Sri Guru Granth Sahib Ji

Ang 373

Zmień przekład

1 ਦੂਖ ਰੋਗ ਭਏ ਗਤੁ ਤਨ ਤੇ ਮਨੁ ਨਿਰਮਲੁ ਹਰਿ ਹਰਿ ਗੁਣ ਗਾਇ ॥

2 ਭਏ ਅਨੰਦ ਮਿਲਿ ਸਾਧੂ ਸੰਗਿ ਅਬ ਮੇਰਾ ਮਨੁ ਕਤ ਹੀ ਨ ਜਾਇ ॥੧॥

3 ਤਪਤਿ ਬੁਝੀ ਗੁਰਸਬਦੀ ਮਾਇ ॥

4 ਬਿਨਸਿ ਗਇਓ ਤਾਪ ਸਭ ਸਹਸਾ ਗੁਰੁ ਸੀਤਲੁ ਮਿਲਿਓ ਸਹਜਿ ਸੁਭਾਇ ॥੧॥ ਰਹਾਉ ॥

5 ਧਾਵਤ ਰਹੇ ਏਕੁ ਇਕੁ ਬੂਝਿਆ ਆਇ ਬਸੇ ਅਬ ਨਿਹਚਲੁ ਥਾਇ ॥

6 ਜਗਤੁ ਉਧਾਰਨ ਸੰਤ ਤੁਮਾਰੇ ਦਰਸਨੁ ਪੇਖਤ ਰਹੇ ਅਘਾਇ ॥੨॥

7 ਜਨਮ ਦੋਖ ਪਰੇ ਮੇਰੇ ਪਾਛੈ ਅਬ ਪਕਰੇ ਨਿਹਚਲੁ ਸਾਧੂ ਪਾਇ ॥

8 ਸਹਜ ਧੁਨਿ ਗਾਵੈ ਮੰਗਲ ਮਨੂਆ ਅਬ ਤਾ ਕਉ ਫੁਨਿ ਕਾਲੁ ਨ ਖਾਇ ॥੩॥

9 ਕਰਨ ਕਾਰਨ ਸਮਰਥ ਹਮਾਰੇ ਸੁਖਦਾਈ ਮੇਰੇ ਹਰਿ ਹਰਿ ਰਾਇ ॥

10 ਨਾਮੁ ਤੇਰਾ ਜਪਿ ਜੀਵੈ ਨਾਨਕੁ ਓਤਿ ਪੋਤਿ ਮੇਰੈ ਸੰਗਿ ਸਹਾਇ ॥੪॥੯॥

11 ਆਸਾ ਮਹਲਾ ੫ ॥

12 ਅਰੜਾਵੈ ਬਿਲਲਾਵੈ ਨਿੰਦਕੁ ॥

13 ਪਾਰਬ੍ਰਹਮੁ ਪਰਮੇਸਰੁ ਬਿਸਰਿਆ ਅਪਣਾ ਕੀਤਾ ਪਾਵੈ ਨਿੰਦਕੁ ॥੧॥ ਰਹਾਉ ॥

14 ਜੇ ਕੋਈ ਉਸ ਕਾ ਸੰਗੀ ਹੋਵੈ ਨਾਲੇ ਲਏ ਸਿਧਾਵੈ ॥

15 ਅਣਹੋਦਾ ਅਜਗਰੁ ਭਾਰੁ ਉਠਾਏ ਨਿੰਦਕੁ ਅਗਨੀ ਮਾਹਿ ਜਲਾਵੈ ॥੧॥

16 ਪਰਮੇਸਰ ਕੈ ਦੁਆਰੈ ਜਿ ਹੋਇ ਬਿਤੀਤੈ ਸੁ ਨਾਨਕੁ ਆਖਿ ਸੁਣਾਵੈ ॥

17 ਭਗਤ ਜਨਾ ਕਉ ਸਦਾ ਅਨੰਦੁ ਹੈ ਹਰਿ ਕੀਰਤਨੁ ਗਾਇ ਬਿਗਸਾਵੈ ॥੨॥੧੦॥

18 ਆਸਾ ਮਹਲਾ ੫ ॥

19 ਜਉ ਮੈ ਕੀਓ ਸਗਲ ਸੀਗਾਰਾ ॥

20 ਤਉ ਭੀ ਮੇਰਾ ਮਨੁ ਨ ਪਤੀਆਰਾ ॥

21 ਅਨਿਕ ਸੁਗੰਧਤ ਤਨ ਮਹਿ ਲਾਵਉ ॥

22 ਓਹੁ ਸੁਖੁ ਤਿਲੁ ਸਮਾਨਿ ਨਹੀ ਪਾਵਉ ॥

23 ਮਨ ਮਹਿ ਚਿਤਵਉ ਐਸੀ ਆਸਾਈ ॥

24 ਪ੍ਰਿਅ ਦੇਖਤ ਜੀਵਉ ਮੇਰੀ ਮਾਈ ॥੧॥

25 ਮਾਈ ਕਹਾ ਕਰਉ ਇਹੁ ਮਨੁ ਨ ਧੀਰੈ ॥

26 ਪ੍ਰਿਅ ਪ੍ਰੀਤਮ ਬੈਰਾਗੁ ਹਿਰੈ ॥੧॥ ਰਹਾਉ ॥

27 ਬਸਤ੍ਰ ਬਿਭੂਖਨ ਸੁਖ ਬਹੁਤ ਬਿਸੇਖੈ ॥

28 ਓਇ ਭੀ ਜਾਨਉ ਕਿਤੈ ਨ ਲੇਖੈ ॥

29 ਪਤਿ ਸੋਭਾ ਅਰੁ ਮਾਨੁ ਮਹਤੁ ॥

30 ਆਗਿਆਕਾਰੀ ਸਗਲ ਜਗਤੁ ॥

31 ਗ੍ਰਿਹੁ ਐਸਾ ਹੈ ਸੁੰਦਰ ਲਾਲ ॥

