Ang 307
1 ਅੰਤਰਿ ਹਰਿ ਗੁਰੂ ਧਿਆਇਦਾ ਵਡੀ ਵਡਿਆਈ ॥
2 ਤੁਸਿ ਦਿਤੀ ਪੂਰੈ ਸਤਿਗੁਰੂ ਘਟੈ ਨਾਹੀ ਇਕੁ ਤਿਲੁ ਕਿਸੈ ਦੀ ਘਟਾਈ ॥
3 ਸਚੁ ਸਾਹਿਬੁ ਸਤਿਗੁਰੂ ਕੈ ਵਲਿ ਹੈ ਤਾਂ ਝਖਿ ਝਖਿ ਮਰੈ ਸਭ ਲੋੁਕਾਈ ॥
4 ਨਿੰਦਕਾ ਕੇ ਮੁਹ ਕਾਲੇ ਕਰੇ ਹਰਿ ਕਰਤੈ ਆਪਿ ਵਧਾਈ ॥
5 ਜਿਉ ਜਿਉ ਨਿੰਦਕ ਨਿੰਦ ਕਰਹਿ ਤਿਉ ਤਿਉ ਨਿਤ ਨਿਤ ਚੜੈ ਸਵਾਈ ॥
6 ਜਨ ਨਾਨਕ ਹਰਿ ਆਰਾਧਿਆ ਤਿਨਿ ਪੈਰੀ ਆਣਿ ਸਭ ਪਾਈ ॥੧॥
7 ਮਃ ੪ ॥
8 ਸਤਿਗੁਰ ਸੇਤੀ ਗਣਤ ਜਿ ਰਖੈ ਹਲਤੁ ਪਲਤੁ ਸਭੁ ਤਿਸ ਕਾ ਗਇਆ ॥
9 ਨਿਤ ਝਹੀਆ ਪਾਏ ਝਗੂ ਸੁਟੇ ਝਖਦਾ ਝਖਦਾ ਝੜਿ ਪਇਆ ॥
10 ਨਿਤ ਉਪਾਵ ਕਰੈ ਮਾਇਆ ਧਨ ਕਾਰਣਿ ਅਗਲਾ ਧਨੁ ਭੀ ਉਡਿ ਗਇਆ ॥
11 ਕਿਆ ਓਹੁ ਖਟੇ ਕਿਆ ਓਹੁ ਖਾਵੈ ਜਿਸੁ ਅੰਦਰਿ ਸਹਸਾ ਦੁਖੁ ਪਇਆ ॥
12 ਨਿਰਵੈਰੈ ਨਾਲਿ ਜਿ ਵੈਰੁ ਰਚਾਏ ਸਭੁ ਪਾਪੁ ਜਗਤੈ ਕਾ ਤਿਨਿ ਸਿਰਿ ਲਇਆ ॥
13 ਓਸੁ ਅਗੈ ਪਿਛੈ ਢੋਈ ਨਾਹੀ ਜਿਸੁ ਅੰਦਰਿ ਨਿੰਦਾ ਮੁਹਿ ਅੰਬੁ ਪਇਆ ॥
14 ਜੇ ਸੁਇਨੇ ਨੋ ਓਹੁ ਹਥੁ ਪਾਏ ਤਾ ਖੇਹੂ ਸੇਤੀ ਰਲਿ ਗਇਆ ॥
15 ਜੇ ਗੁਰ ਕੀ ਸਰਣੀ ਫਿਰਿ ਓਹੁ ਆਵੈ ਤਾ ਪਿਛਲੇ ਅਉਗਣ ਬਖਸਿ ਲਇਆ ॥
16 ਜਨ ਨਾਨਕ ਅਨਦਿਨੁ ਨਾਮੁ ਧਿਆਇਆ ਹਰਿ ਸਿਮਰਤ ਕਿਲਵਿਖ ਪਾਪ ਗਇਆ ॥੨॥
17 ਪਉੜੀ ॥
18 ਤੂਹੈ ਸਚਾ ਸਚੁ ਤੂ ਸਭ ਦੂ ਉਪਰਿ ਤੂ ਦੀਬਾਣੁ ॥
