Ang 314
1 ਪਉੜੀ ॥
2 ਤੂ ਕਰਤਾ ਸਭੁ ਕਿਛੁ ਜਾਣਦਾ ਜੋ ਜੀਆ ਅੰਦਰਿ ਵਰਤੈ ॥
3 ਤੂ ਕਰਤਾ ਆਪਿ ਅਗਣਤੁ ਹੈ ਸਭੁ ਜਗੁ ਵਿਚਿ ਗਣਤੈ ॥
4 ਸਭੁ ਕੀਤਾ ਤੇਰਾ ਵਰਤਦਾ ਸਭ ਤੇਰੀ ਬਣਤੈ ॥
5 ਤੂ ਘਟਿ ਘਟਿ ਇਕੁ ਵਰਤਦਾ ਸਚੁ ਸਾਹਿਬ ਚਲਤੈ ॥
6 ਸਤਿਗੁਰ ਨੋ ਮਿਲੇ ਸੁ ਹਰਿ ਮਿਲੇ ਨਾਹੀ ਕਿਸੈ ਪਰਤੈ ॥੨੪॥
7 ਸਲੋਕੁ ਮਃ ੪ ॥
8 ਇਹੁ ਮਨੂਆ ਦ੍ਰਿੜੁ ਕਰਿ ਰਖੀਐ ਗੁਰਮੁਖਿ ਲਾਈਐ ਚਿਤੁ ॥
9 ਕਿਉ ਸਾਸਿ ਗਿਰਾਸਿ ਵਿਸਾਰੀਐ ਬਹਦਿਆ ਉਠਦਿਆ ਨਿਤ ॥
10 ਮਰਣ ਜੀਵਣ ਕੀ ਚਿੰਤਾ ਗਈ ਇਹੁ ਜੀਅੜਾ ਹਰਿ ਪ੍ਰਭ ਵਸਿ ॥
11 ਜਿਉ ਭਾਵੈ ਤਿਉ ਰਖੁ ਤੂ ਜਨ ਨਾਨਕ ਨਾਮੁ ਬਖਸਿ ॥੧॥
12 ਮਃ ੩ ॥
13 ਮਨਮੁਖੁ ਅਹੰਕਾਰੀ ਮਹਲੁ ਨ ਜਾਣੈ ਖਿਨੁ ਆਗੈ ਖਿਨੁ ਪੀਛੈ ॥
14 ਸਦਾ ਬੁਲਾਈਐ ਮਹਲਿ ਨ ਆਵੈ ਕਿਉ ਕਰਿ ਦਰਗਹ ਸੀਝੈ ॥
15 ਸਤਿਗੁਰ ਕਾ ਮਹਲੁ ਵਿਰਲਾ ਜਾਣੈ ਸਦਾ ਰਹੈ ਕਰ ਜੋੜਿ ॥
16 ਆਪਣੀ ਕ੍ਰਿਪਾ ਕਰੇ ਹਰਿ ਮੇਰਾ ਨਾਨਕ ਲਏ ਬਹੋੜਿ ॥੨॥
17 ਪਉੜੀ ॥
18 ਸਾ ਸੇਵਾ ਕੀਤੀ ਸਫਲ ਹੈ ਜਿਤੁ ਸਤਿਗੁਰ ਕਾ ਮਨੁ ਮੰਨੇ ॥
19 ਜਾ ਸਤਿਗੁਰ ਕਾ ਮਨੁ ਮੰਨਿਆ ਤਾ ਪਾਪ ਕਸੰਮਲ ਭੰਨੇ ॥
20 ਉਪਦੇਸੁ ਜਿ ਦਿਤਾ ਸਤਿਗੁਰੂ ਸੋ ਸੁਣਿਆ ਸਿਖੀ ਕੰਨੇ ॥
21 ਜਿਨ ਸਤਿਗੁਰ ਕਾ ਭਾਣਾ ਮੰਨਿਆ ਤਿਨ ਚੜੀ ਚਵਗਣਿ ਵੰਨੇ ॥
