Sri Guru Granth Sahib Ji

Ang 215

Zmień przekład

1 ਮਾਨੁ ਅਭਿਮਾਨੁ ਦੋਊ ਸਮਾਨੇ ਮਸਤਕੁ ਡਾਰਿ ਗੁਰ ਪਾਗਿਓ ॥

2 ਸੰਪਤ ਹਰਖੁ ਨ ਆਪਤ ਦੂਖਾ ਰੰਗੁ ਠਾਕੁਰੈ ਲਾਗਿਓ ॥੧॥

3 ਬਾਸ ਬਾਸਰੀ ਏਕੈ ਸੁਆਮੀ ਉਦਿਆਨ ਦ੍ਰਿਸਟਾਗਿਓ ॥

4 ਨਿਰਭਉ ਭਏ ਸੰਤ ਭ੍ਰਮੁ ਡਾਰਿਓ ਪੂਰਨ ਸਰਬਾਗਿਓ ॥੨॥

5 ਜੋ ਕਿਛੁ ਕਰਤੈ ਕਾਰਣੁ ਕੀਨੋ ਮਨਿ ਬੁਰੋ ਨ ਲਾਗਿਓ ॥

6 ਸਾਧਸੰਗਤਿ ਪਰਸਾਦਿ ਸੰਤਨ ਕੈ ਸੋਇਓ ਮਨੁ ਜਾਗਿਓ ॥੩॥

7 ਜਨ ਨਾਨਕ ਓੜਿ ਤੁਹਾਰੀ ਪਰਿਓ ਆਇਓ ਸਰਣਾਗਿਓ ॥

8 ਨਾਮ ਰੰਗ ਸਹਜ ਰਸ ਮਾਣੇ ਫਿਰਿ ਦੂਖੁ ਨ ਲਾਗਿਓ ॥੪॥੨॥੧੬੦॥

9 ਗਉੜੀ ਮਾਲਾ₂ ਮਹਲਾ ੫ ॥

10 ਪਾਇਆ ਲਾਲੁ ਰਤਨੁ ਮਨਿ ਪਾਇਆ ॥

11 ਤਨੁ ਸੀਤਲੁ ਮਨੁ ਸੀਤਲੁ ਥੀਆ ਸਤਗੁਰ ਸਬਦਿ ਸਮਾਇਆ ॥੧॥ ਰਹਾਉ ॥

12 ਲਾਥੀ ਭੂਖ ਤ੍ਰਿਸਨ ਸਭ ਲਾਥੀ ਚਿੰਤਾ ਸਗਲ ਬਿਸਾਰੀ ॥

13 ਕਰੁ ਮਸਤਕਿ ਗੁਰਿ ਪੂਰੈ ਧਰਿਓ ਮਨੁ ਜੀਤੋ ਜਗੁ ਸਾਰੀ ॥੧॥

14 ਤ੍ਰਿਪਤਿ ਅਘਾਇ ਰਹੇ ਰਿਦ ਅੰਤਰਿ ਡੋਲਨ ਤੇ ਅਬ ਚੂਕੇ ॥

15 ਅਖੁਟੁ ਖਜਾਨਾ ਸਤਿਗੁਰਿ ਦੀਆ ਤੋਟਿ ਨਹੀ ਰੇ ਮੂਕੇ ॥੨॥

16 ਅਚਰਜੁ ਏਕੁ ਸੁਨਹੁ ਰੇ ਭਾਈ ਗੁਰਿ ਐਸੀ ਬੂਝ ਬੁਝਾਈ ॥

17 ਲਾਹਿ ਪਰਦਾ ਠਾਕੁਰੁ ਜਉ ਭੇਟਿਓ ਤਉ ਬਿਸਰੀ ਤਾਤਿ ਪਰਾਈ ॥੩॥

18 ਕਹਿਓ ਨ ਜਾਈ ਏਹੁ ਅਚੰਭਉ ਸੋ ਜਾਨੈ ਜਿਨਿ ਚਾਖਿਆ ॥

19 ਕਹੁ ਨਾਨਕ ਸਚ ਭਏ ਬਿਗਾਸਾ ਗੁਰਿ ਨਿਧਾਨੁ ਰਿਦੈ ਲੈ ਰਾਖਿਆ ॥੪॥੩॥੧੬੧॥

20 ਗਉੜੀ ਮਾਲਾ ਮਹਲਾ ੫ ॥

21 ਉਬਰਤ ਰਾਜਾ ਰਾਮ ਕੀ ਸਰਣੀ ॥

22 ਸਰਬ ਲੋਕ ਮਾਇਆ ਕੇ ਮੰਡਲ ਗਿਰਿ ਗਿਰਿ ਪਰਤੇ ਧਰਣੀ ॥੧॥ ਰਹਾਉ ॥

23 ਸਾਸਤ ਸਿੰਮ੍ਰਿਤਿ ਬੇਦ ਬੀਚਾਰੇ ਮਹਾ ਪੁਰਖਨ ਇਉ ਕਹਿਆ ॥

24 ਬਿਨੁ ਹਰਿ ਭਜਨ ਨਾਹੀ ਨਿਸਤਾਰਾ ਸੂਖੁ ਨ ਕਿਨਹੂੰ ਲਹਿਆ ॥੧॥

25 ਤੀਨਿ ਭਵਨ ਕੀ ਲਖਮੀ ਜੋਰੀ ਬੂਝਤ ਨਾਹੀ ਲਹਰੇ ॥

26 ਬਿਨੁ ਹਰਿ ਭਗਤਿ ਕਹਾ ਥਿਤਿ ਪਾਵੈ ਫਿਰਤੋ ਪਹਰੇ ਪਹਰੇ ॥੨॥

