Sri Guru Granth Sahib Ji

Ang 241

Zmień przekład

1 ਮੋਹਨ ਲਾਲ ਅਨੂਪ ਸਰਬ ਸਾਧਾਰੀਆ ॥

2 ਗੁਰ ਨਿਵਿ ਨਿਵਿ ਲਾਗਉ ਪਾਇ ਦੇਹੁ ਦਿਖਾਰੀਆ ॥੩॥

3 ਮੈ ਕੀਏ ਮਿਤ੍ਰ ਅਨੇਕ ਇਕਸੁ ਬਲਿਹਾਰੀਆ ॥

4 ਸਭ ਗੁਣ ਕਿਸ ਹੀ ਨਾਹਿ ਹਰਿ ਪੂਰ ਭੰਡਾਰੀਆ ॥੪॥

5 ਚਹੁ ਦਿਸਿ ਜਪੀਐ ਨਾਉ ਸੂਖਿ ਸਵਾਰੀਆ ॥

6 ਮੈ ਆਹੀ ਓੜਿ ਤੁਹਾਰਿ ਨਾਨਕ ਬਲਿਹਾਰੀਆ ॥੫॥

7 ਗੁਰਿ ਕਾਢਿਓ ਭੁਜਾ ਪਸਾਰਿ ਮੋਹ ਕੂਪਾਰੀਆ ॥

8 ਮੈ ਜੀਤਿਓ ਜਨਮੁ ਅਪਾਰੁ ਬਹੁਰਿ ਨ ਹਾਰੀਆ ॥੬॥

9 ਮੈ ਪਾਇਓ ਸਰਬ ਨਿਧਾਨੁ ਅਕਥੁ ਕਥਾਰੀਆ ॥

10 ਹਰਿ ਦਰਗਹ ਸੋਭਾਵੰਤ ਬਾਹ ਲੁਡਾਰੀਆ ॥੭॥

11 ਜਨ ਨਾਨਕ ਲਧਾ ਰਤਨੁ ਅਮੋਲੁ ਅਪਾਰੀਆ ॥

12 ਗੁਰ ਸੇਵਾ ਭਉਜਲੁ ਤਰੀਐ ਕਹਉ ਪੁਕਾਰੀਆ ॥੮॥੧੨॥

13 ਗਉੜੀ ਮਹਲਾ ੫ ॥

14 ੴ ਸਤਿਗੁਰ ਪ੍ਰਸਾਦਿ ॥

15 ਨਾਰਾਇਣ ਹਰਿ ਰੰਗ ਰੰਗੋ ॥

16 ਜਪਿ ਜਿਹਵਾ ਹਰਿ ਏਕ ਮੰਗੋ ॥੧॥ ਰਹਾਉ ॥

17 ਤਜਿ ਹਉਮੈ ਗੁਰ ਗਿਆਨ ਭਜੋ ॥

18 ਮਿਲਿ ਸੰਗਤਿ ਧੁਰਿ ਕਰਮ ਲਿਖਿਓ ॥੧॥

19 ਜੋ ਦੀਸੈ ਸੋ ਸੰਗਿ ਨ ਗਇਓ ॥

20 ਸਾਕਤੁ ਮੂੜੁ ਲਗੇ ਪਚਿ ਮੁਇਓ ॥੨॥

21 ਮੋਹਨ ਨਾਮੁ ਸਦਾ ਰਵਿ ਰਹਿਓ ॥

22 ਕੋਟਿ ਮਧੇ ਕਿਨੈ ਗੁਰਮੁਖਿ ਲਹਿਓ ॥੩॥

23 ਹਰਿ ਸੰਤਨ ਕਰਿ ਨਮੋ ਨਮੋ ॥

24 ਨਉ ਨਿਧਿ ਪਾਵਹਿ ਅਤੁਲੁ ਸੁਖੋ ॥੪॥

25 ਨੈਨ ਅਲੋਵਉ ਸਾਧ ਜਨੋ ॥

26 ਹਿਰਦੈ ਗਾਵਹੁ ਨਾਮ ਨਿਧੋ ॥੫॥

27 ਕਾਮ ਕ੍ਰੋਧ ਲੋਭੁ ਮੋਹੁ ਤਜੋ ॥

28 ਜਨਮ ਮਰਨ ਦੁਹੁ ਤੇ ਰਹਿਓ ॥੬॥

29 ਦੂਖੁ ਅੰਧੇਰਾ ਘਰ ਤੇ ਮਿਟਿਓ ॥

30 ਗੁਰਿ ਗਿਆਨੁ ਦ੍ਰਿੜਾਇਓ ਦੀਪ ਬਲਿਓ ॥੭॥

31 ਜਿਨਿ ਸੇਵਿਆ ਸੋ ਪਾਰਿ ਪਰਿਓ ॥

32 ਜਨ ਨਾਨਕ ਗੁਰਮੁਖਿ ਜਗਤੁ ਤਰਿਓ ॥੮॥੧॥੧੩॥

33 ਮਹਲਾ ੫ ਗਉੜੀ ॥

34 ਹਰਿ ਹਰਿ ਗੁਰੁ ਗੁਰੁ ਕਰਤ ਭਰਮ ਗਏ ॥

35 ਮੇਰੈ ਮਨਿ ਸਭਿ ਸੁਖ ਪਾਇਓ ॥੧॥ ਰਹਾਉ ॥

