Ang 260
1 ਨਾਨਕ ਹਰਿ ਹਰਿ ਗੁਰਮੁਖਿ ਜੋ ਕਹਤਾ ॥੪੬॥
2 ਸਲੋਕੁ ॥
3 ਹਉ ਹਉ ਕਰਤ ਬਿਹਾਨੀਆ ਸਾਕਤ ਮੁਗਧ ਅਜਾਨ ॥
4 ੜੜਕਿ ਮੁਏ ਜਿਉ ਤ੍ਰਿਖਾਵੰਤ ਨਾਨਕ ਕਿਰਤਿ ਕਮਾਨ ॥੧॥
5 ਪਉੜੀ ॥
6 ੜਾੜਾ ੜਾੜਿ ਮਿਟੈ ਸੰਗਿ ਸਾਧੂ ॥
7 ਕਰਮ ਧਰਮ ਤਤੁ ਨਾਮ ਅਰਾਧੂ ॥
8 ਰੂੜੋ ਜਿਹ ਬਸਿਓ ਰਿਦ ਮਾਹੀ ॥
9 ਉਆ ਕੀ ੜਾੜਿ ਮਿਟਤ ਬਿਨਸਾਹੀ ॥
10 ੜਾੜਿ ਕਰਤ ਸਾਕਤ ਗਾਵਾਰਾ ॥
11 ਜੇਹ ਹੀਐ ਅਹੰਬੁਧਿ ਬਿਕਾਰਾ ॥
12 ੜਾੜਾ ਗੁਰਮੁਖਿ ੜਾੜਿ ਮਿਟਾਈ ॥
13 ਨਿਮਖ ਮਾਹਿ ਨਾਨਕ ਸਮਝਾਈ ॥੪੭॥
14 ਸਲੋਕੁ ॥
15 ਸਾਧੂ ਕੀ ਮਨ ਓਟ ਗਹੁ ਉਕਤਿ ਸਿਆਨਪ ਤਿਆਗੁ ॥
16 ਗੁਰ ਦੀਖਿਆ ਜਿਹ ਮਨਿ ਬਸੈ ਨਾਨਕ ਮਸਤਕਿ ਭਾਗੁ ॥੧॥
17 ਪਉੜੀ ॥
18 ਸਸਾ ਸਰਨਿ ਪਰੇ ਅਬ ਹਾਰੇ ॥
19 ਸਾਸਤ੍ਰ ਸਿਮ੍ਰਿਤਿ ਬੇਦ ਪੂਕਾਰੇ ॥
20 ਸੋਧਤ ਸੋਧਤ ਸੋਧਿ ਬੀਚਾਰਾ ॥
21 ਬਿਨੁ ਹਰਿ ਭਜਨ ਨਹੀ ਛੁਟਕਾਰਾ ॥
22 ਸਾਸਿ ਸਾਸਿ ਹਮ ਭੂਲਨਹਾਰੇ ॥
23 ਤੁਮ ਸਮਰਥ ਅਗਨਤ ਅਪਾਰੇ ॥
24 ਸਰਨਿ ਪਰੇ ਕੀ ਰਾਖੁ ਦਇਆਲਾ ॥
25 ਨਾਨਕ ਤੁਮਰੇ ਬਾਲ ਗੁਪਾਲਾ ॥੪੮॥
26 ਸਲੋਕੁ ॥
27 ਖੁਦੀ ਮਿਟੀ ਤਬ ਸੁਖ ਭਏ ਮਨ ਤਨ ਭਏ ਅਰੋਗ ॥
28 ਨਾਨਕ ਦ੍ਰਿਸਟੀ ਆਇਆ ਉਸਤਤਿ ਕਰਨੈ ਜੋਗੁ ॥੧॥
29 ਪਉੜੀ ॥
30 ਖਖਾ ਖਰਾ ਸਰਾਹਉ ਤਾਹੂ ॥