32 ਪ੍ਰਭ ਭਾਵਾ ਤਾ ਸਦਾ ਨਿਹਾਲ ॥੨॥

33 ਬਿੰਜਨ ਭੋਜਨ ਅਨਿਕ ਪਰਕਾਰ ॥

34 ਰੰਗ ਤਮਾਸੇ ਬਹੁਤੁ ਬਿਸਥਾਰ ॥

35 ਰਾਜ ਮਿਲਖ ਅਰੁ ਬਹੁਤੁ ਫੁਰਮਾਇਸਿ ॥

36 ਮਨੁ ਨਹੀ ਧ੍ਰਾਪੈ ਤ੍ਰਿਸਨਾ ਨ ਜਾਇਸਿ ॥

37 ਬਿਨੁ ਮਿਲਬੇ ਇਹੁ ਦਿਨੁ ਨ ਬਿਹਾਵੈ ॥

38 ਮਿਲੈ ਪ੍ਰਭੂ ਤਾ ਸਭ ਸੁਖ ਪਾਵੈ ॥੩॥

39 ਖੋਜਤ ਖੋਜਤ ਸੁਨੀ ਇਹ ਸੋਇ ॥

40 ਸਾਧਸੰਗਤਿ ਬਿਨੁ ਤਰਿਓ ਨ ਕੋਇ ॥

41 ਜਿਸੁ ਮਸਤਕਿ ਭਾਗੁ ਤਿਨਿ ਸਤਿਗੁਰੁ ਪਾਇਆ ॥

42 ਪੂਰੀ ਆਸਾ ਮਨੁ ਤ੍ਰਿਪਤਾਇਆ ॥

43 ਪ੍ਰਭ ਮਿਲਿਆ ਤਾ ਚੂਕੀ ਡੰਝਾ ॥

44 ਨਾਨਕ ਲਧਾ ਮਨ ਤਨ ਮੰਝਾ ॥੪॥੧੧॥

45 ਆਸਾ ਮਹਲਾ ੫ ਪੰਚਪਦੇ₃ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Wersja: Shabad OS database v5.0.0-next.0. Źródło

Sri Guru Granth Sahib Ji, 1,430 Angs in Gurmukhi.

Shabad OS określa ten tekst gurmukhi jako domenę publiczną. To stanowisko jego wolontariuszy, a nie orzeczenie prawne ani religijne. SGPC, Akal Takht ani inne instytucje sikhijskie nie sprawdziły ani nie zatwierdziły tej aplikacji i nie pochodzi ona od żadnej instytucji sikhijskiej. Do modlitwy lub paath korzystaj z saroop albo ze źródła, któremu ufa Twój sangat.

Warunki tego źródła:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Udostępniono do czytania i studiowania na podstawie wskazanych tu źródeł. EveryApp nie poświadcza żadnego tekstu: w każdej ważnej sprawie sprawdź wydanie drukowane albo zapytaj nauczyciela danej tradycji.

Zgłoś błąd w tekścieZgłoś problem z prawami