22 ਇਹ ਚਾਲ ਨਿਰਾਲੀ ਗੁਰਮੁਖੀ ਗੁਰ ਦੀਖਿਆ ਸੁਣਿ ਮਨੁ ਭਿੰਨੇ ॥੨੫॥
23 ਸਲੋਕੁ ਮਃ ੩ ॥
24 ਜਿਨਿ ਗੁਰੁ ਗੋਪਿਆ ਆਪਣਾ ਤਿਸੁ ਠਉਰ ਨ ਠਾਉ ॥
25 ਹਲਤੁ ਪਲਤੁ ਦੋਵੈ ਗਏ ਦਰਗਹ ਨਾਹੀ ਥਾਉ ॥
26 ਓਹ ਵੇਲਾ ਹਥਿ ਨ ਆਵਈ ਫਿਰਿ ਸਤਿਗੁਰ ਲਗਹਿ ਪਾਇ ॥
27 ਸਤਿਗੁਰ ਕੀ ਗਣਤੈ ਘੁਸੀਐ ਦੁਖੇ ਦੁਖਿ ਵਿਹਾਇ ॥
28 ਸਤਿਗੁਰੁ ਪੁਰਖੁ ਨਿਰਵੈਰੁ ਹੈ ਆਪੇ ਲਏ ਜਿਸੁ ਲਾਇ ॥
29 ਨਾਨਕ ਦਰਸਨੁ ਜਿਨਾ ਵੇਖਾਲਿਓਨੁ ਤਿਨਾ ਦਰਗਹ ਲਏ ਛਡਾਇ ॥੧॥
30 ਮਃ ੩ ॥
31 ਮਨਮੁਖੁ ਅਗਿਆਨੁ ਦੁਰਮਤਿ ਅਹੰਕਾਰੀ ॥
32 ਅੰਤਰਿ ਕ੍ਰੋਧੁ ਜੂਐ ਮਤਿ ਹਾਰੀ ॥
33 ਕੂੜੁ ਕੁਸਤੁ ਓਹੁ ਪਾਪ ਕਮਾਵੈ ॥
34 ਕਿਆ ਓਹੁ ਸੁਣੈ ਕਿਆ ਆਖਿ ਸੁਣਾਵੈ ॥
35 ਅੰਨਾ ਬੋਲਾ ਖੁਇ ਉਝੜਿ ਪਾਇ ॥
36 ਮਨਮੁਖੁ ਅੰਧਾ ਆਵੈ ਜਾਇ ॥
37 ਬਿਨੁ ਸਤਿਗੁਰ ਭੇਟੇ ਥਾਇ ਨ ਪਾਇ ॥
38 ਨਾਨਕ ਪੂਰਬਿ ਲਿਖਿਆ ਕਮਾਇ ॥੨॥
39 ਪਉੜੀ ॥
40 ਜਿਨ ਕੇ ਚਿਤ ਕਠੋਰ ਹਹਿ ਸੇ ਬਹਹਿ ਨ ਸਤਿਗੁਰ ਪਾਸਿ ॥
41 ਓਥੈ ਸਚੁ ਵਰਤਦਾ ਕੂੜਿਆਰਾ ਚਿਤ ਉਦਾਸਿ ॥
42 ਓਇ ਵਲੁ ਛਲੁ ਕਰਿ ਝਤਿ ਕਢਦੇ ਫਿਰਿ ਜਾਇ ਬਹਹਿ ਕੂੜਿਆਰਾ ਪਾਸਿ ॥
43 ਵਿਚਿ ਸਚੇ ਕੂੜੁ ਨ ਗਡਈ ਮਨਿ ਵੇਖਹੁ ਕੋ ਨਿਰਜਾਸਿ ॥
44 ਕੂੜਿਆਰ ਕੂੜਿਆਰੀ ਜਾਇ ਰਲੇ ਸਚਿਆਰ ਸਿਖ ਬੈਠੇ ਸਤਿਗੁਰ ਪਾਸਿ ॥੨੬॥