31 ਜੋ ਖਿਨ ਮਹਿ ਊਨੇ ਸੁਭਰ ਭਰਾਹੂ ॥
32 ਖਰਾ ਨਿਮਾਨਾ ਹੋਤ ਪਰਾਨੀ ॥
33 ਅਨਦਿਨੁ ਜਾਪੈ ਪ੍ਰਭ ਨਿਰਬਾਨੀ ॥
34 ਭਾਵੈ ਖਸਮ ਤ ਉਆ ਸੁਖੁ ਦੇਤਾ ॥
35 ਪਾਰਬ੍ਰਹਮੁ ਐਸੋ ਆਗਨਤਾ ॥
36 ਅਸੰਖ ਖਤੇ ਖਿਨ ਬਖਸਨਹਾਰਾ ॥
37 ਨਾਨਕ ਸਾਹਿਬ ਸਦਾ ਦਇਆਰਾ ॥੪੯॥
38 ਸਲੋਕੁ ॥
39 ਸਤਿ ਕਹਉ ਸੁਨਿ ਮਨ ਮੇਰੇ ਸਰਨਿ ਪਰਹੁ ਹਰਿ ਰਾਇ ॥
40 ਉਕਤਿ ਸਿਆਨਪ ਸਗਲ ਤਿਆਗਿ ਨਾਨਕ ਲਏ ਸਮਾਇ ॥੧॥
41 ਪਉੜੀ ॥
42 ਸਸਾ ਸਿਆਨਪ ਛਾਡੁ ਇਆਨਾ ॥
43 ਹਿਕਮਤਿ ਹੁਕਮਿ ਨ ਪ੍ਰਭੁ ਪਤੀਆਨਾ ॥
44 ਸਹਸ ਭਾਤਿ ਕਰਹਿ ਚਤੁਰਾਈ ॥
45 ਸੰਗਿ ਤੁਹਾਰੈ ਏਕ ਨ ਜਾਈ ॥
46 ਸੋਊ ਸੋਊ ਜਪਿ ਦਿਨ ਰਾਤੀ ॥
47 ਰੇ ਜੀਅ ਚਲੈ ਤੁਹਾਰੈ ਸਾਥੀ ॥
48 ਸਾਧ ਸੇਵਾ ਲਾਵੈ ਜਿਹ ਆਪੈ ॥
49 ਨਾਨਕ ਤਾ ਕਉ ਦੂਖੁ ਨ ਬਿਆਪੈ ॥੫੦॥
50 ਸਲੋਕੁ ॥
51 ਹਰਿ ਹਰਿ ਮੁਖ ਤੇ ਬੋਲਨਾ ਮਨਿ ਵੂਠੈ ਸੁਖੁ ਹੋਇ ॥
52 ਨਾਨਕ ਸਭ ਮਹਿ ਰਵਿ ਰਹਿਆ ਥਾਨ ਥਨੰਤਰਿ ਸੋਇ ॥੧॥
53 ਪਉੜੀ ॥
54 ਹੇਰਉ ਘਟਿ ਘਟਿ ਸਗਲ ਕੈ ਪੂਰਿ ਰਹੇ ਭਗਵਾਨ ॥
55 ਹੋਵਤ ਆਏ ਸਦ ਸਦੀਵ ਦੁਖ ਭੰਜਨ ਗੁਰ ਗਿਆਨ ॥
56 ਹਉ ਛੁਟਕੈ ਹੋਇ ਅਨੰਦੁ ਤਿਹ ਹਉ ਨਾਹੀ ਤਹ ਆਪਿ ॥
57 ਹਤੇ ਦੂਖ ਜਨਮਹ ਮਰਨ ਸੰਤਸੰਗ ਪਰਤਾਪ ॥
58 ਹਿਤ ਕਰਿ ਨਾਮ ਦ੍ਰਿੜੈ ਦਇਆਲਾ ॥
59 ਸੰਤਹ ਸੰਗਿ ਹੋਤ ਕਿਰਪਾਲਾ ॥