19 ਜੋ ਤੁਧੁ ਸਚੁ ਧਿਆਇਦੇ ਸਚੁ ਸੇਵਨਿ ਸਚੇ ਤੇਰਾ ਮਾਣੁ ॥
20 ਓਨਾ ਅੰਦਰਿ ਸਚੁ ਮੁਖ ਉਜਲੇ ਸਚੁ ਬੋਲਨਿ ਸਚੇ ਤੇਰਾ ਤਾਣੁ ॥
21 ਸੇ ਭਗਤ ਜਿਨੀ ਗੁਰਮੁਖਿ ਸਾਲਾਹਿਆ ਸਚੁ ਸਬਦੁ ਨੀਸਾਣੁ ॥
22 ਸਚੁ ਜਿ ਸਚੇ ਸੇਵਦੇ ਤਿਨ ਵਾਰੀ ਸਦ ਕੁਰਬਾਣੁ ॥੧੩॥
23 ਸਲੋਕ ਮਃ ੪ ॥
24 ਧੁਰਿ ਮਾਰੇ ਪੂਰੈ ਸਤਿਗੁਰੂ ਸੇਈ ਹੁਣਿ ਸਤਿਗੁਰਿ ਮਾਰੇ ॥
25 ਜੇ ਮੇਲਣ ਨੋ ਬਹੁਤੇਰਾ ਲੋਚੀਐ ਨ ਦੇਈ ਮਿਲਣ ਕਰਤਾਰੇ ॥
26 ਸਤਸੰਗਤਿ ਢੋਈ ਨਾ ਲਹਨਿ ਵਿਚਿ ਸੰਗਤਿ ਗੁਰਿ ਵੀਚਾਰੇ ॥
27 ਕੋਈ ਜਾਇ ਮਿਲੈ ਹੁਣਿ ਓਨਾ ਨੋ ਤਿਸੁ ਮਾਰੇ ਜਮੁ ਜੰਦਾਰੇ ॥
28 ਗੁਰਿ ਬਾਬੈ ਫਿਟਕੇ ਸੇ ਫਿਟੇ ਗੁਰਿ ਅੰਗਦਿ ਕੀਤੇ ਕੂੜਿਆਰੇ ॥
29 ਗੁਰਿ ਤੀਜੀ ਪੀੜੀ ਵੀਚਾਰਿਆ ਕਿਆ ਹਥਿ ਏਨਾ ਵੇਚਾਰੇ ॥
30 ਗੁਰੁ ਚਉਥੀ ਪੀੜੀ ਟਿਕਿਆ ਤਿਨਿ ਨਿੰਦਕ ਦੁਸਟ ਸਭਿ ਤਾਰੇ ॥
31 ਕੋਈ ਪੁਤੁ ਸਿਖੁ ਸੇਵਾ ਕਰੇ ਸਤਿਗੁਰੂ ਕੀ ਤਿਸੁ ਕਾਰਜ ਸਭਿ ਸਵਾਰੇ ॥
32 ਜੋ ਇਛੈ ਸੋ ਫਲੁ ਪਾਇਸੀ ਪੁਤੁ ਧਨੁ ਲਖਮੀ ਖੜਿ ਮੇਲੇ ਹਰਿ ਨਿਸਤਾਰੇ ॥
33 ਸਭਿ ਨਿਧਾਨ ਸਤਿਗੁਰੂ ਵਿਚਿ ਜਿਸੁ ਅੰਦਰਿ ਹਰਿ ਉਰ ਧਾਰੇ ॥
34 ਸੋ ਪਾਏ ਪੂਰਾ ਸਤਿਗੁਰੂ ਜਿਸੁ ਲਿਖਿਆ ਲਿਖਤੁ ਲਿਲਾਰੇ ॥
35 ਜਨੁ ਨਾਨਕੁ ਮਾਗੈ ਧੂੜਿ ਤਿਨ ਜੋ ਗੁਰਸਿਖ ਮਿਤ ਪਿਆਰੇ ॥੧॥