Ang 203
1 ਗਉੜੀ ਮਹਲਾ ੫ ॥
2 ਭੁਜ ਬਲ ਬੀਰ ਬ੍ਰਹਮ ਸੁਖ ਸਾਗਰ ਗਰਤ ਪਰਤ ਗਹਿ ਲੇਹੁ ਅੰਗੁਰੀਆ ॥੧॥ ਰਹਾਉ ॥
3 ਸ੍ਰਵਨਿ ਨ ਸੁਰਤਿ ਨੈਨ ਸੁੰਦਰ ਨਹੀ ਆਰਤ ਦੁਆਰਿ ਰਟਤ ਪਿੰਗੁਰੀਆ ॥੧॥
4 ਦੀਨਾ ਨਾਥ ਅਨਾਥ ਕਰੁਣਾ ਮੈ ਸਾਜਨ ਮੀਤ ਪਿਤਾ ਮਹਤਰੀਆ ॥
5 ਚਰਨ ਕਵਲ ਹਿਰਦੈ ਗਹਿ ਨਾਨਕ ਭੈ ਸਾਗਰ ਸੰਤ ਪਾਰਿ ਉਤਰੀਆ ॥੨॥੨॥੧੧੫॥
6 ਰਾਗੁ ਗਉੜੀ ਬੈਰਾਗਣਿ ਮਹਲਾ ੫ ॥
7 ੴ ਸਤਿਗੁਰ ਪ੍ਰਸਾਦਿ ॥
8 ਦਯ ਗੁਸਾਈ ਮੀਤੁਲਾ ਤੂੰ ਸੰਗਿ ਹਮਾਰੈ ਬਾਸੁ ਜੀਉ ॥੧॥ ਰਹਾਉ ॥
9 ਤੁਝ ਬਿਨੁ ਘਰੀ ਨ ਜੀਵਨਾ ਧ੍ਰਿਗੁ ਰਹਣਾ ਸੰਸਾਰਿ ॥
10 ਜੀਅ ਪ੍ਰਾਣ ਸੁਖਦਾਤਿਆ ਨਿਮਖ ਨਿਮਖ ਬਲਿਹਾਰਿ ਜੀ ॥੧॥
11 ਹਸਤ ਅਲੰਬਨੁ ਦੇਹੁ ਪ੍ਰਭ ਗਰਤਹੁ ਉਧਰੁ ਗੋਪਾਲ ॥
12 ਮੋਹਿ ਨਿਰਗੁਨ ਮਤਿ ਥੋਰੀਆ ਤੂੰ ਸਦ ਹੀ ਦੀਨ ਦਇਆਲ ॥੨॥
13 ਕਿਆ ਸੁਖ ਤੇਰੇ ਸੰਮਲਾ ਕਵਨ ਬਿਧੀ ਬੀਚਾਰ ॥
14 ਸਰਣਿ ਸਮਾਈ ਦਾਸ ਹਿਤ ਊਚੇ ਅਗਮ ਅਪਾਰ ॥੩॥
15 ਸਗਲ ਪਦਾਰਥ ਅਸਟ ਸਿਧਿ ਨਾਮ ਮਹਾ ਰਸ ਮਾਹਿ ॥
16 ਸੁਪ੍ਰਸੰਨ ਭਏ ਕੇਸਵਾ ਸੇ ਜਨ ਹਰਿ ਗੁਣ ਗਾਹਿ ॥੪॥
17 ਮਾਤ ਪਿਤਾ ਸੁਤ ਬੰਧਪੋ ਤੂੰ ਮੇਰੇ ਪ੍ਰਾਣ ਅਧਾਰ ॥
18 ਸਾਧਸੰਗਿ ਨਾਨਕੁ ਭਜੈ ਬਿਖੁ ਤਰਿਆ ਸੰਸਾਰੁ ॥੫॥੧॥੧੧੬॥
19 ਗਉੜੀ ਬੈਰਾਗਣਿ ਰਹੋਏ ਕੇ ਛੰਤ ਕੇ ਘਰਿ ਮਃ ੫ ॥
20 ੴ ਸਤਿਗੁਰ ਪ੍ਰਸਾਦਿ ॥
21 ਹੈ ਕੋਈ ਰਾਮ ਪਿਆਰੋ ਗਾਵੈ ॥
22 ਸਰਬ ਕਲਿਆਣ ਸੂਖ ਸਚੁ ਪਾਵੈ ॥ ਰਹਾਉ ॥
23 ਬਨੁ ਬਨੁ ਖੋਜਤ ਫਿਰਤ ਬੈਰਾਗੀ ॥
24 ਬਿਰਲੇ ਕਾਹੂ ਏਕ ਲਿਵ ਲਾਗੀ ॥
25 ਜਿਨਿ ਹਰਿ ਪਾਇਆ ਸੇ ਵਡਭਾਗੀ ॥੧॥
26 ਬ੍ਰਹਮਾਦਿਕ ਸਨਕਾਦਿਕ ਚਾਹੈ ॥
27 ਜੋਗੀ ਜਤੀ ਸਿਧ ਹਰਿ ਆਹੈ ॥
28 ਜਿਸਹਿ ਪਰਾਪਤਿ ਸੋ ਹਰਿ ਗੁਣ ਗਾਹੈ ॥੨॥
29 ਤਾ ਕੀ ਸਰਣਿ ਜਿਨ ਬਿਸਰਤ ਨਾਹੀ ॥
30 ਵਡਭਾਗੀ ਹਰਿ ਸੰਤ ਮਿਲਾਹੀ ॥
31 ਜਨਮ ਮਰਣ ਤਿਹ ਮੂਲੇ ਨਾਹੀ ॥੩॥
32 ਕਰਿ ਕਿਰਪਾ ਮਿਲੁ ਪ੍ਰੀਤਮ ਪਿਆਰੇ ॥
33 ਬਿਨਉ ਸੁਨਹੁ ਪ੍ਰਭ ਊਚ ਅਪਾਰੇ ॥
34 ਨਾਨਕੁ ਮਾਂਗਤੁ ਨਾਮੁ ਅਧਾਰੇ ॥੪॥੧॥੧੧੭॥