Ang 378
1 ਆਸਾ ਮਹਲਾ ੫ ਦੁਪਦੇ ॥
2 ਭਈ ਪਰਾਪਤਿ ਮਾਨੁਖ ਦੇਹੁਰੀਆ ॥
3 ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥
4 ਅਵਰਿ ਕਾਜ ਤੇਰੈ ਕਿਤੈ ਨ ਕਾਮ ॥
5 ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥
6 ਸਰੰਜਾਮਿ ਲਾਗੁ ਭਵਜਲ ਤਰਨ ਕੈ ॥
7 ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥
8 ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥
9 ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥
10 ਕਹੁ ਨਾਨਕ ਹਮ ਨੀਚ ਕਰੰਮਾ ॥
11 ਸਰਣਿ ਪਰੇ ਕੀ ਰਾਖਹੁ ਸਰਮਾ ॥੨॥੨੯॥
12 ਆਸਾ ਮਹਲਾ ੫ ॥
13 ਤੁਝ ਬਿਨੁ ਅਵਰੁ ਨਾਹੀ ਮੈ ਦੂਜਾ ਤੂੰ ਮੇਰੇ ਮਨ ਮਾਹੀ ॥
14 ਤੂੰ ਸਾਜਨੁ ਸੰਗੀ ਪ੍ਰਭੁ ਮੇਰਾ ਕਾਹੇ ਜੀਅ ਡਰਾਹੀ ॥੧॥
15 ਤੁਮਰੀ ਓਟ ਤੁਮਾਰੀ ਆਸਾ ॥
16 ਬੈਠਤ ਊਠਤ ਸੋਵਤ ਜਾਗਤ ਵਿਸਰੁ ਨਾਹੀ ਤੂੰ ਸਾਸ ਗਿਰਾਸਾ ॥੧॥ ਰਹਾਉ ॥
17 ਰਾਖੁ ਰਾਖੁ ਸਰਣਿ ਪ੍ਰਭ ਅਪਨੀ ਅਗਨਿ ਸਾਗਰ ਵਿਕਰਾਲਾ ॥
18 ਨਾਨਕ ਕੇ ਸੁਖਦਾਤੇ ਸਤਿਗੁਰ ਹਮ ਤੁਮਰੇ ਬਾਲ ਗੁਪਾਲਾ ॥੨॥੩੦॥
19 ਆਸਾ ਮਹਲਾ ੫ ॥
20 ਹਰਿ ਜਨ ਲੀਨੇ ਪ੍ਰਭੂ ਛਡਾਇ ॥
21 ਪ੍ਰੀਤਮ ਸਿਉ ਮੇਰੋ ਮਨੁ ਮਾਨਿਆ ਤਾਪੁ ਮੁਆ ਬਿਖੁ ਖਾਇ ॥੧॥ ਰਹਾਉ ॥
22 ਪਾਲਾ ਤਾਊ ਕਛੂ ਨ ਬਿਆਪੈ ਰਾਮ ਨਾਮ ਗੁਨ ਗਾਇ ॥
23 ਡਾਕੀ ਕੋ ਚਿਤਿ ਕਛੂ ਨ ਲਾਗੈ ਚਰਨ ਕਮਲ ਸਰਨਾਇ ॥੧॥
24 ਸੰਤ ਪ੍ਰਸਾਦਿ ਭਏ ਕਿਰਪਾਲਾ ਹੋਏ ਆਪਿ ਸਹਾਇ ॥
25 ਗੁਨ ਨਿਧਾਨ ਨਿਤਿ ਗਾਵੈ ਨਾਨਕੁ ਸਹਸਾ ਦੁਖੁ ਮਿਟਾਇ ॥੨॥੩੧॥
26 ਆਸਾ ਮਹਲਾ ੫ ॥
27 ਅਉਖਧੁ ਖਾਇਓ ਹਰਿ ਕੋ ਨਾਉ ॥
28 ਸੁਖ ਪਾਏ ਦੁਖ ਬਿਨਸਿਆ ਥਾਉ ॥੧॥
29 ਤਾਪੁ ਗਇਆ ਬਚਨਿ ਗੁਰ ਪੂਰੇ ॥
30 ਅਨਦੁ ਭਇਆ ਸਭਿ ਮਿਟੇ ਵਿਸੂਰੇ ॥੧॥ ਰਹਾਉ ॥
31 ਜੀਅ ਜੰਤ ਸਗਲ ਸੁਖੁ ਪਾਇਆ ॥
32 ਪਾਰਬ੍ਰਹਮੁ ਨਾਨਕ ਮਨਿ ਧਿਆਇਆ ॥੨॥੩੨॥
33 ਆਸਾ ਮਹਲਾ ੫ ॥
34 ਬਾਂਛਤ ਨਾਹੀ ਸੁ ਬੇਲਾ ਆਈ ॥
35 ਬਿਨੁ ਹੁਕਮੈ ਕਿਉ ਬੁਝੈ ਬੁਝਾਈ ॥੧॥
36 ਠੰਢੀ ਤਾਤੀ ਮਿਟੀ ਖਾਈ ॥
37 ਓਹੁ ਨ ਬਾਲਾ ਬੂਢਾ ਭਾਈ ॥੧॥ ਰਹਾਉ ॥
38 ਨਾਨਕ ਦਾਸ ਸਾਧ ਸਰਣਾਈ ॥
39 ਗੁਰ ਪ੍ਰਸਾਦਿ ਭਉ ਪਾਰਿ ਪਰਾਈ ॥੨॥੩੩॥
40 ਆਸਾ ਮਹਲਾ ੫ ॥
41 ਸਦਾ ਸਦਾ ਆਤਮ ਪਰਗਾਸੁ ॥
42 ਸਾਧਸੰਗਤਿ ਹਰਿ ਚਰਣ ਨਿਵਾਸੁ ॥੧॥
43 ਰਾਮ ਨਾਮ ਨਿਤਿ ਜਪਿ ਮਨ ਮੇਰੇ ॥
44 ਸੀਤਲ ਸਾਂਤਿ ਸਦਾ ਸੁਖ ਪਾਵਹਿ ਕਿਲਵਿਖ ਜਾਹਿ ਸਭੇ ਮਨ ਤੇਰੇ ॥੧॥ ਰਹਾਉ ॥
45 ਕਹੁ ਨਾਨਕ ਜਾ ਕੇ ਪੂਰਨ ਕਰਮ ॥
46 ਸਤਿਗੁਰ ਭੇਟੇ ਪੂਰਨ ਪਾਰਬ੍ਰਹਮ ॥੨॥੩੪॥
47 ਦੂਜੇ ਘਰ ਕੇ ਚਉਤੀਸ ॥
48 ਆਸਾ ਮਹਲਾ ੫ ॥
49 ਜਾ ਕਾ ਹਰਿ ਸੁਆਮੀ ਪ੍ਰਭੁ ਬੇਲੀ ॥