Ang 206
1 ਕਰਿ ਕਰਿ ਹਾਰਿਓ ਅਨਿਕ ਬਹੁ ਭਾਤੀ ਛੋਡਹਿ ਕਤਹੂੰ ਨਾਹੀ ॥
2 ਏਕ ਬਾਤ ਸੁਨਿ ਤਾਕੀ ਓਟਾ ਸਾਧਸੰਗਿ ਮਿਟਿ ਜਾਹੀ ॥੨॥
3 ਕਰਿ ਕਿਰਪਾ ਸੰਤ ਮਿਲੇ ਮੋਹਿ ਤਿਨ ਤੇ ਧੀਰਜੁ ਪਾਇਆ ॥
4 ਸੰਤੀ ਮੰਤੁ ਦੀਓ ਮੋਹਿ ਨਿਰਭਉ ਗੁਰ ਕਾ ਸਬਦੁ ਕਮਾਇਆ ॥੩॥
5 ਜੀਤਿ ਲਏ ਓਇ ਮਹਾ ਬਿਖਾਦੀ ਸਹਜ ਸੁਹੇਲੀ ਬਾਣੀ ॥
6 ਕਹੁ ਨਾਨਕ ਮਨਿ ਭਇਆ ਪਰਗਾਸਾ ਪਾਇਆ ਪਦੁ ਨਿਰਬਾਣੀ ॥੪॥੪॥੧੨੫॥
7 ਗਉੜੀ ਮਹਲਾ ੫ ॥
8 ਓਹੁ ਅਬਿਨਾਸੀ ਰਾਇਆ ॥
9 ਨਿਰਭਉ ਸੰਗਿ ਤੁਮਾਰੈ ਬਸਤੇ ਇਹੁ ਡਰਨੁ ਕਹਾ ਤੇ ਆਇਆ ॥੧॥ ਰਹਾਉ ॥
10 ਏਕ ਮਹਲਿ ਤੂੰ ਹੋਹਿ ਅਫਾਰੋ ਏਕ ਮਹਲਿ ਨਿਮਾਨੋ ॥
11 ਏਕ ਮਹਲਿ ਤੂੰ ਆਪੇ ਆਪੇ ਏਕ ਮਹਲਿ ਗਰੀਬਾਨੋ ॥੧॥
12 ਏਕ ਮਹਲਿ ਤੂੰ ਪੰਡਿਤੁ ਬਕਤਾ ਏਕ ਮਹਲਿ ਖਲੁ ਹੋਤਾ ॥
13 ਏਕ ਮਹਲਿ ਤੂੰ ਸਭੁ ਕਿਛੁ ਗ੍ਰਾਹਜੁ ਏਕ ਮਹਲਿ ਕਛੂ ਨ ਲੇਤਾ ॥੨॥
14 ਕਾਠ ਕੀ ਪੁਤਰੀ ਕਹਾ ਕਰੈ ਬਪੁਰੀ ਖਿਲਾਵਨਹਾਰੋ ਜਾਨੈ ॥
15 ਜੈਸਾ ਭੇਖੁ ਕਰਾਵੈ ਬਾਜੀਗਰੁ ਓਹੁ ਤੈਸੋ ਹੀ ਸਾਜੁ ਆਨੈ ॥੩॥
16 ਅਨਿਕ ਕੋਠਰੀ ਬਹੁਤੁ ਭਾਤਿ ਕਰੀਆ ਆਪਿ ਹੋਆ ਰਖਵਾਰਾ ॥
17 ਜੈਸੇ ਮਹਲਿ ਰਾਖੈ ਤੈਸੈ ਰਹਨਾ ਕਿਆ ਇਹੁ ਕਰੈ ਬਿਚਾਰਾ ॥੪॥
18 ਜਿਨਿ ਕਿਛੁ ਕੀਆ ਸੋਈ ਜਾਨੈ ਜਿਨਿ ਇਹ ਸਭ ਬਿਧਿ ਸਾਜੀ ॥
