇ ਦਾਸ ਕਉ ਤੁਹੀ ਵਡਿਆਈ ॥

20 ਮਾਇਆ ਮਗਨੁ ਨਰਕਿ ਲੈ ਜਾਈ ॥੧॥ ਰਹਾਉ ॥

21 ਰੋਗ ਗਿਰਸਤ ਚਿਤਾਰੇ ਨਾਉ ॥

22 ਬਿਖੁ ਮਾਤੇ ਕਾ ਠਉਰ ਨ ਠਾਉ ॥੨॥

23 ਚਰਨ ਕਮਲ ਸਿਉ ਲਾਗੀ ਪ੍ਰੀਤਿ ॥

24 ਆਨ ਸੁਖਾ ਨਹੀ ਆਵਹਿ ਚੀਤਿ ॥੩॥

25 ਸਦਾ ਸਦਾ ਸਿਮਰਉ ਪ੍ਰਭ ਸੁਆਮੀ ॥

26 ਮਿਲੁ ਨਾਨਕ ਹਰਿ ਅੰਤਰਜਾਮੀ ॥੪॥੮੨॥੧੫੧॥

27 ਗਉੜੀ ਮਹਲਾ ੫ ॥

28 ਆਠ ਪਹਰ ਸੰਗੀ ਬਟਵਾਰੇ ॥

29 ਕਰਿ ਕਿਰਪਾ ਪ੍ਰਭਿ ਲਏ ਨਿਵਾਰੇ ॥੧॥

30 ਐਸਾ ਹਰਿ ਰਸੁ ਰਮਹੁ ਸਭੁ ਕੋਇ ॥

31 ਸਰਬ ਕਲਾ ਪੂਰਨ ਪ੍ਰਭੁ ਸੋਇ ॥੧॥ ਰਹਾਉ ॥

32 ਮਹਾ ਤਪਤਿ ਸਾਗਰ ਸੰਸਾਰ ॥

33 ਪ੍ਰਭ ਖਿਨ ਮਹਿ ਪਾਰਿ ਉਤਾਰਣਹਾਰ ॥੨॥

34 ਅਨਿਕ ਬੰਧਨ ਤੋਰੇ ਨਹੀ ਜਾਹਿ ॥

35 ਸਿਮਰਤ ਨਾਮ ਮੁਕਤਿ ਫਲ ਪਾਹਿ ॥੩॥

36 ਉਕਤਿ ਸਿਆਨਪ ਇਸ ਤੇ ਕਛੁ ਨਾਹਿ ॥

37 ਕਰਿ ਕਿਰਪਾ ਨਾਨਕ ਗੁਣ ਗਾਹਿ ॥੪॥੮੩॥੧੫੨॥

38 ਗਉੜੀ ਮਹਲਾ ੫ ॥

39 ਥਾਤੀ ਪਾਈ ਹਰਿ ਕੋ ਨਾਮ ॥

40 ਬਿਚਰੁ ਸੰਸਾਰ ਪੂਰਨ ਸਭਿ ਕਾਮ ॥੧॥

41 ਵਡਭਾਗੀ ਹਰਿ ਕੀਰਤਨੁ ਗਾਈਐ ॥

42 ਪਾਰਬ੍ਰਹਮ ਤੂੰ ਦੇਹਿ ਤ ਪਾਈਐ ॥੧॥ ਰਹਾਉ ॥

43 ਹਰਿ ਕੇ ਚਰਣ ਹਿਰਦੈ ਉਰਿ ਧਾਰਿ ॥

44 ਭਵ ਸਾਗਰੁ ਚੜਿ ਉਤਰਹਿ ਪਾਰਿ ॥੨॥

45 ਸਾਧੂ ਸੰਗੁ ਕਰਹੁ ਸਭੁ ਕੋਇ ॥

46 ਸਦਾ ਕਲਿਆਣ ਫਿਰਿ ਦੂਖੁ ਨ ਹੋਇ ॥੩॥

47 ਪ੍ਰੇਮ ਭਗਤਿ ਭਜੁ ਗੁਣੀ ਨਿਧਾਨੁ ॥

48 ਨਾਨਕ ਦਰਗਹ ਪਾਈਐ ਮਾਨੁ ॥੪॥੮੪॥੧੫੩॥

49 ਗਉੜੀ ਮਹਲਾ ੫ ॥

50 ਜਲਿ ਥਲਿ ਮਹੀਅਲਿ ਪੂਰਨ ਹਰਿ ਮੀਤ ॥

51 ਭ੍ਰਮ ਬਿਨਸੇ ਗਾਏ ਗੁਣ ਨੀਤ ॥੧॥

52 ਊਠਤ ਸੋਵਤ ਹਰਿ ਸੰਗਿ ਪਹਰੂਆ ॥

53 ਜਾ ਕੈ ਸਿਮਰਣਿ ਜਮ ਨਹੀ ਡਰੂਆ ॥੧॥ ਰਹਾਉ ॥

54 ਚਰਣ ਕਮਲ ਪ੍ਰਭ ਰਿਦੈ ਨਿਵਾਸੁ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Wersja: Shabad OS database v5.0.0-next.0. Źródło

Sri Guru Granth Sahib Ji, 1,430 Angs in Gurmukhi.

Shabad OS określa ten tekst gurmukhi jako domenę publiczną. To stanowisko jego wolontariuszy, a nie orzeczenie prawne ani religijne. SGPC, Akal Takht ani inne instytucje sikhijskie nie sprawdziły ani nie zatwierdziły tej aplikacji i nie pochodzi ona od żadnej instytucji sikhijskiej. Do modlitwy lub paath korzystaj z saroop albo ze źródła, któremu ufa Twój sangat.

Warunki tego źródła:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Udostępniono do czytania i studiowania na podstawie wskazanych tu źródeł. EveryApp nie poświadcza żadnego tekstu: w każdej ważnej sprawie sprawdź wydanie drukowane albo zapytaj nauczyciela danej tradycji.

Zgłoś błąd w tekścieZgłoś problem z prawami