Ang 257
1 ਤ੍ਰਾਸ ਮਿਟੈ ਜਮ ਪੰਥ ਕੀ ਜਾਸੁ ਬਸੈ ਮਨਿ ਨਾਉ ॥
2 ਗਤਿ ਪਾਵਹਿ ਮਤਿ ਹੋਇ ਪ੍ਰਗਾਸ ਮਹਲੀ ਪਾਵਹਿ ਠਾਉ ॥
3 ਤਾਹੂ ਸੰਗਿ ਨ ਧਨੁ ਚਲੈ ਗ੍ਰਿਹ ਜੋਬਨ ਨਹ ਰਾਜ ॥
4 ਸੰਤਸੰਗਿ ਸਿਮਰਤ ਰਹਹੁ ਇਹੈ ਤੁਹਾਰੈ ਕਾਜ ॥
5 ਤਾਤਾ ਕਛੂ ਨ ਹੋਈ ਹੈ ਜਉ ਤਾਪ ਨਿਵਾਰੈ ਆਪ ॥
6 ਪ੍ਰਤਿਪਾਲੈ ਨਾਨਕ ਹਮਹਿ ਆਪਹਿ ਮਾਈ ਬਾਪ ॥੩੨॥
7 ਸਲੋਕੁ ॥
8 ਥਾਕੇ ਬਹੁ ਬਿਧਿ ਘਾਲਤੇ ਤ੍ਰਿਪਤਿ ਨ ਤ੍ਰਿਸਨਾ ਲਾਥ ॥
9 ਸੰਚਿ ਸੰਚਿ ਸਾਕਤ ਮੂਏ ਨਾਨਕ ਮਾਇਆ ਨ ਸਾਥ ॥੧॥
10 ਪਉੜੀ ॥
11 ਥਥਾ ਥਿਰੁ ਕੋਊ ਨਹੀ ਕਾਇ ਪਸਾਰਹੁ ਪਾਵ ॥
12 ਅਨਿਕ ਬੰਚ ਬਲ ਛਲ ਕਰਹੁ ਮਾਇਆ ਏਕ ਉਪਾਵ ॥
13 ਥੈਲੀ ਸੰਚਹੁ ਸ੍ਰਮੁ ਕਰਹੁ ਥਾਕਿ ਪਰਹੁ ਗਾਵਾਰ ॥
14 ਮਨ ਕੈ ਕਾਮਿ ਨ ਆਵਈ ਅੰਤੇ ਅਉਸਰ ਬਾਰ ॥
15 ਥਿਤਿ ਪਾਵਹੁ ਗੋਬਿਦ ਭਜਹੁ ਸੰਤਹ ਕੀ ਸਿਖ ਲੇਹੁ ॥
16 ਪ੍ਰੀਤਿ ਕਰਹੁ ਸਦ ਏਕ ਸਿਉ ਇਆ ਸਾਚਾ ਅਸਨੇਹੁ ॥
17 ਕਾਰਨ ਕਰਨ ਕਰਾਵਨੋ ਸਭ ਬਿਧਿ ਏਕੈ ਹਾਥ ॥
18 ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਹਿ ਨਾਨਕ ਜੰਤ ਅਨਾਥ ॥੩੩॥
19 ਸਲੋਕੁ ॥
20 ਦਾਸਹ ਏਕੁ ਨਿਹਾਰਿਆ ਸਭੁ ਕਛੁ ਦੇਵਨਹਾਰ ॥
21 ਸਾਸਿ ਸਾਸਿ ਸਿਮਰਤ ਰਹਹਿ ਨਾਨਕ ਦਰਸ ਅਧਾਰ ॥੧॥
22 ਪਉੜੀ ॥
23 ਦਦਾ ਦਾਤਾ ਏਕੁ ਹੈ ਸਭ ਕਉ ਦੇਵਨਹਾਰ ॥
