Ang 339
1 ਸੰਕਟਿ ਨਹੀ ਪਰੈ ਜੋਨਿ ਨਹੀ ਆਵੈ ਨਾਮੁ ਨਿਰੰਜਨ ਜਾ ਕੋ ਰੇ ॥
2 ਕਬੀਰ ਕੋ ਸੁਆਮੀ ਐਸੋ ਠਾਕੁਰੁ ਜਾ ਕੈ ਮਾਈ ਨ ਬਾਪੋ ਰੇ ॥੨॥੧੯॥੭੦॥
3 ਗਉੜੀ ॥
4 ਨਿੰਦਉ ਨਿੰਦਉ ਮੋ ਕਉ ਲੋਗੁ ਨਿੰਦਉ ॥
5 ਨਿੰਦਾ ਜਨ ਕਉ ਖਰੀ ਪਿਆਰੀ ॥
6 ਨਿੰਦਾ ਬਾਪੁ ਨਿੰਦਾ ਮਹਤਾਰੀ ॥੧॥ ਰਹਾਉ ॥
7 ਨਿੰਦਾ ਹੋਇ ਤ ਬੈਕੁੰਠਿ ਜਾਈਐ ॥
8 ਨਾਮੁ ਪਦਾਰਥੁ ਮਨਹਿ ਬਸਾਈਐ ॥
9 ਰਿਦੈ ਸੁਧ ਜਉ ਨਿੰਦਾ ਹੋਇ ॥
10 ਹਮਰੇ ਕਪਰੇ ਨਿੰਦਕੁ ਧੋਇ ॥੧॥
11 ਨਿੰਦਾ ਕਰੈ ਸੁ ਹਮਰਾ ਮੀਤੁ ॥
12 ਨਿੰਦਕ ਮਾਹਿ ਹਮਾਰਾ ਚੀਤੁ ॥
13 ਨਿੰਦਕੁ ਸੋ ਜੋ ਨਿੰਦਾ ਹੋਰੈ ॥
14 ਹਮਰਾ ਜੀਵਨੁ ਨਿੰਦਕੁ ਲੋਰੈ ॥੨॥
15 ਨਿੰਦਾ ਹਮਰੀ ਪ੍ਰੇਮ ਪਿਆਰੁ ॥
16 ਨਿੰਦਾ ਹਮਰਾ ਕਰੈ ਉਧਾਰੁ ॥
17 ਜਨ ਕਬੀਰ ਕਉ ਨਿੰਦਾ ਸਾਰੁ ॥
18 ਨਿੰਦਕੁ ਡੂਬਾ ਹਮ ਉਤਰੇ ਪਾਰਿ ॥੩॥੨੦॥੭੧॥
19 ਰਾਜਾ ਰਾਮ ਤੂੰ ਐਸਾ ਨਿਰਭਉ ਤਰਨ ਤਾਰਨ ਰਾਮ ਰਾਇਆ ॥੧॥ ਰਹਾਉ ॥
20 ਜਬ ਹਮ ਹੋਤੇ ਤਬ ਤੁਮ ਨਾਹੀ ਅਬ ਤੁਮ ਹਹੁ ਹਮ ਨਾਹੀ ॥
21 ਅਬ ਹਮ ਤੁਮ ਏਕ ਭਏ ਹਹਿ ਏਕੈ ਦੇਖਤ ਮਨੁ ਪਤੀਆਹੀ ॥੧॥
22 ਜਬ ਬੁਧਿ ਹੋਤੀ ਤਬ ਬਲੁ ਕੈਸਾ ਅਬ ਬੁਧਿ ਬਲੁ ਨ ਖਟਾਈ ॥
23 ਕਹਿ ਕਬੀਰ ਬੁਧਿ ਹਰਿ ਲਈ ਮੇਰੀ ਬੁਧਿ ਬਦਲੀ ਸਿਧਿ ਪਾਈ ॥੨॥੨੧॥੭੨॥
24 ਗਉੜੀ ॥
