Ang 344
1 ਜੁਗੁ ਜੁਗੁ ਜੀਵਹੁ ਅਮਰ ਫਲ ਖਾਹੁ ॥੧੦॥
2 ਦਸਮੀ ਦਹ ਦਿਸ ਹੋਇ ਅਨੰਦ ॥
3 ਛੂਟੈ ਭਰਮੁ ਮਿਲੈ ਗੋਬਿੰਦ ॥
4 ਜੋਤਿ ਸਰੂਪੀ ਤਤ ਅਨੂਪ ॥
5 ਅਮਲ ਨ ਮਲ ਨ ਛਾਹ ਨਹੀ ਧੂਪ ॥੧੧॥
6 ਏਕਾਦਸੀ ਏਕ ਦਿਸ ਧਾਵੈ ॥
7 ਤਉ ਜੋਨੀ ਸੰਕਟ ਬਹੁਰਿ ਨ ਆਵੈ ॥
8 ਸੀਤਲ ਨਿਰਮਲ ਭਇਆ ਸਰੀਰਾ ॥
9 ਦੂਰਿ ਬਤਾਵਤ ਪਾਇਆ ਨੀਰਾ ॥੧੨॥
10 ਬਾਰਸਿ ਬਾਰਹ ਉਗਵੈ ਸੂਰ ॥
11 ਅਹਿਨਿਸਿ ਬਾਜੇ ਅਨਹਦ ਤੂਰ ॥
12 ਦੇਖਿਆ ਤਿਹੂੰ ਲੋਕ ਕਾ ਪੀਉ ॥
13 ਅਚਰਜੁ ਭਇਆ ਜੀਵ ਤੇ ਸੀਉ ॥੧੩॥
14 ਤੇਰਸਿ ਤੇਰਹ ਅਗਮ ਬਖਾਣਿ ॥
15 ਅਰਧ ਉਰਧ ਬਿਚਿ ਸਮ ਪਹਿਚਾਣਿ ॥
16 ਨੀਚ ਊਚ ਨਹੀ ਮਾਨ ਅਮਾਨ ॥
17 ਬਿਆਪਿਕ ਰਾਮ ਸਗਲ ਸਾਮਾਨ ॥੧੪॥
18 ਚਉਦਸਿ ਚਉਦਹ ਲੋਕ ਮਝਾਰਿ ॥
19 ਰੋਮ ਰੋਮ ਮਹਿ ਬਸਹਿ ਮੁਰਾਰਿ ॥
20 ਸਤ ਸੰਤੋਖ ਕਾ ਧਰਹੁ ਧਿਆਨ ॥
21 ਕਥਨੀ ਕਥੀਐ ਬ੍ਰਹਮ ਗਿਆਨ ॥੧੫॥
22 ਪੂਨਿਉ ਪੂਰਾ ਚੰਦ ਅਕਾਸ ॥
23 ਪਸਰਹਿ ਕਲਾ ਸਹਜ ਪਰਗਾਸ ॥
24 ਆਦਿ ਅੰਤਿ ਮਧਿ ਹੋਇ ਰਹਿਆ ਥੀਰ ॥
25 ਸੁਖ ਸਾਗਰ ਮਹਿ ਰਮਹਿ ਕਬੀਰ ॥੧੬॥
26 ੴ ਸਤਿਗੁਰ ਪ੍ਰਸਾਦਿ ॥
27 ਰਾਗੁ ਗਉੜੀ ਵਾਰ ਕਬੀਰ ਜੀਉ ਕੇ ੭ ॥
28 ਬਾਰ ਬਾਰ ਹਰਿ ਕੇ ਗੁਨ ਗਾਵਉ ॥
29 ਗੁਰ ਗਮਿ ਭੇਦੁ ਸੁ ਹਰਿ ਕਾ ਪਾਵਉ ॥੧॥ ਰਹਾਉ ॥
30 ਆਦਿਤ ਕਰੈ ਭਗਤਿ ਆਰੰਭ ॥
31 ਕਾਇਆ ਮੰਦਰ ਮਨਸਾ ਥੰਭ ॥
32 ਅਹਿਨਿਸਿ ਅਖੰਡ ਸੁਰਹੀ ਜਾਇ ॥
33 ਤਉ ਅਨਹਦ ਬੇਣੁ ਸਹਜ ਮਹਿ ਬਾਇ ॥੧॥
34 ਸੋਮਵਾਰਿ ਸਸਿ ਅੰਮ੍ਰਿਤੁ ਝਰੈ ॥
35 ਚਾਖਤ ਬੇਗਿ ਸਗਲ ਬਿਖ ਹਰੈ ॥
36 ਬਾਣੀ ਰੋਕਿਆ ਰਹੈ ਦੁਆਰ ॥
37 ਤਉ ਮਨੁ ਮਤਵਾਰੋ ਪੀਵਨਹਾਰ ॥੨॥
38 ਮੰਗਲਵਾਰੇ ਲੇ ਮਾਹੀਤਿ ॥
39 ਪੰਚ ਚੋਰ ਕੀ ਜਾਣੈ ਰੀਤਿ ॥
40 ਘਰ ਛੋਡੇਂ ਬਾਹਰਿ ਜਿਨਿ ਜਾਇ ॥
41 ਨਾਤਰੁ ਖਰਾ ਰਿਸੈ ਹੈ ਰਾਇ ॥੩॥
42 ਬੁਧਵਾਰਿ ਬੁਧਿ ਕਰੈ ਪ੍ਰਗਾਸ ॥
43 ਹਿਰਦੈ ਕਮਲ ਮਹਿ ਹਰਿ ਕਾ ਬਾਸ ॥
44 ਗੁਰ ਮਿਲਿ ਦੋਊ ਏਕ ਸਮ ਧਰੈ ॥
45 ਉਰਧ ਪੰਕ ਲੈ ਸੂਧਾ ਕਰੈ ॥੪॥
46 ਬ੍ਰਿਹਸਪਤਿ ਬਿਖਿਆ ਦੇਇ ਬਹਾਇ ॥
47 ਤੀਨਿ ਦੇਵ ਏਕ ਸੰਗਿ ਲਾਇ ॥
48 ਤੀਨਿ ਨਦੀ ਤਹ ਤ੍ਰਿਕੁਟੀ ਮਾਹਿ ॥
49 ਅਹਿਨਿਸਿ ਕਸਮਲ ਧੋਵਹਿ ਨਾਹਿ ॥੫॥
50 ਸੁਕ੍ਰਿਤੁ ਸਹਾਰੈ ਸੁ ਇਹ ਬ੍ਰਤਿ ਚੜੈ ॥
51 ਅਨਦਿਨ ਆਪਿ ਆਪ ਸਿਉ ਲੜੈ ॥
52 ਸੁਰਖੀ ਪਾਂਚਉ ਰਾਖੈ ਸਬੈ ॥
53 ਤਉ ਦੂਜੀ ਦ੍ਰਿਸਟਿ ਨ ਪੈਸੈ ਕਬੈ ॥੬॥
54 ਥਾਵਰ ਥਿਰੁ ਕਰਿ ਰਾਖੈ ਸੋਇ ॥
55 ਜੋਤਿ ਦੀ ਵਟੀ ਘਟ ਮਹਿ ਜੋਇ ॥
56 ਬਾਹਰਿ ਭੀਤਰਿ ਭਇਆ ਪ੍ਰਗਾਸੁ ॥
57 ਤਬ ਹੂਆ ਸਗਲ ਕਰਮ ਕਾ ਨਾਸੁ ॥੭॥