24 ਦੇਂਦੇ ਤੋਟਿ ਨ ਆਵਈ ਅਗਨਤ ਭਰੇ ਭੰਡਾਰ ॥
25 ਦੈਨਹਾਰੁ ਸਦ ਜੀਵਨਹਾਰਾ ॥
26 ਮਨ ਮੂਰਖ ਕਿਉ ਤਾਹਿ ਬਿਸਾਰਾ ॥
27 ਦੋਸੁ ਨਹੀ ਕਾਹੂ ਕਉ ਮੀਤਾ ॥
28 ਮਾਇਆ ਮੋਹ ਬੰਧੁ ਪ੍ਰਭਿ ਕੀਤਾ ॥
29 ਦਰਦ ਨਿਵਾਰਹਿ ਜਾ ਕੇ ਆਪੇ ॥
30 ਨਾਨਕ ਤੇ ਤੇ ਗੁਰਮੁਖਿ ਧ੍ਰਾਪੇ ॥੩੪॥
31 ਸਲੋਕੁ ॥
32 ਧਰ ਜੀਅਰੇ ਇਕ ਟੇਕ ਤੂ ਲਾਹਿ ਬਿਡਾਨੀ ਆਸ ॥
33 ਨਾਨਕ ਨਾਮੁ ਧਿਆਈਐ ਕਾਰਜੁ ਆਵੈ ਰਾਸਿ ॥੧॥
34 ਪਉੜੀ ॥
35 ਧਧਾ ਧਾਵਤ ਤਉ ਮਿਟੈ ਸੰਤਸੰਗਿ ਹੋਇ ਬਾਸੁ ॥
36 ਧੁਰ ਤੇ ਕਿਰਪਾ ਕਰਹੁ ਆਪਿ ਤਉ ਹੋਇ ਮਨਹਿ ਪਰਗਾਸੁ ॥
37 ਧਨੁ ਸਾਚਾ ਤੇਊ ਸਚ ਸਾਹਾ ॥
38 ਹਰਿ ਹਰਿ ਪੂੰਜੀ ਨਾਮ ਬਿਸਾਹਾ ॥
39 ਧੀਰਜੁ ਜਸੁ ਸੋਭਾ ਤਿਹ ਬਨਿਆ ॥
40 ਹਰਿ ਹਰਿ ਨਾਮੁ ਸ੍ਰਵਨ ਜਿਹ ਸੁਨਿਆ ॥
41 ਗੁਰਮੁਖਿ ਜਿਹ ਘਟਿ ਰਹੇ ਸਮਾਈ ॥
42 ਨਾਨਕ ਤਿਹ ਜਨ ਮਿਲੀ ਵਡਾਈ ॥੩੫॥
43 ਸਲੋਕੁ ॥
44 ਨਾਨਕ ਨਾਮੁ ਨਾਮੁ ਜਪੁ ਜਪਿਆ ਅੰਤਰਿ ਬਾਹਰਿ ਰੰਗਿ ॥
45 ਗੁਰਿ ਪੂਰੈ ਉਪਦੇਸਿਆ ਨਰਕੁ ਨਾਹਿ ਸਾਧਸੰਗਿ ॥੧॥
46 ਪਉੜੀ ॥
47 ਨੰਨਾ ਨਰਕਿ ਪਰਹਿ ਤੇ ਨਾਹੀ ॥
48 ਜਾ ਕੈ ਮਨਿ ਤਨਿ ਨਾਮੁ ਬਸਾਹੀ ॥
49 ਨਾਮੁ ਨਿਧਾਨੁ ਗੁਰਮੁਖਿ ਜੋ ਜਪਤੇ ॥
50 ਬਿਖੁ ਮਾਇਆ ਮਹਿ ਨਾ ਓਇ ਖਪਤੇ ॥
51 ਨੰਨਾਕਾਰੁ ਨ ਹੋਤਾ ਤਾ ਕਹੁ ॥
52 ਨਾਮੁ ਮੰਤ੍ਰੁ ਗੁਰਿ ਦੀਨੋ ਜਾ ਕਹੁ ॥