36 ਬਲਤੋ ਜਲਤੋ ਤਉਕਿਆ ਗੁਰ ਚੰਦਨੁ ਸੀਤਲਾਇਓ ॥੧॥

37 ਅਗਿਆਨ ਅੰਧੇਰਾ ਮਿਟਿ ਗਇਆ ਗੁਰ ਗਿਆਨੁ ਦੀਪਾਇਓ ॥੨॥

38 ਪਾਵਕੁ ਸਾਗਰੁ ਗਹਰੋ ਚਰਿ ਸੰਤਨ ਨਾਵ ਤਰਾਇਓ ॥੩॥

39 ਨਾ ਹਮ ਕਰਮ ਨ ਧਰਮ ਸੁਚ ਪ੍ਰਭਿ ਗਹਿ ਭੁਜਾ ਆਪਾਇਓ ॥੪॥

40 ਭਉ ਖੰਡਨੁ ਦੁਖ ਭੰਜਨੋ ਭਗਤਿ ਵਛਲ ਹਰਿ ਨਾਇਓ ॥੫॥

41 ਅਨਾਥਹ ਨਾਥ ਕ੍ਰਿਪਾਲ ਦੀਨ ਸੰਮ੍ਰਿਥ ਸੰਤ ਓਟਾਇਓ ॥੬॥

42 ਨਿਰਗੁਨੀਆਰੇ ਕੀ ਬੇਨਤੀ ਦੇਹੁ ਦਰਸੁ ਹਰਿ ਰਾਇਓ ॥੭॥

43 ਨਾਨਕ ਸਰਨਿ ਤੁਹਾਰੀ ਠਾਕੁਰ ਸੇਵਕੁ ਦੁਆਰੈ ਆਇਓ ॥੮॥੨॥੧੪॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Wersja: Shabad OS database v5.0.0-next.0. Źródło

Sri Guru Granth Sahib Ji, 1,430 Angs in Gurmukhi.

Shabad OS określa ten tekst gurmukhi jako domenę publiczną. To stanowisko jego wolontariuszy, a nie orzeczenie prawne ani religijne. SGPC, Akal Takht ani inne instytucje sikhijskie nie sprawdziły ani nie zatwierdziły tej aplikacji i nie pochodzi ona od żadnej instytucji sikhijskiej. Do modlitwy lub paath korzystaj z saroop albo ze źródła, któremu ufa Twój sangat.

Warunki tego źródła:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Udostępniono do czytania i studiowania na podstawie wskazanych tu źródeł. EveryApp nie poświadcza żadnego tekstu: w każdej ważnej sprawie sprawdź wydanie drukowane albo zapytaj nauczyciela danej tradycji.

Zgłoś błąd w tekścieZgłoś problem z prawami