Ang 218
1 ਕੋਈ ਜਿ ਮੂਰਖੁ ਲੋਭੀਆ ਮੂਲਿ ਨ ਸੁਣੀ ਕਹਿਆ ॥੨॥
2 ਇਕਸੁ ਦੁਹੁ ਚਹੁ ਕਿਆ ਗਣੀ ਸਭ ਇਕਤੁ ਸਾਦਿ ਮੁਠੀ ॥
3 ਇਕੁ ਅਧੁ ਨਾਇ ਰਸੀਅੜਾ ਕਾ ਵਿਰਲੀ ਜਾਇ ਵੁਠੀ ॥੩॥
4 ਭਗਤ ਸਚੇ ਦਰਿ ਸੋਹਦੇ ਅਨਦ ਕਰਹਿ ਦਿਨ ਰਾਤਿ ॥
5 ਰੰਗਿ ਰਤੇ ਪਰਮੇਸਰੈ ਜਨ ਨਾਨਕ ਤਿਨ ਬਲਿ ਜਾਤ ॥੪॥੧॥੧੬੯॥
6 ਗਉੜੀ ਮਹਲਾ ੫ ਮਾਂਝ ॥
7 ਦੁਖ ਭੰਜਨੁ ਤੇਰਾ ਨਾਮੁ ਜੀ ਦੁਖ ਭੰਜਨੁ ਤੇਰਾ ਨਾਮੁ ॥
8 ਆਠ ਪਹਰ ਆਰਾਧੀਐ ਪੂਰਨ ਸਤਿਗੁਰ ਗਿਆਨੁ ॥੧॥ ਰਹਾਉ ॥
9 ਜਿਤੁ ਘਟਿ ਵਸੈ ਪਾਰਬ੍ਰਹਮੁ ਸੋਈ ਸੁਹਾਵਾ ਥਾਉ ॥
10 ਜਮ ਕੰਕਰੁ ਨੇੜਿ ਨ ਆਵਈ ਰਸਨਾ ਹਰਿ ਗੁਣ ਗਾਉ ॥੧॥
11 ਸੇਵਾ ਸੁਰਤਿ ਨ ਜਾਣੀਆ ਨਾ ਜਾਪੈ ਆਰਾਧਿ ॥
12 ਓਟ ਤੇਰੀ ਜਗਜੀਵਨਾ ਮੇਰੇ ਠਾਕੁਰ ਅਗਮ ਅਗਾਧਿ ॥੨॥
13 ਭਏ ਕ੍ਰਿਪਾਲ ਗੁਸਾਈਆ ਨਠੇ ਸੋਗ ਸੰਤਾਪ ॥
14 ਤਤੀ ਵਾਉ ਨ ਲਗਈ ਸਤਿਗੁਰਿ ਰਖੇ ਆਪਿ ॥੩॥
15 ਗੁਰੁ ਨਾਰਾਇਣੁ ਦਯੁ ਗੁਰੁ ਗੁਰੁ ਸਚਾ ਸਿਰਜਣਹਾਰੁ ॥
16 ਗੁਰਿ ਤੁਠੈ ਸਭ ਕਿਛੁ ਪਾਇਆ ਜਨ ਨਾਨਕ ਸਦ ਬਲਿਹਾਰ ॥੪॥੨॥੧੭੦॥
17 ਗਉੜੀ ਮਾਝ ਮਹਲਾ ੫ ॥
18 ਹਰਿ ਰਾਮ ਰਾਮ ਰਾਮ ਰਾਮਾ ॥
19 ਜਪਿ ਪੂਰਨ ਹੋਏ ਕਾਮਾ ॥੧॥ ਰਹਾਉ ॥
20 ਰਾਮ ਗੋਬਿੰਦ ਜਪੇਦਿਆ ਹੋਆ ਮੁਖੁ ਪਵਿਤ੍ਰੁ ॥
21 ਹਰਿ ਜਸੁ ਸੁਣੀਐ ਜਿਸ ਤੇ ਸੋਈ ਭਾਈ ਮਿਤ੍ਰੁ ॥੧॥
22 ਸਭਿ ਪਦਾਰਥ ਸਭਿ ਫਲਾ ਸਰਬ ਗੁਣਾ ਜਿਸੁ ਮਾਹਿ ॥
23 ਕਿਉ ਗੋਬਿੰਦੁ ਮਨਹੁ ਵਿਸਾਰੀਐ ਜਿਸੁ ਸਿਮਰਤ ਦੁਖ ਜਾਹਿ ॥੨॥
24 ਜਿਸੁ ਲੜਿ ਲਗਿਐ ਜੀਵੀਐ ਭਵਜਲੁ ਪਈਐ ਪਾਰਿ ॥
25 ਮਿਲਿ ਸਾਧੂ ਸੰਗਿ ਉਧਾਰੁ ਹੋਇ ਮੁਖ ਊਜਲ ਦਰਬਾਰਿ ॥੩॥
26 ਜੀਵਨ ਰੂਪ ਗੋਪਾਲ ਜਸੁ ਸੰਤ ਜਨਾ ਕੀ ਰਾਸਿ ॥
27 ਨਾਨਕ ਉਬਰੇ ਨਾਮੁ ਜਪਿ ਦਰਿ ਸਚੈ ਸਾਬਾਸਿ ॥੪॥੩॥੧੭੧॥
28 ਗਉੜੀ ਮਾਝ ਮਹਲਾ ੫ ॥
29 ਮੀਠੇ ਹਰਿ ਗੁਣ ਗਾਉ ਜਿੰਦੂ ਤੂੰ ਮੀਠੇ ਹਰਿ ਗੁਣ ਗਾਉ ॥
30 ਸਚੇ ਸੇਤੀ ਰਤਿਆ ਮਿਲਿਆ ਨਿਥਾਵੇ ਥਾਉ ॥੧॥ ਰਹਾਉ ॥
31 ਹੋਰਿ ਸਾਦ ਸਭਿ ਫਿਕਿਆ ਤਨੁ ਮਨੁ ਫਿਕਾ ਹੋਇ ॥
32 ਵਿਣੁ ਪਰਮੇਸਰ ਜੋ ਕਰੇ ਫਿਟੁ ਸੁ ਜੀਵਣੁ ਸੋਇ ॥੧॥
33 ਅੰਚਲੁ ਗਹਿ ਕੈ ਸਾਧ ਕਾ ਤਰਣਾ ਇਹੁ ਸੰਸਾਰੁ ॥
34 ਪਾਰਬ੍ਰਹਮੁ ਆਰਾਧੀਐ ਉਧਰੈ ਸਭ ਪਰਵਾਰੁ ॥੨॥
35 ਸਾਜਨੁ ਬੰਧੁ ਸੁਮਿਤ੍ਰੁ ਸੋ ਹਰਿ ਨਾਮੁ ਹਿਰਦੈ ਦੇਇ ॥
36 ਅਉਗਣ ਸਭਿ ਮਿਟਾਇ ਕੈ ਪਰਉਪਕਾਰੁ ਕਰੇਇ ॥੩॥
37 ਮਾਲੁ ਖਜਾਨਾ ਥੇਹੁ ਘਰੁ ਹਰਿ ਕੇ ਚਰਣ ਨਿਧਾਨ ॥
38 ਨਾਨਕੁ ਜਾਚਕੁ ਦਰਿ ਤੇਰੈ ਪ੍ਰਭ ਤੁਧਨੋ ਮੰਗੈ ਦਾਨੁ ॥੪॥੪॥੧੭੨॥