27 ਅਨਿਕ ਬਿਲਾਸ ਕਰਤ ਮਨ ਮੋਹਨ ਪੂਰਨ ਹੋਤ ਨ ਕਾਮਾ ॥

28 ਜਲਤੋ ਜਲਤੋ ਕਬਹੂ ਨ ਬੂਝਤ ਸਗਲ ਬ੍ਰਿਥੇ ਬਿਨੁ ਨਾਮਾ ॥੩॥

29 ਹਰਿ ਕਾ ਨਾਮੁ ਜਪਹੁ ਮੇਰੇ ਮੀਤਾ ਇਹੈ ਸਾਰ ਸੁਖੁ ਪੂਰਾ ॥

30 ਸਾਧਸੰਗਤਿ ਜਨਮ ਮਰਣੁ ਨਿਵਾਰੈ ਨਾਨਕ ਜਨ ਕੀ ਧੂਰਾ ॥੪॥੪॥੧੬੨॥

31 ਗਉੜੀ ਮਾਲਾ ਮਹਲਾ ੫ ॥

32 ਮੋ ਕਉ ਇਹ ਬਿਧਿ ਕੋ ਸਮਝਾਵੈ ॥

33 ਕਰਤਾ ਹੋਇ ਜਨਾਵੈ ॥੧॥ ਰਹਾਉ ॥

34 ਅਨਜਾਨਤ ਕਿਛੁ ਇਨਹਿ ਕਮਾਨੋ ਜਪ ਤਪ ਕਛੂ ਨ ਸਾਧਾ ॥

35 ਦਹ ਦਿਸਿ ਲੈ ਇਹੁ ਮਨੁ ਦਉਰਾਇਓ ਕਵਨ ਕਰਮ ਕਰਿ ਬਾਧਾ ॥੧॥

36 ਮਨ ਤਨ ਧਨ ਭੂਮਿ ਕਾ ਠਾਕੁਰੁ ਹਉ ਇਸ ਕਾ ਇਹੁ ਮੇਰਾ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Wersja: Shabad OS database v5.0.0-next.0. Źródło

Sri Guru Granth Sahib Ji, 1,430 Angs in Gurmukhi.

Shabad OS określa ten tekst gurmukhi jako domenę publiczną. To stanowisko jego wolontariuszy, a nie orzeczenie prawne ani religijne. SGPC, Akal Takht ani inne instytucje sikhijskie nie sprawdziły ani nie zatwierdziły tej aplikacji i nie pochodzi ona od żadnej instytucji sikhijskiej. Do modlitwy lub paath korzystaj z saroop albo ze źródła, któremu ufa Twój sangat.

Warunki tego źródła:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Udostępniono do czytania i studiowania na podstawie wskazanych tu źródeł. EveryApp nie poświadcza żadnego tekstu: w każdej ważnej sprawie sprawdź wydanie drukowane albo zapytaj nauczyciela danej tradycji.

Zgłoś błąd w tekścieZgłoś problem z prawami