25 ਖਟ ਨੇਮ ਕਰਿ ਕੋਠੜੀ ਬਾਂਧੀ ਬਸਤੁ ਅਨੂਪੁ ਬੀਚ ਪਾਈ ॥
26 ਕੁੰਜੀ ਕੁਲਫੁ ਪ੍ਰਾਨ ਕਰਿ ਰਾਖੇ ਕਰਤੇ ਬਾਰ ਨ ਲਾਈ ॥੧॥
27 ਅਬ ਮਨ ਜਾਗਤ ਰਹੁ ਰੇ ਭਾਈ ॥
28 ਗਾਫਲੁ ਹੋਇ ਕੈ ਜਨਮੁ ਗਵਾਇਓ ਚੋਰੁ ਮੁਸੈ ਘਰੁ ਜਾਈ ॥੧॥ ਰਹਾਉ ॥
29 ਪੰਚ ਪਹਰੂਆ ਦਰ ਮਹਿ ਰਹਤੇ ਤਿਨ ਕਾ ਨਹੀ ਪਤੀਆਰਾ ॥
30 ਚੇਤਿ ਸੁਚੇਤ ਚਿਤ ਹੋਇ ਰਹੁ ਤਉ ਲੈ ਪਰਗਾਸੁ ਉਜਾਰਾ ॥੨॥
31 ਨਉ ਘਰ ਦੇਖਿ ਜੁ ਕਾਮਨਿ ਭੂਲੀ ਬਸਤੁ ਅਨੂਪ ਨ ਪਾਈ ॥
32 ਕਹਤੁ ਕਬੀਰ ਨਵੈ ਘਰ ਮੂਸੇ ਦਸਵੈਂ ਤਤੁ ਸਮਾਈ ॥੩॥੨੨॥੭੩॥
33 ਗਉੜੀ ॥
34 ਮਾਈ ਮੋਹਿ ਅਵਰੁ ਨ ਜਾਨਿਓ ਆਨਾਨਾਂ ॥
35 ਸਿਵ ਸਨਕਾਦਿ ਜਾਸੁ ਗੁਨ ਗਾਵਹਿ ਤਾਸੁ ਬਸਹਿ ਮੋਰੇ ਪ੍ਰਾਨਾਨਾਂ ॥ ਰਹਾਉ ॥
36 ਹਿਰਦੇ ਪ੍ਰਗਾਸੁ ਗਿਆਨ ਗੁਰ ਗੰਮਿਤ ਗਗਨ ਮੰਡਲ ਮਹਿ ਧਿਆਨਾਨਾਂ ॥
37 ਬਿਖੈ ਰੋਗ ਭੈ ਬੰਧਨ ਭਾਗੇ ਮਨ ਨਿਜ ਘਰਿ ਸੁਖੁ ਜਾਨਾਨਾ ॥੧॥
38 ਏਕ ਸੁਮਤਿ ਰਤਿ ਜਾਨਿ ਮਾਨਿ ਪ੍ਰਭ ਦੂਸਰ ਮਨਹਿ ਨ ਆਨਾਨਾ ॥
39 ਚੰਦਨ ਬਾਸੁ ਭਏ ਮਨ ਬਾਸਨ ਤਿਆਗਿ ਘਟਿਓ ਅਭਿਮਾਨਾਨਾ ॥੨॥
40 ਜੋ ਜਨ ਗਾਇ ਧਿਆਇ ਜਸੁ ਠਾਕੁਰ ਤਾਸੁ ਪ੍ਰਭੂ ਹੈ ਥਾਨਾਨਾਂ ॥
41 ਤਿਹ ਬਡ ਭਾਗ ਬਸਿਓ ਮਨਿ ਜਾ ਕੈ ਕਰਮ ਪ੍ਰਧਾਨ ਮਥਾਨਾਨਾ ॥੩॥
42 ਕਾਟਿ ਸਕਤਿ ਸਿਵ ਸਹਜੁ ਪ੍ਰਗਾਸਿਓ ਏਕੈ ਏਕ ਸਮਾਨਾਨਾ ॥