19 ਕਹੁ ਨਾਨਕ ਅਪਰੰਪਰ ਸੁਆਮੀ ਕੀਮਤਿ ਅਪੁਨੇ ਕਾਜੀ ॥੫॥੫॥੧੨੬॥
20 ਗਉੜੀ₃ ਮਹਲਾ ੫ ॥
21 ਛੋਡਿ ਛੋਡਿ ਰੇ ਬਿਖਿਆ ਕੇ ਰਸੂਆ ॥
22 ਉਰਝਿ ਰਹਿਓ ਰੇ ਬਾਵਰ ਗਾਵਰ ਜਿਉ ਕਿਰਖੈ ਹਰਿਆਇਓ ਪਸੂਆ ॥੧॥ ਰਹਾਉ ॥
23 ਜੋ ਜਾਨਹਿ ਤੂੰ ਅਪੁਨੇ ਕਾਜੈ ਸੋ ਸੰਗਿ ਨ ਚਾਲੈ ਤੇਰੈ ਤਸੂਆ ॥
24 ਨਾਗੋ ਆਇਓ ਨਾਗ ਸਿਧਾਸੀ ਫੇਰਿ ਫਿਰਿਓ ਅਰੁ ਕਾਲਿ ਗਰਸੂਆ ॥੧॥
25 ਪੇਖਿ ਪੇਖਿ ਰੇ ਕਸੁੰਭ ਕੀ ਲੀਲਾ ਰਾਚਿ ਮਾਚਿ ਤਿਨਹੂੰ ਲਉ ਹਸੂਆ ॥
26 ਛੀਜਤ ਡੋਰਿ ਦਿਨਸੁ ਅਰੁ ਰੈਨੀ ਜੀਅ ਕੋ ਕਾਜੁ ਨ ਕੀਨੋ ਕਛੂਆ ॥੨॥
27 ਕਰਤ ਕਰਤ ਇਵ ਹੀ ਬਿਰਧਾਨੋ ਹਾਰਿਓ ਉਕਤੇ ਤਨੁ ਖੀਨਸੂਆ ॥
28 ਜਿਉ ਮੋਹਿਓ ਉਨਿ ਮੋਹਨੀ ਬਾਲਾ ਉਸ ਤੇ ਘਟੈ ਨਾਹੀ ਰੁਚ ਚਸੂਆ ॥੩॥
29 ਜਗੁ ਐਸਾ ਮੋਹਿ ਗੁਰਹਿ ਦਿਖਾਇਓ ਤਉ ਸਰਣਿ ਪਰਿਓ ਤਜਿ ਗਰਬਸੂਆ ॥
30 ਮਾਰਗੁ ਪ੍ਰਭ ਕੋ ਸੰਤਿ ਬਤਾਇਓ ਦ੍ਰਿੜੀ ਨਾਨਕ ਦਾਸ ਭਗਤਿ ਹਰਿ ਜਸੂਆ ॥੪॥੬॥੧੨੭॥
31 ਗਉੜੀ₄ ਮਹਲਾ ੫ ॥
32 ਤੁਝ ਬਿਨੁ ਕਵਨੁ ਹਮਾਰਾ ॥
33 ਮੇਰੇ ਪ੍ਰੀਤਮ ਪ੍ਰਾਨ ਅਧਾਰਾ ॥੧॥ ਰਹਾਉ ॥
34 ਅੰਤਰ ਕੀ ਬਿਧਿ ਤੁਮ ਹੀ ਜਾਨੀ ਤੁਮ ਹੀ ਸਜਨ ਸੁਹੇਲੇ ॥
35 ਸਰਬ ਸੁਖਾ ਮੈ ਤੁਝ ਤੇ ਪਾਏ ਮੇਰੇ ਠਾਕੁਰ ਅਗਹ ਅਤੋਲੇ ॥੧॥